BREAKING NEWS
Search

ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਨੂੰ ਘਰ ਦੇ ਅੰਦਰ ਦਿੱਤੀ ਗਈ ਇਸ ਤਰਾਂ ਮੌਤ – ਇਲਾਕੇ ਚ ਪਿਆ ਸੋਗ

ਆਈ ਤਾਜਾ ਵੱਡੀ ਖਬਰ 

ਬੇਸ਼ੱਕ ਅਜੋਕੇ ਸਮੇਂ ਚ ਔਰਤਾਂ ਨੂੰ ਮਰਦਾਂ ਨਾਲ ਬਰਾਬਰ ਹੱਕ ਦੇਣ ਦੀ ਗੱਲ ਕੀਤੀ ਜਾਂਦੀ ਹੈ , ਪਰ ਦੂਜੇ ਪਾਸੇ ਔਰਤਾਂ ਨਾਲ ਸਬੰਧਤ ਅਪਰਾਧ ਦੀਆਂ ਘਟਨਾਵਾਂ ਵਿੱਚ ਵੀ ਹਰ ਰੋਜ਼ ਇਜ਼ਾਫ਼ਾ ਹੁੰਦਾ ਜਾ ਰਿਹਾ ਹੈ । ਹਰ ਰੋਜ਼ ਔਰਤਾਂ ਦੇ ਨਾਲ ਕਈ ਤਰ੍ਹਾਂ ਦੀਆਂ ਅਪਰਾਧਕ ਘਟਨਾਵਾਂ ਨਾਲ ਸਬੰਧਤ ਖ਼ਬਰਾਂ ਸਾਹਮਣੇ ਆਉਂਦੀਆਂ ਹਨ । ਜਿਕਰਯੋਗ ਹੈ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਲੀਡਰਾਂ ਦੇ ਵੱਲੋਂ ਔਰਤਾਂ ਦੇ ਲਈ ਐਲਾਨ ਤਾਂ ਵੱਡੇ ਵੱਡੇ ਕੀਤੇ ਜਾਂਦੇ ਹਨ ਪਰ ਦੂਜੇ ਪਾਸੇ ਇਹ ਅਪਰਾਧ ਦੀਆਂ ਘਟਨਾਵਾਂ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ । ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਫਲੋਰ ਤੋਂ , ਜਿੱਥੇ ਇੱਕ ਹੋਰ ਕੁੜੀ ਦਾਜ ਦੀ ਬਲੀ ਚੜ੍ਹ ਗਈ ।

ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਲੜਕੀ ਦਾ ਦੋ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ l ਲੜਕੀ ਦੇ ਪਿਤਾ ਤੇ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ l ਜਿਸ ਕਾਰਨ ਲੜਕੀ ਵੱਲੋਂ ਘਰ ਵਿੱਚ ਹੀ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ ਗਈ l

ਲੜਕੀ ਦੇ ਪਿਤਾ ਦਾ ਕਹਿਣਾ ਹੈ ਕਿ ਮ੍ਰਿਤਕ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਕੋਲ ਸਕੂਟਰੀ ਅਤੇ ਕਾਰ ਦੀ ਮੰਗ ਕੀਤੀ ਜਾ ਰਹੀ ਸੀ । ਉਨ੍ਹਾਂ ਦੱਸਿਆ ਕਿ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਕੱਲ੍ਹ ਸਵੇਰੇ ਨੌੰ ਵਜੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਗਿਆ ਕਿ ਉਨ੍ਹਾਂ ਦੀ ਲੜਕੀ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ ਤੇ ਜਦੋਂ ਉਨ੍ਹਾਂ ਓਥੇ ਜਾ ਕੇ ਵੇਖਿਆ ਤਾਂ ਲੜਕੀ ਦੇ ਸਰੀਰ ਉਪਰ ਕਈ ਤਰ੍ਹਾਂ ਦੇ ਨਿਸ਼ਾਨ ਸਨ ਜਿਸ ਦੇ ਚੱਲਦੇ ਉਨ੍ਹਾਂ ਕਿਹਾ ਕਿ ਮੇਰੀ ਬੇਟੀ ਨੇ ਫਾਹਾ ਨਹੀਂ ਲਗਾਇਆ ਸਗੋਂ ਦਾਜ ਦੇ ਲੋਭੀਆਂ ਨੇ ਪਹਿਲਾਂ ਮੇਰੀ ਬੇਟੀ ਦੀ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਸ ਦਾ ਕਤਲ ਕਰ ਕੇ ਫਾਹਾ ਲਗਾ ਕੇ ਉਸ ਨੂੰ ਖੁਦਕੁਸ਼ੀ ਦਾ ਨਾਂ ਦੇ ਦਿੱਤਾ ।

ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਲੜਕੀ ਨੂੰ ਅਕਸਰ ਹੀ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ l ਜਿਸ ਕਾਰਨ ਉਹ ਬਹੁਤ ਪ੍ਰੇਸ਼ਾਨ ਰਹਿੰਦੀ ਸੀ l ਫਿਲਹਾਲ ਪੁਲੀਸ ਵੱਲੋਂ ਹੁਣ ਇਸ ਮਾਮਲੇ ਸਬੰਧੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ।



error: Content is protected !!