ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਪਿਛਲੇ ਸਾਲ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨਾਂ ਵੱਲੋਂ ਅਜੇ ਤੱਕ ਜੱਦੋ ਜਹਿਦ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਦੇ ਵਿਚਕਾਰ 11 ਦੌਰ ਦੀਆਂ ਹੋਈਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿੱਥੇ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਵਿਚ ਸੋਧ ਕਰਨ ਦੀ ਗੱਲ ਆਖੀ ਗਈ ਸੀ। ਸਰਕਾਰ ਦੇ ਇਸ ਫੈਸਲੇ ਨੂੰ ਠੁਕਰਾਉਂਦੇ ਹੋਏ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹਨਾਂ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਉਂਕਿ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਨਾ ਹੋ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਹਨ।
ਹੁਣ ਦਿਲੀ ਧਰਨੇ ਤੋਂ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਿਸਾਨਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਪਰ ਪਿਛਲੇ ਸਾਲ ਤੋਂ ਬੈਠੇ ਹੋਏ ਹਨ ਅਤੇ ਗਰਮੀ ਸਰਦੀ ਦੀ ਪਰਵਾਹ ਕੀਤੇ ਬਿਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ। ਹੁਣ ਦਿੱਲੀ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਵਿਚੋਂ ਇਕ ਦੁੱ-ਖ ਭਰੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚਲ ਰਹੇ ਅੰਦੋਲਨ ‘ਚ ਬੀਤੀ ਰਾਤ ਗੁਰੂ ਹਰਸਹਾਏ ਦੇ ਨੇੜਲੇ ਪਿੰਡ ਪਿੱਪਲੀ ਚੱਕ ( ਚੱਕ ਮੇਘਾ ਵਿਰਾਨ ) ਦੇ ਇੱਕ ਕਿਸਾਨ ਦੇ ਸ਼-ਹੀ-ਦ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਕਿਸਾਨ ਜਰਨੈਲ ਸਿੰਘ ਦਿੱਲ਼ੀ ਵਿਚ ਧਰਨਾ ਸਥਾਨ ਤੇ ਹੀ ਸ਼-ਹੀ-ਦ ਹੋ ਗਿਆ ਹੈ। ਇਹ ਕਿਸਾਨ ਦਿੱਲੀ ਅੰਦੋਲਨ ‘ਚ ਕਾਫੀ ਸਮੇਂ ਤੋਂ ਲਗਾਤਾਰ ਸ਼ਾਮਿਲ ਹੁੰਦਾ ਆ ਰਿਹਾ ਸੀ, ਤੇ ਹੁਣ ਵੀ ਪਿਛਲੇ ਕਈ ਦਿਨਾਂ ਤੋਂ ਇਸ ਸੰਘਰਸ਼ ਵਿੱਚ ਸ਼ਾਮਲ ਸੀ।
ਸ਼ਹੀਦ ਹੋਏ ਕਿਸਾਨ ਦੀ ਮ੍ਰਿਤਕ ਦੇਹ ਦੁਪਹਿਰ 12 ਵਜੇ ਤਕ ਪਿੰਡ ਲਿਆ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਜਰਨੈਲ ਸਿੰਘ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਸਰਗਰਮ ਕਿਸਾਨ ਆਗੂ ਸੀ। ਇਸ ਕਿਸਾਨੀ ਸੰਘਰਸ਼ ਵਿੱਚ ਹੁਣ ਤੱਕ ਬਹੁਤ ਸਾਰੇ ਕਿਸਾਨ ਸ਼-ਹੀ-ਦ ਹੋ ਗਏ ਹਨ। ਪਰ ਸਰਕਾਰ ਆਪਣੇ ਫ਼ੈਸਲੇ ਤੋਂ ਬਦਲਣ ਦਾ ਨਾਮ ਨਹੀਂ ਲੈ ਰਹੀ।

ਤਾਜਾ ਜਾਣਕਾਰੀ