ਕਿਸਮਤ ਦੇ ਖੇਡ,ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦੂਜੇ ਦਿਨ ਹੀ ਹੋ ਗਈ ਮੌਤ
ਕਈ ਵਾਰ ਕਿਸਮਤ ਵੀ ਬੰਦੇ ਨਾਲ ਕੀ ਕੀ ਖੇਡ ਖੇਡਦੀ ਹੈ ਅਜਿਹੀ ਹੀ ਇਕ ਤਾਜਾ ਖਬਰ ਆਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ ਕੇ ਪੰਜਾਬ ਤੋਂ ਵਿਦੇਸ਼ ਗਏ ਪੰਜਾਬੀ ਗੱਭਰੂ ਨਾਲ ਕੀ ਵਾਪਰ ਗਿਆ
ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਦੁਬਈ ਗਏ 44 ਸਾਲਾ ਪ੍ਰਤਾਪ ਸਿੰਘ ਪੁੱਤਰ ਅਜੀਤ ਸਿੰਘ ਦੀ ਲੋਥ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਅੰਮ੍ਰਿਤਸਰ ਜ਼ਿਲੇ ਦੇ ਕਸਬਾ ਮਹਿਤਾ ਨੇੜਲੇ ਪਿੰਡ ਮਲਕਨੰਗਲ ਨਾਲ ਸੰਬੰਧਿਤ ਮ੍ਰਿਤਕ ਪ੍ਰਤਾਪ ਸਿੰਘ ਬੀਤੀ 27 ਸਤੰਬਰ ਨੂੰ ਹੀ ਪਹਿਲੀ ਵਾਰ ਦੁਬਈ ਗਿਆ ਸੀ ਕਿ ਅਗਲੇ ਹੀ ਦਿਨ ਸਵੇਰੇ ਭਾਵ 28 ਸਤੰਬਰ ਨੂੰ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਸ ਸਬੰਧੀ ਪ੍ਰਤਾਪ ਸਿੰਘ ਦੇ ਦੁਬਈ ‘ਚ ਰਹਿੰਦੇ ਚਚੇਰੇ ਭਰਾ ਤੇ ਹੋਰਨਾਂ ਸਾਥੀਆਂ ਨੇ ਉਸ ਦੇ ਪਰਿਵਾਰ ਦੀ ਪਤਲੀ ਆਰਥਿਕ ਹਾਲਤ ਤੇ ਬੇਵਸੀ ਦਾ ਹਵਾਲਾ ਦਿੰਦਿਆਂ ਉਸ ਦੀ ਲੋਥ ਭਾਰਤ ਭੇਜਣ ਦੀ ਅਰਜੋਈ ਕੀਤੀ, ਜਿਸ ‘ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਤੇ ਉਨ੍ਹਾਂ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਲੋਥ ਨੂੰ ਵਤਨ ਭੇਜਿਆ।
Home ਤਾਜਾ ਜਾਣਕਾਰੀ ਤਾਜਾ ਵੱਡੀ ਖਬਰ -ਕਿਸਮਤ ਦੇ ਖੇਡ , ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਦੂਜੇ ਦਿਨ ਹੀ ਇਸ ਤਰਾਂ ਹੋ ਗਈ ਮੌਤ
ਤਾਜਾ ਜਾਣਕਾਰੀ