BREAKING NEWS
Search

ਹੁਣੇ ਦੁਪਹਿਰੇ ਪੰਜਾਬ ਦੇ ਲੋਕਾਂ ਲਈ ਹੋਇਆ ਵੱਡਾ ਐਲਾਨ ਅੱਜ ਤੋਂ ਹੀ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੇਂ ਸਾਲ ਦੇ ਅੱਜ ਪਹਿਲੇ ਦਿਨ ਤੋਂ ਪੰਜਾਬ ਦੇ ਲੋਕਾਂ ਨੂੰ ਮਿਲੇਗੀ ਇਹ ਸਹੂਲਤ…

ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਮੁਫ਼ਤ ਖੂਨ ਦੀ ਸਹੂਲਤ ਦਿੱਤੀ ਜਾਵੇਗੀ। ਇਸਦਾ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਬਲੱਡ ਤੇ ਬਲੱਡ ਕੰਪੋਨੈਂਟਸ ਮੁਫ਼ਤ ਦਿੱਤੇ ਜਾਣਗੇ।

ਸਿਹਤ ਮੰਤਰੀ ਨੇ ਕਿਹਾ ਕਿ ਮੁਫ਼ਤ ਖ਼ੂਨ ਮੁਹੱਈਆ ਕਰਵਾਉਣ ਦੇ ਨਾਲ ਹੀ ਸਾਰੇ ਹਸਪਤਾਲਾਂ ਵਿੱਚ ਖ਼ੂਨ ਦੀ 24 ਘੰਟੇ ਉਪਲੱਬਧਤਾ ਯਕੀਨੀ ਬਣਾਈ ਜਾਵੇਗੀ।

ਮੰਤਰੀ ਨੇਕਿਹਾ ਕਿ ਪਿਛਲੇ ਸਾਲ ਦੌਰਾਨ ਸਰਕਾਰੀ ਬਲੱਡ ਬੈਂਕਾਂ ਦੁਆਰਾ ਬਲੱਡ ਦੇ 2 ਲੱਖ 26 ਹਜ਼ਾਰ ਯੂਨਿਟ ਇਕੱਤਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਤਹਿਤ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਇਸ ਐਲਾਨ ਦਾ ਕੀ ਹੋਵੇਗਾ ਫਾਇਦਾ-
ਸਰਕਾਰ ਦੇ ਇਸ ਕਦਮ ਨਾਲ ਸੂਬੇ ਭਰ ਦੇ ਉਨ੍ਹਾਂ ਹਜ਼ਾਰਾਂ ਮਰੀਜ਼ਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਨੂੰ ਸਿਵਲ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਪ੍ਰੋਸੈਸਿੰਗ ਚਾਰਜ ਵਜੋਂ ਪ੍ਰਤੀ ਯੂਨਿਟ ਬਲੱਡ ਦੇ 300 ਅਤੇ 500 ਰੁਪਏ ਅਦਾ ਕਰਨੇ ਪੈਂਦੇ ਸਨ। ਹੁਣ ਤੋਂ ਸਰਕਾਰੀ ਹਸਪਤਾਲਾਂ ਵਿਚ ਬਲੱਡ ਅਤੇ ਬਲੱਡ ਕੰਪੋਨੈਂਟਸ, ਜਿਨ੍ਹਾਂ ਵਿਚ ਪੈਕਡ ਆਰਬੀਸੀ, ਫਰੈੱਸ਼ ਫਰੋਜ਼ਨ ਪਲਾਜ਼ਮਾ,

ਕਰਾਇਓਪ੍ਰੈਸੀਪੀਟੇਟ, ਪਲੇਟਲੈੱਟਸ ਭਰਪੂਰ ਪਲਾਜ਼ਮਾ, ਪਲੇਟਲੈੱਟਸ ਕੌਨਸਨਟਰੇਟ ਸ਼ਾਮਲ ਹਨ, ਮਰੀਜ਼ਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 116 ਬਲੱਡ ਬੈਂਕ ਹਨ, ਜਿਨ੍ਹਾਂ ਵਿਚੋਂ 46 ਸਰਕਾਰ ਦੁਆਰਾ, 6 ਫ਼ੌਜ ਦੁਆਰਾ ਅਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ।



error: Content is protected !!