BREAKING NEWS
Search

ਹੁਣੇ ਹੁਣੇ ਮੌਸਮ ਦੀ ਆਈ ਅਗਲੇ ਦਿਨਾਂ ਦੀ ਤਾਜਾ ਜਾਣਕਾਰੀ


ਚੰਡੀਗੜ੍ਹ: ਮਾਨਸੂਨ ਨੇ ਪੰਜਾਬ ਨੂੰ ਨਿਹਾਲ ਕਰ ਦਿੱਤਾ ਹੈ। ਅੱਜ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਸ਼ ਹੋਈ। ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਸਵੇਰੇ ਭਰਵੀਂ ਬਾਰਸ਼ ਹੋਈ। ਇਸ ਨਾਲ ਕਿਸਾਨਾਂ ਨੂੰ ਕਾਫੀ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ ਨੇ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਹੈ। ਅਗਲੇ ਦਿਨਾਂ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਬਾਰਸ਼ ਹੁੰਦੀ ਰਹੇਗੀ।

ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਨੂੰ ਬਰਨਾਲਾ, ਮਾਨਸਾ ਤੇ ਬਠਿੰਡਾ ਵਿੱਚ ਚੰਗੀ ਬਾਰਸ਼ ਹੋਈ। ਇਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੁਹਾਲੀ, ਰੋਪੜ, ਫਿਰੋਜ਼ਪੁਰ, ਫ਼ਰੀਦਕੋਟ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਵਿੱਚ ਮੀਂਹ ਪਿਆ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਫਸਲਾਂ ਲਈ ਇਹ ਮੀਂਹ ਲਾਹੇਵੰਦ ਹਨ।

ਉਧਰ, ਮੌਨਸੂਨ ਵਧੇਰੇ ਸਰਗਰਮ ਹੋਣ ਨਾਲ ਪਾਵਰਕੌਮ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਬਿਜਲੀ ਦੀ ਮੰਗ ਪਿਛਲੇ ਦਿਨਾਂ ਨਾਲੋਂ ਘਟ ਗਈ ਹੈ। ਪਾਵਰਕੌਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਵਿੱਚ ਜ਼ਿਆਦਾ ਗਰਮੀ ਹੋਣ ਕਾਰਨ ਬਿਜਲੀ ਦੀ ਮੰਗ 13600 ਮੈਗਾਵਾਟ ਤੱਕ ਪਹੁੰਚ ਗਈ ਸੀ ਪਰ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਨਾਲ ਬਿਜਲੀ ਦੀ ਮੰਗ ਘਟ ਕੇ 10500 ਮੈਗਾਵਾਟ ਤੱਕ ਆ ਗਈ ਹੈ।



error: Content is protected !!