BREAKING NEWS
Search

ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਪੰਜਾਬ ਭਰ ‘ਚ ਤੇਜ਼ ਤੂਫ਼ਾਨ, ਕਈ ਥਾਈਂ ਬੱਤੀ ਹੋਈ ਗੁੱਲ ਅਤੇ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕਿਸਾਨਾਂ ਨੂੰ ਸਤਾਉਣ ਲੱਗਾ ਡਰ, ਪੰਜਾਬ ਭਰ ‘ਚ ਤੇਜ਼ ਤੂਫ਼ਾਨ, ਕਈ ਥਾਈਂ ਬੱਤੀ ਹੋਈ ਗੁੱਲ,ਫਿਰੋਜ਼ਪੁਰ: ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਵਿਗੜ ਗਿਆ ਹੈ।ਜਿਸ ਕਾਰਨ ਪੂਰੇ ਪੰਜਾਬ ਭਰ ‘ਚ ਤੇਜ਼ ਤੂਫ਼ਾਨ ਅਤੇ ਝੱਖੜ ਨੇ ਲੋਕਾਂ ਨੂੰ ਪ੍ਰੇਸ਼ਾਨ ਕਰਕੇ ਰੱਖਿਆ ਹੋਇਆ ਹੈ। ਤੇਜ਼ ਤੂਫ਼ਾਨ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੇ ਸਰਹੱਦੀ ਖੇਤਰ ਫਾਜ਼ਿਲਕਾ, ਫਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਤੇਜ਼ ਤੂਫ਼ਾਨ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ।ਜਿਸ ਕਾਰਨ ਕਈ ਇਲਾਕਿਆਂ ‘ਚ ਬੱਤੀ ਗੁੱਲ ਹੋ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਕਈ ਥਾਵਾਂ ‘ਤੇ ਤੇਜ਼ ਮੀਂਹ ਵੀ ਪੈ ਰਿਹਾ ਹੈ। ਤੇਜ਼ ਝੱਖੜ ਤੇ ਬਾਰਿਸ਼ ਕਾਰਨ ਕਈ ਥਾਵਾਂ ਤੇ ਕਿਸਾਨਾਂ ਦੀ ਪੱਕੀ ਕਣਕ ਦੀ ਫਸਲ ਡਿੱਗ ਗਈ ਹੈ। ਜਿਸ ਕਾਰਨ ਕਿਸਾਨ ਵਰਗ ਚਿੰਤਾ ‘ਚ ਪੈ ਗਿਆ ਹੈ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਸੀ ਕਿ ਮੰਗਲਵਾਰ ਨੂੰ ਬਾਰਸ਼, ਤੇਜ ਹਨ੍ਹੇਰੀ ਅਤੇ ਔਲੇ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ 17 ਅਪ੍ਰੈਲ ਤੱਕ ਮੌਸਮ ਦਾ ਇਹੀ ਮਿਜਾਜ਼ ਰਹੇਗਾ, ਹਾਲਾਂਕਿ ਕੁਝ ਜ਼ਿਲਿਆਂ ‘ਚ ਬਾਰਸ਼ ਘੱਟ ਹੋਵੇਗੀ।



error: Content is protected !!