BREAKING NEWS
Search

ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਨੇ ਲਿਆ ਹਿਰਾਸਤ ਚ ,2003 ਦੇ ਦਰਜ ਮਾਮਲੇ ਚ ਕੋਰਟ ਨੇ 2 ਸਾਲ ਦੀ ਸਜਾ ਰੱਖੀ ਬਰਕਰਾਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਬਹੁਤ ਸਾਰੇ ਗਾਇਕਾਂ ਤੇ ਕਲਾਕਾਰਾਂ ਵੱਲੋਂ ਜਿਥੇ ਆਪਣੀ ਅਦਾਕਾਰੀ ਅਤੇ ਗਾਇਕੀ ਦੇ ਸਦਕਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ ਅਤੇ ਹੋਰ ਵੀ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ-ਸਰੋਤ ਬਣ ਜਾਂਦੀਆਂ ਹਨ। ਉੱਥੇ ਹੀ ਅਜਿਹੀਆਂ ਹਸਤੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਜਿੱਥੇ ਕੁਝ ਅਜਿਹੀਆਂ ਹਸਤੀਆਂ ਵੱਲੋਂ ਕਰੋਨਾ ਦੇ ਦੌਰ ਵਿੱਚ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ ਸੀ ਜਿਸ ਨੂੰ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਉਥੇ ਹੀ ਕੁਝ ਹਸਤੀਆ ਵੱਖ-ਵੱਖ ਮਾਮਲਿਆਂ ਦੇ ਚਲਦਿਆਂ ਹੋਇਆਂ ਵਿਵਾਦਾਂ ਦੇ ਵਿਚ ਵੀ ਫਸ ਜਾਂਦੀਆਂ ਹਨ। ਹੁਣ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਜਿੱਥੇ 2003 ਦੇ ਦਰਜ ਮਾਮਲੇ ਵਿੱਚ ਕੋਰਟ ਵੱਲੋਂ ਦੋ ਸਾਲ ਦੀ ਸਜ਼ਾ ਜਾਰੀ ਰੱਖੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਦਲੇਰ ਮਹਿੰਦੀ ਤੇ ਜਿਥੇ ਕਬੂਤਰ ਬਾਜੀ ਦੇ ਮਾਮਲੇ ਦੇ ਤਹਿਤ 2003 ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਪਟਿਆਲਾ ਦੀ ਪੁਲਸ ਵੱਲੋਂ ਥਾਣਾ ਸਦਰ ਦੇ ਵਿੱਚ 498 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਸੀ।

ਕਿਉਂਕਿ ਪਿੰਡ ਬਲਵੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਇਕ ਵਿਅਕਤੀ ਬਖਸ਼ੀਸ਼ ਸਿੰਘ ਵੱਲੋਂ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਖਿਲਾਫ ਅਤੇ ਉਸ ਦੇ ਭਰਾ ਸ਼ਮਸ਼ੇਰ ਸਿੰਘ, ਬੁਲਬੁਲ ਮਹਿਤਾ ਅਤੇ ਧਿਆਨ ਸਿੰਘ ਦੇ ਖਿਲਾਫ 2003 ਦੇ ਵਿਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ। ਜਿੱਥੇ ਕਬੂਤਰ ਬਾਜੀ ਦੇ ਮਾਮਲੇ ਦੇ ਤਹਿਤ ਪਟਿਆਲਾ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ 2 ਸਾਲ ਦੀ ਸਜ਼ਾ ਸੁਣਾਈ ਗਈ ਸੀ ਅਤੇ ਸਜ਼ਾ ਤਿੰਨ ਸਾਲ ਤੋਂ ਘੱਟ ਹੋਣ ਦੇ ਚਲਦਿਆਂ ਹੋਇਆਂ ਉਸ ਨੂੰ ਜ਼ਮਾਨਤ ਵੀ ਮਿਲ ਗਈ ਸੀ।

ਦੱਸਿਆ ਗਿਆ ਸੀ ਕਿ ਸ਼ਿਕਾਇਤਕਰਤਾ ਬਖਸ਼ੀਸ਼ ਸਿੰਘ ਵੱਲੋਂ ਦੱਸਿਆ ਗਿਆ ਸੀ ਕਿ ਉਸ ਨੂੰ 20 ਲੱਖ ਰੁਪਏ ਲੈ ਕੇ ਵਿਦੇਸ਼ ਭੇਜਣ ਦਾ ਭਰੋਸਾ ਦਿਵਾਇਆ ਗਿਆ ਸੀ। ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸਦੇ ਪੈਸੇ ਉਹਨਾਂ ਵੱਲੋਂ ਵਾਪਸ ਕੀਤੇ ਗਏ ਜਿਸ ਤੋਂ ਬਾਅਦ ਉਸ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ। ਹੁਣ ਇਸ ਮਾਮਲੇ ਦੇ ਤਹਿਤ ਅਦਾਲਤ ਵੱਲੋਂ ਇਸ ਮਾਮਲੇ ਦੇ ਦੋਸ਼ੀ ਦਲੇਰ ਮਹਿੰਦੀ ਨੂੰ ਪੁਲੀਸ ਵੱਲੋਂ ਅਦਾਲਤ ਵਿੱਚ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਜਿੱਥੇ ਧਿਆਨ ਸਿੰਘ ਅਤੇ ਸ਼ਮਸ਼ੇਰ ਸਿੰਘ ਨੂੰ ਇਸ ਮਾਮਲੇ ਵਿਚ ਬਰੀ ਕੀਤਾ ਗਿਆ ਹੈ।



error: Content is protected !!