BREAKING NEWS
Search

ਤਾਜਾ ਵਿਆਹੇ ਨੌਜਵਾਨ ਨੂੰ ਮਿਲੀ ਅਚਾਨਕ ਇਸ ਤਰਾਂ ਨਾਲ ਮੌਤ , ਪ੍ਰੀਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ

ਆਈ ਤਾਜਾ ਵੱਡੀ ਖਬਰ 

ਪੰਜਾਬ ‘ਚ ਹਰ ਰੋਜ਼ ਅਪਰਾਧਕ ਘਟਨਾਵਾਂ ਦੇ ਵਿੱਚ ਇਜ਼ਾਫਾ ਹੁੰਦਾ ਜਾ ਰਿਹਾ ਹੈ । ਹਰ ਰੋਜ਼ ਲੋਕ ਕਈ ਤਰ੍ਹਾਂ ਦੀਆਂ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ । ਪਰ ਕਈ ਵਾਰ ਕੁਝ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਦਿਲ ਦਹਿਲਾ ਕੇ ਰੱਖ ਦਿੰਦੀਆਂ ਹਨ l ਅਜਿਹਾ ਹੀ ਇਕ ਮਾਮਲਾ ਅੱਜ ਪੰਜਾਬ ਦੇ ਸਮਾਣਾ ਤੋਂ ਸਾਹਮਣੇ ਆਇਆ, ਜਿੱਥੇ ਕਿ ਸਮਾਣਾ ਦੇ ਪਿੰਡ ਮੁਰਾਦਪੁਰ ਨੇੜੇ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ਲਾਸ਼ ਬਰਾਮਦ ਹੋਈ । ਜਿਸ ਕਾਰਨ ਆਲੇ ਦੁਆਲੇ ਦੇ ਇਲਾਕੇ ਵਿੱਚ ਕਾਫੀ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ।

ਉਥੇ ਹੀ ਜਦੋਂ ਮੌਕੇ ਤੇ ਪਹੁੰਚੇ ਲੋਕਾਂ ਨੇ ਨੌਜਵਾਨ ਨੂੰ ਵੇਖਿਆ ਤਾਂ ਉਨ੍ਹਾਂ ਵੱਲੋਂ ਉਸ ਨੂੰ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ , ਪਰ ਹਸਪਤਾਲ ਜਾਂਦੇ ਸਾਰ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ । ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਪਿੰਡ ਨਦਾਮਪੁਰ ਜ਼ਿਲ੍ਹਾ ਸੰਗਰੂਰ ਵਜੋਂ ਹੋਈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਵਿਅਕਤੀ ਖੇਤੀਬਾਡ਼ੀ ਦਾ ਕੰਮ ਕਰਦਾ ਸੀ ਤੇ ਉਸ ਦੇ ਸਿਰ ਕਾਫੀ ਕਰਜ਼ਾ ਸੀ l ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ l ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਉਨ੍ਹਾਂ ਦੇ ਬੇਟੇ ਦਾ ਹਸਪਤਾਲ ਵਿਚ ਇਲਾਜ ਵੀ ਚੱਲ ਰਿਹਾ ਸੀ l

ਸੋਮਵਾਰ ਸਵੇਰੇ ਉਹ ਕਿਸੇ ਘਰ ਦੇ ਕੰਮ ਲਈ ਸਮਾਣਾ ਗਿਆ ਸੀ ਜਿਥੇ ਉਸ ਨੂੰ ਦੌਰਾ ਪੈ ਗਿਆ ਅਤੇ ਦੌਰਾ ਪੈਣ ਕਾਰਨ ਉਹ ਰਸਤੇ ਵਿੱਚ ਹੀ ਡਿੱਗ ਪਿਆ , ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਲਿਆਂਦਾ ਗਿਆ l ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ l

ਉਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਨਾਲ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪ੍ਰਾਪਤ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਦੋ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ l ਉਸ ਦੇ ਇਕ ਬੱਚਾ ਵੀ ਹੈ l ਇਸ ਦਰਦਨਾਕ ਘਟਨਾ ਦੇ ਵਾਪਰਨ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ।



error: Content is protected !!