BREAKING NEWS
Search

ਤੋਬਾ ਤੋਬਾ ਪੰਜਾਬ ਪੁਲਸ ਨੂੰ ਮਿਲੀ ਅਜਿਹੀ ਖੁਫੀਆ ਜਾਣਕਾਰੀ ਜਦੋਂ ਛਾਪਾ ਮਾਰਿਆ ਦੇਖ ਉਡੇ ਸਭ ਦੇ ਹੋਸ਼

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਦੌਰ ਵਿੱਚ ਬਹੁਤ ਸਾਰੇ ਲੋਕ ਅਜਿਹੇ ਹੋ ਚੁੱਕੇ ਹਨ ਜਿਨ੍ਹਾਂ ਵੱਲੋਂ ਕਈ ਲੋਕਾਂ ਦਾ ਫਾਇਦਾ ਚੁੱਕਿਆ ਜਾਂਦਾ ਹੈ। ਜਿਸ ਵਾਸਤੇ ਉਨਾ ਨੂੰ ਆਪਣੇ ਗੁਲਾਮ ਤੱਕ ਵੀ ਬਣਾ ਲਿਆ ਜਾਂਦਾ ਹੈ। ਉਨ੍ਹਾਂ ਦੀ ਪਹਿਚਾਣ ਨੂੰ ਲੁਕਾਉਣ ਵਾਸਤੇ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਵੀ ਕਮਜ਼ੋਰ ਕਰ ਦਿੱਤਾ ਜਾਂਦਾ ਹੈ। ਜਿਸ ਕਾਰਨ ਉਨ੍ਹਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕ ਸਕਣ ਅਤੇ ਉਨ੍ਹਾਂ ਤੋਂ ਆਪਣੇ ਕੰਮ ਕਰਵਾ ਸਕਣ। ਪੰਜਾਬ ਅੰਦਰ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਗੁਲਾਮ ਬਣਾ ਕੇ ਰੱਖਿਆ ਜਾਂਦਾ ਹੈ ਅਤੇ ਉਨ੍ਹਾਂ ਉਪਰ ਤਸ਼ੱਦਦ ਢਾਹ ਕੇ ਆਪਣੇ ਘਰ ਦੇ ਕੰਮ ਕਰਵਾਏ ਜਾਂਦੇ ਹਨ।

ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਅਜਿਹੇ ਲੋਕਾਂ ਨੂੰ ਬੇਹਤਰ ਜਿੰਦਗੀ ਵੀ ਦਿੱਤੀ ਜਾ ਰਹੀ ਹੈ। ਹੁਣ ਪੰਜਾਬ ਪੁਲਿਸ ਵੱਲੋਂ ਖੁਫ਼ੀਆ ਜਾਣਕਾਰੀ ਦੇ ਅਧਾਰ ਤੇ ਛਾਪਾ ਮਾਰਿਆ ਗਿਆ ਹੈ ਅਤੇ ਸਭ ਦੇ ਹੋਸ਼ ਉੱਡ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੇ ਅਧੀਨ ਆਉਂਦੇ ਪਿੰਡ ਝਬਾਲ ਖੁਰਦ ਤੋਂ ਸਾਹਮਣੇ ਆਈ ਹੈ। ਜਿੱਥੇ ਪੁਲਿਸ ਵੱਲੋਂ ਮਿਲੀ ਖੂਫੀਆ ਜਾਣਕਾਰੀ ਦੇ ਅਧਾਰ ਤੇ ਬੰਧਕ ਬਣਾਏ ਗਏ ਇੱਕ ਪ੍ਰਵਾਸੀ ਮਜ਼ਦੂਰ ਨੂੰ ਰਿਹਾ ਕਰਵਾਇਆ ਗਿਆ ਹੈ।

ਰਿਹਾ ਕਰਵਾਏ ਗਏ ਪਰਵਾਸੀ ਮਜ਼ਦੂਰ ਵੱਲੋਂ ਅਜੇ ਕੁਝ ਵੀ ਸਹੀ ਤਰੀਕੇ ਨਾਲ ਦੱਸਿਆ ਨਹੀਂ ਜਾ ਰਿਹਾ ਤੇ ਉਸ ਵੱਲੋਂ ਆਪਣਾ ਪਤਾ ਬਿਹਾਰ ਦੇ ਸੀਤਾਮੜ੍ਹੀ ਦਾ ਦੱਸਿਆ ਜਾ ਰਿਹਾ ਹੈ। ਉਸ ਦੇ ਵਾਰਸਾਂ ਦਾ ਪਤਾ ਲੱਗਣ ਤੇ ਉਸਦੀ ਹਾਲਤ ਸਥਿਰ ਹੋਣ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏ ਐਸ ਆਈ ਬਿਪਨ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਉਨ੍ਹਾਂ ਵੱਲੋਂ ਛਾਪੇਮਾਰੀ ਕੀਤੀ ਗਈ ਸੀ। ਜਿਸ ਤੋਂ ਬਾਅਦ ਪਿਛਲੇ 2 ਮਹੀਨਿਆਂ ਤੋਂ ਸੰਗਲ ਨਾਲ ਬੰਨ੍ਹ ਕੇ ਰੱਖੇ ਪਰਵਾਸੀ ਮਜ਼ਦੂਰ ਬਾਰੇ ਗੁਪਤ ਸੂਚਨਾ ਮਿਲੀ ਸੀ।

ਜਿਸ ਤੋਂ ਬਾਅਦ ਝਬਾਲ ਖੁਰਦ ਨਿਵਾਸੀ ਗੁਰਸੇਵਕ ਸਿੰਘ ਪੁੱਤਰ ਰੂੜ ਸਿੰਘ ਵਾਸੀ ਮੂਸੇ ਜੋ ਇਸ ਸਮੇਂ ਝਬਾਲ ਖੁਰਦ ਵਿਖੇ ਰਹਿ ਰਿਹਾ ਹੈ, ਦੇ ਘਰ ਇਸ ਪਰਵਾਸੀ ਮਜ਼ਦੂਰ ਨੂੰ ਸੰਗਲਾਂ ਨਾਲ ਬੰਨ ਕੇ ਬੰਦੀ ਬਣਾਇਆ ਹੋਇਆ ਸੀ। ਪੁਲਿਸ ਵੱਲੋਂ ਹੁਣ ਗੁਰਸੇਵਕ ਸਿੰਘ ਦੇ ਖਿਲਾਫ ਥਾਣਾ ਝਬਾਲ ਵਿਚ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।



error: Content is protected !!