ਸਿੱਧੂ ਮੂਸੇਵਾਲਾ ਇਸ ਸਮੇਂ Punjab music industry ਵਿਚ ਲਗਾਤਾਰ ਬੁਲੰਦੀਆਂ ਨੂੰ ਛੂਹ ਰਿਹਾ ਹੈ ਤੇ ਜਲਦੀ ਹੀ ਆਪਣੀ ਨਵੀਂ ਫਿਲਮ yes i am student ਵਿਚ ਮੂਸੇਵਾਲਾ ਆਪਣੀ ਫ਼ਿਲਮੀ ਪਾਰੀ ਦੀ ਸ਼ੁਰੂਆਤ ਕਰੇਗਾ।
ਸੋਸ਼ਲ ਮੀਡੀਆ ਤੇ ਚਲਦੀ ਗਾਇਕਾਂ ਦੀ ਜੰਗ ਬਾਰੇ ਤਾਂ ਸਾਰੇ ਹੀ ਜਾਣਦੇ ਨੇ ਤੇ ਇਸ ਜੰਗ ਵਿਚ ਹੁਣ ਸਿੱਧੂ ਮੂਸੇਵਾਲਾ ਆਪਣੇ ਪੁਰਾਣੇ ਸਾਥੀ ਪਰਮੀਸ਼ ਵਰਮਾ ਦੁਆਲੇ ਹੋਗਿਆ ਹੈ।ਪਰਮੀਸ਼ ਦੇ ਇੱਕ ਗੀਤ ਬਾਰੇ ਮੂਸੇਵਾਲਾ ਨੇ ਇੱਕ live show ਦੌਰਾਨ ਜੋ ਗੱਲ ਕਹੀ ਉਹ ਤੁਸੀਂ ਖੁਦ ਸੁਣ ਲਓ।
ਅੱਜ ਦੇ ਜ਼ਿਆਦਾ ਤਰ ਗਾਇਕ ਵੱਧ ਤੋਂ ਵੱਧ ਪੈਸੇ ਕਮਾਉਣ ਲਈ ਕਾਮ ਉਕਸਾਊ ਗਾਇਕੀ ਪੇਸ਼ ਕਰ ਰਹੇ ਹਨ। ਅਜਿਹੀ ਗਾਇਕੀ ਨੂੰ ਪਰਿਵਾਰ ਸਮੇਤ ਬੈਠ ਕੇ ਟੀ. ਵੀ. ਚੈਨਲਾਂ ਉਤੇ ਨਾ ਸੁਣਿਆ ਜਾ ਸਕਦਾ ਹੈਤੇ ਨਾ ਹੀ ਵੇਖਿਆ ਜਾ ਸਕਦਾ ਹੈ। ਹਰ ਨੌਜਵਾਨ ਆਪਣੀ ਭੈਣ ਅਤੇ ਮਾਂ ਨੂੰ ਅਜੋਕੀ ਗਾਇਕੀ ਸੁਣਨ ਤੋਂ ਤਾਂ ਰੋਕ ਰਹੇ ਹਨ ਪਰ ਆਪ ਦੂਜੇ ਦੀਆਂ ਧੀਆਂ ਭੈਣਾਂ ਦੀਆਂ ਅਸ਼ਲੀਲ ਗਾਇਕੀ ਦੀਆਂ ਬਣੀਆਂ ਵੀਡੀਓ ਬੜੇ ਚਾਅ ਨਾਲ ਵੇਖ ਅਤੇ ਸੁਣ ਰਹੇ ਹਨ। ਸੰਗੀਤ ਮਨੁੱਖ ਦੀ ਰੂਹ ਵਿੱਚ ਖਿੜਾਓ ਪੈਦਾ ਕਰਦਾ ਹੈ।ਥੱਕੇ ਟੁੱਟੇ ਮਨੁੱਖ ਦੀ ਥਕਾਵਟ ਨੂੰ ਦੂਰ ਕਰਦਾ ਹੈ। ਪਰ ਅੱਜ ਨਾ ਤਾਂ ਦਿਲਾਂ ਨੂੰ ਟੁੰਬਣ ਵਾਲਾ ਸੰਗੀਤ ਹੀ ਹੈ ਤੇ ਨਾ ਹੀ ਦਿਲਾਂ ਨੂੰ ਧੂ ਪਾਉਣ ਵਾਲੀ ਗੀਤਕਾਰੀ ਅਤੇ ਗਾਇਕੀ …। ਪੂਰੀ ਦੀ ਪੂਰੀ ਅਜੋਕੀ ਗਾਇਕੀ ਔਰਤ, ਜੱਟ, ਹਥਿਆਰਾਂ, ਆਸ਼ਕੀ ਅਤੇ ਨਸ਼ਿਆਂ ਦੁਆਲੇ ਹੀ ਘੁੰਮ ਰਹੀ ਹੈ।
ਪੰਜਾਬੀ ਗਾਇਕਾਂ ਵਲੋਂ ਗੀਤਾਂ ਵਿੱਚ ਲਗਾਤਾਰ ਹਥਿਆਰਾਂ ਦਾ ਪ੍ਰਦਰਸ਼ਨ ਹਿੰਸਾ ਅਤੇ ਕਤਲੇਆਮ ਨੌਜਵਾਨ ਪੀੜ੍ਹੀ ਨੂੰ ਨਾ ਕੇਵਲ ਗੁਮਰਾਹ ਕਰ ਰਿਹਾ ਹੈਬਲਕਿ ਨੌਜਵਾਨਾਂ ਲਈ ਘਾਤਕ ਵੀ ਹੋ ਰਿਹਾ ਹੈ। ਦੂਜਿਆਂ ਦਾ ਜਾਨ ਲੈਣ ਲਈ ਗਾਇਕ ਨੌਜਵਾਨਾਂ ਨੂੰ ਉਕਸਾ ਰਹੇ ਹਨ। 18 ਤੋ 20 ਸਾਲ ਦੇ ਨੌਜਵਾਨਾਂ `ਤੇ ਇਹ ਜ਼ਿਆਦਾ ਪ੍ਰਭਾਵ ਪੈ ਰਿਹਾ ਹੈ। ਅਜੋਕੀ ਗਾਇਕੀ ਨੌਜਵਾਨ ਪੀੜ੍ਹੀ ਨੂੰ ਗ਼ਲਤ ਰਸਤਿਆਂ ਉਪਰ ਚੱਲਣ ਲਈ ਉਕਸਾ ਰਹੀ ਹੈ।ਅੱਜ ਤਾਂ ਨੌਜਵਾਨ ਪੀੜ੍ਹੀ ਇਹ ਗਾਇਕੀ ਬੜੇ ਚਾਅ ਅਤੇ ਜੋਸ਼ ਨਾਲ ਸੁਣ ਰਹੀ ਹੈ ਪਰ ਜਦੋਂ ਕੱਲ ਨੂੰ ਉਹਨਾਂ ਦੇ ਘਰ ਧੀ ਜੰਮ ਪਵੇਗੀ ਫਿਰ ਇਹ ਗਾਇਕੀ ਉਹਨਾਂ ਦੇ ਕੰਨਾਂ ਵਿੱਚ ਕੁੜੱਤਣ ਮਹਿਸੂਸ ਹੋਵੇਗੀ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੋਵੇਗੀ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ