ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉੱਥੇ ਹੀ ਸਿਆਸੀ ਪਾਰਟੀਆਂ ਵਿੱਚ ਕਈ ਵਿਧਾਇਕਾਂ ਅਤੇ ਵਰਕਰਾਂ ਦੇ ਫੇਰਬਦਲ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿੱਥੇ ਬਹੁਤ ਸਾਰੇ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ। ਉੱਥੇ ਹੀ ਬਹੁਤ ਸਾਰੇ ਨਵੇਂ ਚਿਹਰੇ ਵੀ ਰਾਜਨੀਤਿਕ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ ਜਿਨ੍ਹਾਂ ਦੀਆਂ ਖ਼ਬਰਾਂ ਆਏ ਦਿਨ ਹੀ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਵਰਕਰਾਂ ਵੱਲੋਂ ਖੇਤੀ ਕਾਨੂੰਨਾਂ ਦੇ ਕਾਰਨ ਵੀ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਜਾਣ ਦਾ ਸਿਲਸਿਲਾ ਜਾਰੀ ਹੈ।

ਹੁਣ ਆਪ ਵਿਚ ਸ਼ਾਮਲ ਹੋਏ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਬਾਰੇ ਵੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਜਿੱਥੇ ਗਾਇਕੀ ਦੀ ਦੁਨੀਆ ਵਿਚ ਆਪਣਾ ਇਕ ਵੱਖਰਾ ਮੁਕਾਮ ਰੱਖਦੀ ਹੈ। ਉੱਥੇ ਕਿ ਪਿਛਲੇ ਕੁਝ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਲਗਾਤਾਰ ਜੁੜੀ ਹੋਈ ਹੈ। ਪੰਜਾਬ ਵਿੱਚ ਜਿੱਥੇ ਆਉਣ ਵਾਲੀਆਂ ਅਗਲੇ ਸਾਲ 2022 ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਆਪਣਾ ਕੁਨਬਾ ਮਜਬੂਤ ਕੀਤਾ ਜਾ ਰਿਹਾ ਹੈ।

ਉਥੇ ਹੀ ਪਾਰਟੀ ਵਿੱਚ ਸ਼ਾਮਲ ਪੰਜਾਬੀ ਗਾਇਕਾ ਅਨਮੋਲ ਗਗਨ ਨੂੰ ਖਰੜ ਤੋਂ ਆਪ ਦੇ ਉਮੀਦਵਾਰ ਐਲਾਨਿਆ ਜਾ ਰਿਹਾ ਹੈ ਜਿਸ ਬਾਰੇ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਗਈ ਲਿਸਟ ਦੇ ਅਧਾਰ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਹਲਕਾ ਇੰਚਾਰਜ ਬਣਾ ਦਿੱਤਾ ਗਿਆ ਹੈ।

ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਇਸ ਮਿਸ਼ਨ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪੂਰੀ ਯੋਜਨਾ ਬੱਧ ਨੀਤੀ ਤਹਿਤ ਪੰਜਾਬ ਪ੍ਰਧਾਨ ਭਗਵਾਨ ਵੱਖ ਵੱਖ ਵਿਧਾਨ ਸਭਾ ਹਲਕਿਆਂ ਤੋਂ ਪਾਰਟੀ ਟਿਕਟ ਦੇ ਮਜ਼ਬੂਤ ਦਾਅਵੇਦਾਰਾ ਨੂੰ ਹਲਕਾ ਇੰਚਾਰਜ ਬਣਾਇਆ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਿਉਂ ਕਿ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ।


ਤਾਜਾ ਜਾਣਕਾਰੀ
ਤਾਜਾ ਤਾਜਾ ਆਪ ਚ ਗਈ ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਬਾਰੇ ਹੁਣ ਆਈ ਇਹ ਵੱਡੀ ਖਬਰ
ByadminJuly 12, 2021Comments Off on ਤਾਜਾ ਤਾਜਾ ਆਪ ਚ ਗਈ ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਬਾਰੇ ਹੁਣ ਆਈ ਇਹ ਵੱਡੀ ਖਬਰ
Previous Postਮਾੜੀ ਖਬਰ : ਬਿਜਲੀ ਦਾ ਕਰੰਟ ਲਗਣ ਇਕੋ ਪ੍ਰੀਵਾਰ ਦੇ 6 ਮੈਂਬਰਾਂ ਦੀ ਹੋਈ ਮੌਤ , ਇਲਾਕੇ ਚ ਛਾਇਆ ਸੋਗ
Next Postਪੰਜਾਬ ਚ ਇਥੇ ਵਿਆਹ ਤੋਂ 2 ਦਿਨ ਪਹਿਲਾਂ ਲਾੜੇ ਨੂੰ ਮਿਲੀ ਰਹਸਮਈ ਮੌਤ , ਛਾਈ ਇਲਾਕੇ ਚ ਸੋਗ ਦੀ ਲਹਿਰ