ਆਈ ਤਾਜਾ ਵੱਡੀ ਖਬਰ

ਵਾਸ਼ਿੰਗਟਨ – ਅਮਰੀਕਾ ਦੇ ਪ੍ਰਮੁੱਖ ਅਤੇ ਸੀਨੀਅਰ ਸਿਹਤ ਮਾਹਿਰ ਡਾਕਟਰ ਐਂਥਨੀ ਫਾਓਚੀ ਨੇ ਕਿਹਾ ਕਿ ਸਾਨੂੰ ਸਥਿਤੀ ਆਮ ਹੋਣ ਦੀ ਉਮੀਦ ਅਗਲੇ ਸਾਲ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੂੰ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਸਾਨੂੰ ਅਸਲ ਵਿਚ ਸਥਿਤੀ ਆਮ ਹੋਣ ਦੀ ਗੱਲ ਅਗਲੇ ਸਾਲ 2021 ਵਿਚ ਹੀ ਕਰਨੀ ਚਾਹੀਦੀ ਹੈ।

ਡਾਕਟਰ ਫਾਓਚੀ ਨੇ ਕਿਹਾ ਕਿ ਇਸ ਸਾਲ ਦੇ ਆਖਿਰ ਤੱਕ ਅਮਰੀਕਾ ਵਿਚ ਕੋਰੋਨਾਵਾਇਰਸ ਦੀ ਸੁਰੱਖਿਅਤ ਅਤੇ ਪ੍ਰਭਾਵੀ ਵੈਕਸੀਨ ਉਪਲੱਬਧ ਹੋਵੇਗੀ ਪਰ ਇਸ ਨੂੰ ਪੂਰੀ ਦੁਨੀਆ ਵਿਚ ਪਹੁੰਚਣ ਵਿਚ ਕਈ ਹੋਰ ਮਹੀਨੇ ਲੱਗ ਜਾਣਗੇ। ਦੂਜੇ ਪਾਸੇ ਅਮਰੀਕਾ ਵਿਚ ਹਰ ਰੋਜ਼ ਕੋਰੋਨਾ ਦੇ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ ਹਾਲਾਂਕਿ ਉਥੇ ਮੌਤਾਂ ਦਾ ਅੰਕੜਾ ਪਹਿਲਾਂ ਨਾਲੋਂ ਘੱਟ ਗਿਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਡਾਕਟਰ ਫਾਓਚੀ ਕੋਰੋਨਾਵਾਇਰਸ ਨੂੰ ਲੈ ਕੇ ਕਈ ਤਰ੍ਹਾਂ ਦੇ ਬਿਆਨ ਦੇ ਚੁੱਕੇ ਹਨ ਜਿਹੜੇ ਕਿ ਟਰੰਪ ਪ੍ਰਸ਼ਾਸਨ ਨੂੰ ਪਸੰਦ ਨਹੀਂ ਆਏ। ਜਿਵੇਂ ਡਾ. ਫਾਓਚੀ ਨੇ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਪਾਉਣ ਲਈ ਕਿਹਾ ਸੀ ਪਰ ਟਰੰਪ ਪ੍ਰਸ਼ਾਸਨ ਪਹਿਲਾਂ ਤਾਂ ਇਸ ਨੂੰ ਨਕਾਰਦਾ ਰਿਹਾ ਪਰ ਫਿਰ

ਰਾਸ਼ਟਰਪਤੀ ਡੋਨਾਲਡ ਟਰੰਪ ਕੁਝ ਦਿਨ ਪਹਿਲਾਂ ਮਾਸਕ ਪਾਈ ਨਜ਼ਰ ਆਏ ਅਤੇ ਫਿਰ ਲੋਕਾਂ ਨੂੰ ਵੀ ਮਾਸਕ ਪਾਉਣ ਦਾ ਸੁਝਾਅ ਦਿੱਤਾ। ਉਥੇ ਅਮਰੀਕਾ ਵਿਚ ਹੁਣ ਤੱਕ ਕੋਰੋਨਾ ਦੇ 4,278,067 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 148,967 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,036,752 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |


ਤਾਜਾ ਜਾਣਕਾਰੀ
ਡਾਕਟਰ ਫਾਉਚੀ ਨੇ ਕੋਰੋਨਾ ਦੇ ਖਤਮ ਹੋਣ ਬਾਰੇ ਕੀਤਾ ਇਹ ਅਹਿਮ ਖੁਲਾਸਾ
ByadminJuly 25, 2020Comments Off on ਡਾਕਟਰ ਫਾਉਚੀ ਨੇ ਕੋਰੋਨਾ ਦੇ ਖਤਮ ਹੋਣ ਬਾਰੇ ਕੀਤਾ ਇਹ ਅਹਿਮ ਖੁਲਾਸਾ
Previous Postਪੰਜਾਬ :ਲਵ ਮੈਰਿਜ ਕਰਾਉਣ ਵਾਲੀ ਕੁੜੀ ਨੂੰ ਮੋਟਰ ਵਾਲੇ ਕਮਰੇ ਚ ਮਿਲੀ ਇਸਤਰਾਂ ਤੜਫ ਤੜਫ ਕੇ ਮੌਤ
Next Postਹੁਣੇ ਕੈਪਟਨ ਨੇ ਸਕੂਲਾਂ ਲਈ ਕਰਤਾ ਇਹ ਵੱਡਾ ਐਲਾਨ ਸਾਰੇ ਪਾਸੇ ਛਾ ਗਈ ਖੁਸ਼ੀ