BREAKING NEWS
Search

ਡੌਂਕੀ ਲਾ ਅਮਰੀਕਾ ਜਾ ਰਹੇ ਪ੍ਰਵਾਸੀਆਂ ਤੇ ਚਲਾਈਆਂ ਅੰਨੇਵਾਹ ਗੋਲੀਆਂ, 2 ਦੀ ਹੋਈ ਮੌਤ,

ਆਈ ਤਾਜ਼ਾ ਵੱਡੀ ਖਬਰ 

ਹਰ ਇਕ ਇਨਸਾਨ ਵੱਲੋਂ ਜਿੱਥੇ ਅੱਜ ਵਿਦੇਸ਼ ਜਾਣ ਦੀ ਇੱਛਾ ਜ਼ਾਹਿਰ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਜਾਣ ਵਾਸਤੇ ਕਾਨੂੰਨੀ ਅਤੇ ਗੈਰਕਾਨੂੰਨੀ ਰਸਤੇ ਅਖਤਿਆਰ ਕੀਤੇ ਜਾ ਰਹੇ ਹਨ। ਇਸ ਸਭ ਦੇ ਚੱਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਵੀ ਹੋ ਜਾਂਦੇ ਹਨ। ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਪਹੁੰਚਣ ਵਾਲੇ ਇਹਨਾਂ ਨੌਜਵਾਨਾਂ ਨੂੰ ਜਿੱਥੇ ਰਸਤੇ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਹੀ ਬਹੁਤ ਸਾਰੇ ਨੌਜਵਾਨ ਮੌਤ ਦੇ ਮੂੰਹ ਵਿੱਚ ਵੀ ਚਲੇ ਜਾਂਦੇ ਹਨ। ਏਨੀ ਭਾਰੀ ਰਕਮ ਅਦਾ ਕਰਨ ਦੇ ਬਾਵਜੂਦ ਵੀ ਇਨ੍ਹਾਂ ਨੌਜਵਾਨਾਂ ਨਾਲ ਵਾਪਰਨ ਵਾਲੇ ਹਾਦਸੇ ਰਸਤੇ ਵਿੱਚ ਹੋਰ ਲੋਕਾਂ ਦੇ ਲਈ ਵੀ ਡਰ ਪੈਦਾ ਕਰ ਦਿੰਦੇ ਹਨ।

ਹੁਣ ਇੱਥੇ ਡੋਂਕੀ ਲਗਾ ਕੇ ਅਮਰੀਕਾ ਜਾ ਰਹੇ ਪ੍ਰਵਾਸੀਆਂ ਤੇ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ ਜਿੱਥੇ ਦੋ ਦੀ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਗੈਰ-ਕਨੂੰਨੀ ਢੰਗ ਦੇ ਨਾਲ ਕੁਝ ਨੌਜਵਾਨਾਂ ਵੱਲੋਂ ਮੈਕਸੀਕੋ ਤੋਂ ਅਮਰੀਕਾ ਦੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਸਮੇਂ ਹੀ ਅਮਰੀਕਾ ਦੇ ਰਹਿਣ ਵਾਲੇ ਦੋ ਭਰਾਵਾਂ ਵੱਲੋਂ ਇਨ੍ਹਾਂ ਪ੍ਰਵਾਸੀਆਂ ਦੇ ਉਪਰ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਗਈ। ਇਸ ਘਟਨਾ ਦੇ ਇਲਾਵਾ ਵਾਪਰੀ ਇੱਕ ਹੋਰ ਘਟਨਾ ਦੇ ਵਿੱਚ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ ਹੋਈ ਹੈ।

ਪੁਲੀਸ ਵੱਲੋਂ ਜਿਥੇ ਗੋਲੀਆਂ ਚਲਾਉਣ ਵਾਲੇ ਦੋ ਭਰਾਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਥੇ ਹੀ ਮਰਨ ਵਾਲਿਆਂ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਜਿਸ ਸਮੇਂ ਬਾਰਡਰ ਪਾਰ ਕਰਨ ਵਾਲੇ ਪ੍ਰਵਾਸੀਆਂ ਵੱਲੋਂ ਟੈਕਸਾਸ ਦੇ ਨੇੜੇ ਪਾਣੀ ਪੀਣ ਵਾਸਤੇ ਕੁਝ ਸਮੇਂ ਲਈ ਰੁਕਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ।

ਉੱਥੇ ਹੀ ਇਨ੍ਹਾਂ ਦੋ ਭਰਾਵਾਂ ਵੱਲੋਂ ਉਨ੍ਹਾਂ ਨੂੰ ਅਪਸ਼ਬਦ ਬੋਲੇ ਗਏ ਅਤੇ ਉਨ੍ਹਾਂ ਉਪਰ ਅੰਨੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਇਕ ਹੋਰ ਅਜਿਹੇ ਮਾਮਲੇ ਵਿੱਚ ਪਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਜਿਸ ਵਿਚ ਪੰਜ ਲੋਕਾਂ ਦੀ ਮੌਤ ਹੋਈ ਹੈ ਜਿਨ੍ਹਾਂ ਵਿੱਚ ਇੱਕ ਗੁਆਂਢਣ ਵੀ ਮੌਜੂਦ ਦੱਸੀ ਗਈ ਹੈ।



error: Content is protected !!