BREAKING NEWS
Search

ਤੂਫ਼ਾਨੀ ਜਿੱਤ ਤੋਂ ਬਾਅਦ ਭਗਵੰਤ ਮਾਨ ਦੇ ਦਿੱਤਾ ਹੁਣ ਇਹ ਵੱਡਾ ਬਿਆਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਈਆਂ ਸਨ ਉਥੇ ਹੀ ਅੱਜ 10 ਮਾਰਚ ਨੂੰ ਇਨ੍ਹਾਂ ਸਾਰੀਆਂ ਚੋਣਾ ਦੇ ਨਤੀਜੇ ਘੋਸ਼ਤ ਕੀਤੇ ਗਏ ਹਨ। ਜਿੱਥੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਕਈ ਜਗਹਾ ਤੇ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਹਾਸਲ ਹੋਈ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਸਿਆਸਤ ਵਿੱਚ ਹੋਇਆ ਇਹ ਵੱਡਾ ਉਲਟ ਫੇਰ ਵੇਖ ਕੇ ਸਾਰੇ ਲੋਕ ਹੈਰਾਨ ਹਨ। ਜਿੱਥੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਹੂੰਝਾਫੇਰ ਜਿੱਤ ਹਾਸਲ ਕੀਤੀ ਗਈ ਹੈ।

ਉਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਹੁਣ ਹਾਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਮੁਬਾਰਕਬਾਦ ਵੀ ਦਿੱਤੀ ਜਾ ਰਹੀ ਹੈ। ਹੁਣ ਤੂਫ਼ਾਨੀ ਜਿੱਤ ਮਿਲਣ ਤੋਂ ਬਾਅਦ ਭਗਵੰਤ ਮਾਨ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੱਜ ਭਗਵੰਤ ਮਾਨ ਇਤਿਹਾਸਕ ਜਿੱਤ ਦਰਜ ਕਰ ਗਏ ਹਨ। ਉਥੇ ਹੀ ਆਮ ਆਦਮੀ ਪਾਰਟੀ ਨੂੰ ਉਮੀਦ ਤੋਂ ਕਿਤੇ ਵਧੇਰੇ ਸੀਟਾਂ ਹਾਸਲ ਹੋਈਆਂ ਹਨ।

ਇਸ ਜਿੱਤ ਤੋਂ ਬਾਅਦ ਜਿਥੇ ਧੂਰੀ ਹਲਕੇ ਤੋਂ ਉਮੀਦਵਾਰ ਭਗਵੰਤ ਮਾਨ ਵੱਲੋਂ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਲੋਕਾਂ ਦੇ ਰੂਬਰੂ ਹੁੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਮਾਂ ਵੱਲੋਂ ਵੀ ਲੋਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਖਿਆ ਗਿਆ ਕਿ ਇਹ ਲੋਕਾਂ ਦੀ ਜਿੱਤ ਹੈ। ਹੁਣ ਪੰਜਾਬ ਵਿੱਚ ਲੋਕਾਂ ਦੀ ਸਰਕਾਰ ਆਈ ਹੈ ਇਹ ਭਗਵੰਤ ਮਾਨ ਦੀ ਸਰਕਾਰ ਨਹੀਂ ਹੈ ਸਰਕਾਰ ਤੁਸੀਂ ਚਲਾਉਣੀ ਹੈ। ਉਥੇ ਹੀ ਭਗਵੰਤ ਮਾਨ ਵੱਲੋਂ ਵੀ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਖਿਆ ਗਿਆ ਹੈ ਕੇ ਪੰਜਾਬ ਵਿੱਚ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇਗਾ।

ਕਿਉਂਕਿ ਹੁਣ ਤੁਸੀਂ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ ਹੁਣ ਜਿੰਮੇਵਾਰੀ ਨਿਭਾਉਣ ਦਾ ਕੰਮ ਮੇਰਾ ਹੈ। ਉਨ੍ਹਾਂ ਕਿਹਾ ਕਿ ਉਹ ਤਹਿ ਦਿਲ ਤੋਂ ਉਨ੍ਹਾਂ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦੇਸ਼ ਵਿਦੇਸ਼ ਦੇ ਕੋਨੇ-ਕੋਨੇ ਤੋਂ ਆਮ ਆਦਮੀ ਪਾਰਟੀ ਨੂੰ ਸਹਿਯੋਗ ਦਿੱਤਾ ਹੈ ਜਿਨ੍ਹਾਂ ਦੀ ਹਿੰਮਤ ਅਤੇ ਪਿਆਰ ਦੇ ਸਦਕਾ ਮੁੜ ਤੋਂ ਪੰਜਾਬ ਨੂੰ ਪੰਜਾਬ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।



error: Content is protected !!