BREAKING NEWS
Search

ਦਿੱਲੀ ਏਅਰਪੋਰਟ ਤੋਂ ਆਈ ਹੋਸ਼ ਉਡਾਉਣ ਵਾਲੀ ਖਬਰ, ਭਾਰਤੀ ਜੋੜੇ ਕੋਲੋਂ ਮਿਲੀਆਂ 45 ਪਿਸਤੌਲਾਂ

ਆਈ ਤਾਜ਼ਾ ਵੱਡੀ ਖਬਰ

ਆਏ ਦਿਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਕਿ ਉਹ ਲੋਕਾਂ ਨੂੰ ਹੈਰਾਨ ਪ੍ਰੇਸ਼ਾਨ ਕਰ ਦਿੰਦੇ ਹਨ ਜਿੱਥੇ ਕਿ ਲੋਕਾਂ ਵੱਲੋਂ ਅਮੀਰ ਹੋਣ ਦੇ ਚੱਕਰ ਵਿਚ ਬਹੁਤ ਸਾਰੀਆਂ ਗੈਰ ਸਮਾਜਿਕ ਘਟਨਾ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਨ੍ਹਾਂ ਵਿੱਚ ਚੋਰੀ ਠੱਗੀ ਲੁੱਟ-ਖੋਹ ਅਤੇ ਹੋਰ ਕਤਲ ਕਾਂਡ ਵਰਗੇ ਮਾਮਲੇ ਵੀ ਸ਼ਾਮਲ ਹੁੰਦੇ ਹਨ। ਉਥੇ ਹੀ ਕੁਝ ਲੋਕਾਂ ਵੱਲੋਂ ਦੂਸਰੇ ਦੇਸ਼ਾਂ ਤੋਂ ਭਾਰਤ ਆਉਣ ਜਾਣ ਦੇ ਸਮੇਂ ਸਮੱਗਲਿੰਗ ਵੀ ਕੀਤੀ ਜਾਂਦੀ ਹੈ ਜਿੱਥੇ ਅਜਿਹੇ ਅਨਸਰ ਅਤੇ ਪੁਲਿਸ ਦੇ ਹੱਥੇ ਚੜ੍ਹ ਜਾਂਦੇ ਹਨ।

ਹਣ ਦਿੱਲੀ ਏਅਰਪੋਰਟ ਤੋਂ ਆਈ ਹੋਸ਼ ਉਡਾਉਣ ਵਾਲੀ ਖਬਰ,ਜਿੱਥੇ ਭਾਰਤੀ ਜੋੜੇ ਕੋਲੋਂ 22 ਲੱਖ ਰੁਪਏ ਦੀਆਂ 45 ਪਿਸਤੌਲਾਂ ਸਣੇ ਗ੍ਰਿਫਤਾਰ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦੇਸ਼ ਦੀ ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਸਾਹਮਣੇ ਆਇਆ ਹੈ ਜਿੱਥੇ ਅੱਜ ‘ਹਵਾਈ ਅੱਡੇ ਤੇ ਮੌਜੂਦ ਅਧਿਕਾਰੀਆਂ ਨੇ ਵੀਅਤਨਾਮ ਤੋਂ ਭਾਰਤ ਆਏ ਇਕ ਜੋੜੇ ਨੂੰ ਇਸ ਲਈ ਗ੍ਰਿਫਤਾਰ ਕੀਤਾ ਗਿਆ ਹੈ ਕਿਉਂਕਿ ਇਸ ਜੋੜੇ ਦੇ ਕੋਲੋਂ 45 ਪਿਸਤੌਲਾਂ ਜਿਸ ਦੀ ਕੀਮਤ 22ਲੱਖ ਰੁਪਏ ਹਵਾਈ ਅੱਡੇ ਤੇ ਤੈਨਾਤ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਰਾਮਦ ਕੀਤੇ ਗਏ ਅਤੇ ਇਸ ਜੋੜੇ ਨੂੰ ਗ੍ਰਿਫਤਾਰ ਕੀਤਾ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਬਾਅਦ ਐਂਟੀ ਟੈਰੋਰਿਜ਼ਮ ਯੂਨਿਟ ਨੈਸ਼ਨਲ ਸਕਿਓਰਿਟੀ ਗਾਰਡ ਨੇ ਇਸ ਜੋੜੀ ਤੋਂ ਬਰਾਮਦ ਕੀਤੀਆਂ ਗਈਆਂ ਬੰਦੂਕਾਂ ਦੀ ਜਾਂਚ ਕੀਤੀ,ਇਹ ਬੰਦੂਕਾਂ ਪੂਰੀ ਤਰ੍ਹਾਂ ਅਸਲੀ ਹਨ। ਗ੍ਰਿਫਤਾਰ ਕੀਤੇ ਗਏ ਜੋੜੇ ਦੀ ਪਹਿਚਾਣ ਹਰਿਆਣਾ ਦੇ ਗੁੜਗਾਓਂ ਦੇ ਰਹਿਣ ਵਾਲੇ ਪਤੀ ਪਤਨੀ ਜਗਜੀਤ ਸਿੰਘ ਅਤੇ ਜਸਵਿੰਦਰ ਕੌਰ ਵਜੋਂ ਹੋਈ ਹੈ। ਇਸ ਜੋੜੇ ਵੱਲੋਂ ਆਪਣੀ 17 ਮਹੀਨੇ ਦੀ ਬੱਚੀ ਦੇ ਨਾਲ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਵੀਅਤਨਾਮ ਦੇ ਹੋ ਚੀ ਮਿਨਹ ਹਵਾਈ ਅੱਡੇ ਤੋਂ ਉਡਾਣ ਭਰੀ ਸੀ।

ਇਸ ਜੋੜੇ ਵੱਲੋਂ ਪੁੱਛਗਿੱਛ ਦੌਰਾਨ ਦੱਸਿਆ ਗਿਆ ਹੈ ਕਿ ਇਹ ਲੋਕ ਪਹਿਲਾਂ ਵੀ 12 ਲੱਖ ਰੁਪਏ ਤੋਂ ਵੱਧ ਕੀਮਤ ਦੀਆਂ 25 ਬੰਦੂਕਾਂ ਦੀ ਤਸਕਰੀ ਕਰ ਚੁੱਕੇ ਹਨ। ਉੱਥੇ ਹੀ ਅਧਿਕਾਰੀਆਂ ਵੱਲੋਂ ਇਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਇਸ ਸਮੇਂ ਹਿਰਾਸਤ ਵਿੱਚ ਰੱਖਿਆ ਹੋਇਆ ਹੈ।



error: Content is protected !!