BREAKING NEWS
Search

ਦੁੱਧ ਦੇ ਕਾਰੋਬਾਰ ਨੇ ਇਸ ਕਾਰਨ ਲੈ ਲਈ ਨੌਜਵਾਨ ਦੀ ਜਾਨ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਚੁਕੀ ਹੈ ਉਥੇ ਹੀ ਹੋਣ ਵਾਲੇ ਸੜਕ ਹਾਦਸਿਆਂ, ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਵਿੱਚ ਵੀ ਲੋਕਾਂ ਦੀ ਜਾਨ ਜਾਣ ਦੀਆਂ ਖਬਰਾਂ ਆਮ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ। ਉੱਥੇ ਹੀ ਕਈ ਅਜੇਹੇ ਹਾਦਸੇ ਵੀ ਸਾਹਮਣੇ ਆਉਂਦੇ ਹਨ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਲੋਕ ਆਰਥਿਕ ਮੰਦੀ ਦਾ ਸ਼ਿਕਾਰ ਹੋ ਰਹੇ ਹਨ ਅਤੇ ਕਈ ਲੋਕਾਂ ਵੱਲੋਂ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਆਪਣੇ ਬਿਜਨਸ ਘਾਟੇ ਨੂੰ ਲੈ ਕੇ ਕਈ ਤਰਾਂ ਦੇ ਗਲਤ ਕਦਮ ਚੁੱਕੇ ਜਾ ਰਹੇ ਹਨ। ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਜਾਣ ਕਾਰਨ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਜਿਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ।

ਅਜਿਹੇ ਲੋਕ ਤੰਗੀਆਂ-ਤੁਰਸ਼ੀਆਂ ਦੇ ਚਲਦੇ ਹੋਏ ਅਤੇ ਪਰਿਵਾਰਾਂ ਦੀ ਮਾਲੀ ਹਾਲਤ ਨੂੰ ਦੇਖਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ। ਹੁਣ ਦੁੱਧ ਦੇ ਕਾਰੋਬਾਰ ਦੇ ਕਾਰਨ ਇਸ ਨੌਜਵਾਨ ਦੀ ਜਾਨ ਚਲੇ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਲੌਦ ਅਧੀਨ ਆਉਂਦੇ ਪਿੰਡ ਦੁਧਾਲ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਵੱਲੋਂ ਦੁੱਧ ਦੇ ਕਾਰੋਬਾਰ ਦੌਰਾਨ ਲੱਖਾਂ ਰੁਪਏ ਡੈਅਰੀ ਮਾਲਕਾਂ ਵੱਲ ਫਸ ਜਾਣ ਕਰ ਖੁਦਕੁਸ਼ੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਨੌਜਵਾਨ ਵੱਲੋਂ ਆਪਣੇ ਖੁਦਕੁਸ਼ੀ ਨੋਟ ਵਿੱਚ ਇਸ ਗੱਲ ਦਾ ਜ਼ਿਕਰ ਕੀਤਾ ਗਿਆ ਹੈ ਕਿ ਲੁਧਿਆਣਾ ਸ਼ਹਿਰ ਵਿਖੇ ਲਖਨਪਾਲ ਡੇਅਰੀ ਦੇ ਮਾਲਕ ਰਾਜੂ ਲਖਨਪਾਲ ਅਤੇ ਕਾਕਾ ਲਖਨਪਾਲ ਉਸ ਦੇ 2 ਲੱਖ 53 ਹਜ਼ਾਰ ਰੁਪਏ ਦੇ ਦੇਣਦਾਰ ਹਨ। ਕਰੋਨਾ ਦੇ ਕਾਰਨ ਪਹਿਲਾਂ ਹੀ ਉਹ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ।

ਉਥੇ ਹੀ ਉਸ ਦੇ ਕਾਰੋਬਾਰ ਦਾ ਲੱਖਾ ਰੁਪਇਆ ਡੇਅਰੀ ਦੇ ਮਾਲਕਾਂ ਵੱਲੋਂ ਨਾ ਦਿੱਤੇ ਜਾਣ ਕਾਰਨ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਅਤੇ ਘਰ ਦੀ ਆਰਥਿਕ ਸਥਿਤੀ ਨੂੰ ਵੇਖਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਇਸ ਨੌਜਵਾਨ ਦੀ ਪਹਿਚਾਣ ਰਵਿੰਦਰ ਸਿੰਘ ਪੁੱਤਰ ਸਵਰਗੀ ਹਰਨੇਕ ਸਿੰਘ ਵਜੋਂ ਹੋਈ ਹੈ। ਇਸ ਨੌਜਵਾਨ ਦੀ ਉਮਰ 40 ਸਾਲ ਦੱਸੀ ਜਾ ਰਹੀ ਹੈ ਅਤੇ ਮ੍ਰਿਤਕ ਦੇ ਮਿਲੇ ਇਸ ਨੋਟ ਬਾਰੇ ਉਸ ਦੇ ਚਚੇਰੇ ਭਰਾ ਸੁਖਜੋਤ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ ਹੈ।



error: Content is protected !!