ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੀਆਂ ਅਜਿਹੀਆਂ ਸੰਸਥਾਵਾਂ ਹਨ ਜਿਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਅਨੇਕਾਂ ਹੀ ਕਾਰਜ ਕੀਤੇ ਜਾਂਦੇ ਹਨ। ਜਿੱਥੇ ਬਹੁਤ ਸਾਰੇ ਬੇਸਹਾਰਿਆਂ ਵਾਸਤੇ ਇਹ ਸੰਸਥਾਵਾਂ ਇੱਕ ਸਹਾਰਾ ਸਾਬਤ ਹੁੰਦੀਆਂ ਹਨ ਉਥੇ ਹੀ ਕੁਝ ਅਜਿਹੀਆਂ ਸੰਸਥਾਵਾਂ ਵੀ ਹਨ ਜੋ ਵੱਖ ਵੱਖ ਕਾਰਨਾ ਦੇ ਚਲਦਿਆਂ ਹੋਇਆਂ ਚਰਚਾ ਵਿੱਚ ਬਣ ਜਾਂਦੀਆਂ ਹਨ। ਜਿੱਥੇ ਇਨ੍ਹਾਂ ਸੰਸਥਾਵਾਂ ਦੇ ਮੁੱਖੀਆਂ ਵੱਲੋਂ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਨ੍ਹਾਂ ਸੰਸਥਾਵਾਂ ਵਿੱਚ ਧਾਰਮਿਕ ਆਸਥਾ ਰੱਖਣ ਵਾਲੇ ਲੋਕਾਂ ਦੇ ਮਨਾਂ ਉਪਰ ਵੀ ਅਸਰ ਪੈਂਦਾ ਹੈ।
ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਸੰਸਥਾਵਾਂ ਦੇ ਮੁਖੀ ਵੱਖ-ਵੱਖ ਸਜ਼ਾਵਾਂ ਦੇ ਤਹਿਤ ਇਸ ਸਮੇਂ ਜੇਲਾਂ ਵਿੱਚ ਸਜ਼ਾ ਕੱਟ ਰਹੇ ਹਨ। ਉੱਥੇ ਹੀ ਆਏ ਦਿਨ ਉਨ੍ਹਾਂ ਸੰਸਥਾਵਾਂ ਜਾਂ ਉਨ੍ਹਾਂ ਮੁਖੀਆਂ ਦੇ ਨਾਲ ਜੁੜੀਆਂ ਹੋਈਆਂ ਕਈ ਘਟਨਾਵਾਂ ਸਾਹਮਣੇ ਆਈਆ ਹਨ। ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੈ। ਹੁਣ ਡੇਰਾ ਮੁਖੀ ਰਾਮ ਰਹੀਮ ਨੂੰ ਜਿਮਨੀ ਚੋਣਾ ਦੇ ਮੱਦੇਨਜ਼ਰ ਪੈਰੋਲ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿੱਥੇ ਸਮਰਥਕਾਂ ਵੱਲੋਂ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜਿੱਥੇ ਇਸ ਸਮੇਂ ਕਈ ਦੋਸ਼ਾਂ ਤਹਿਤ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਪਹਿਲਾਂ ਹੋਈਆਂ ਚੋਣਾਂ ਦੇ ਦੌਰਾਨ ਵੀ ਜਿੱਥੇ ਉਨ੍ਹਾਂ ਨੂੰ ਪੈਰੋਲ ਉਪਰ ਰਿਹਾ ਕੀਤਾ ਗਿਆ ਸੀ। ਉਥੇ ਹੀ ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਫਿਰ ਤੋਂ ਪੈਰੋਲ ਉਪਰ ਰਿਹਾ ਕੀਤਾ ਜਾਵੇਗਾ।
ਜਿਸ ਬਾਰੇ ਜਾਣਕਾਰੀ ਮਿਲਦੇ ਹੀ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਰਹਿਣ ਵਾਸਤੇ ਸਿਰਸਾ ਜਾਂ ਉਹਨਾਂ ਦੇ ਡੇਰੇ ਦੇ ਵਿੱਚ ਰਹਿਣ ਬਾਬਤ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿਥੇ ਹੁਣ ਇਨ੍ਹਾਂ ਵਿਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇ ਚਲਦਿਆਂ ਹੋਇਆਂ ਇਸ ਸਾਲ ਵਿਚ 90 ਦਿਨ ਜੇਲ੍ਹ ਤੋਂ ਬਾਹਰ ਰਹਿਣ ਦੀ ਛੁੱਟੀ ਮਿਲ ਸਕਦੀ ਹੈ। ਉਥੇ ਹੀ ਹੋਣ ਵਾਲੀਆਂ ਆਮ ਚੋਣਾਂ ਅਤੇ ਪੰਚਾਇਤੀ ਚੋਣਾਂ ਨੂੰ ਲੈ ਕੇ ਇਸ ਪੈਰੋਲ ਨੂੰ ਦੇਖਿਆ ਜਾ ਰਿਹਾ ਹੈ।
Home ਤਾਜਾ ਜਾਣਕਾਰੀ ਡੇਰਾ ਮੁਖੀ ਰਾਮ ਰਹੀਮ ਨੂੰ ਜਿਮਨੀ ਚੋਣਾਂ ਨੇ ਮੱਦੇਨਜ਼ਰ ਪੈਰੋਲ ਦੇਣ ਦੀ ਕੀਤੀ ਜਾ ਰਹੀ ਤਿਆਰੀ, ਸਮਰਥਕਾਂ ਵਲੋਂ ਤਿਆਰੀਆਂ ਸ਼ੁਰੂ
ਤਾਜਾ ਜਾਣਕਾਰੀ