ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਅੱਜ ਚੋਣ ਪ੍ਰਕਿਰਿਆ ਦੀ ਸਾਰਾ ਸ਼ੈਡਿਊਲ ਜਾਰੀ ਕਰ ਦਿੱਤਾ ਹੈ। ਪੰਜਾਬ ਵਿੱਚ 30 ਦਸੰਬਰ ਨੂੰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣਗੀਆਂ। ਇਸੇ ਦਿਨ ਵੋਟਾਂ ਦੀ ਗਿਣਤੀ ਹੋਵੇਗੀ। 31 ਦਸੰਬਰ ਤੱਕ ਸਾਰੀ ਚੋਣ ਪ੍ਰਕਿਰਿਆ ਮੁਕੰਮਲ ਕਰ ਲਈ ਜਾਏਗੀ। ਇਸ ਸਬੰਧੀ 15 ਦਸੰਬਰ ਨੂੰ ਨੋਟੀਫ਼ਿਕੇਸ਼ਨ ਜਾਰੀ ਹੋਣਗੇ।
19 ਦਸੰਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 20 ਦਸੰਬਰ ਤੱਕ ਨਾਮਜ਼ਦਗੀਆਂ ਦੀ ਛਾਂਟੀ ਕੀਤੀ ਜਾਏਗੀ। 21 ਦਸੰਬਰ ਤੱਕ ਨਾਮਜ਼ਦਗੀਆਂ ਦੇ ਕਾਗ਼ਜ਼ ਵਾਪਸ ਲੈ ਲਏ ਜਾਣਗੇ। 30 ਦਸੰਬਰ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮੀ 4 ਵਜੇ ਤਕ ਵੋਟਾਂ ਪਾਈਆਂ ਜਾਣਗੀਆਂ। ਇਸ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਰਾਜ ਚੋਣ ਕਮਿਸ਼ਨਰ, ਪੰਜਾਬ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪ੍ਰੈਸ ਨੋਟ ਜਾਰੀ ਕਰ ਕੇ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਦਾ ਐਲਾਨ ਕੀਤਾ। ਇਸ ਸਬੰਧੀ ਰਾਜ ਚੋਣ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਰਾਜ ਭਰ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਜ਼ਾਬਤਾ ਚੋਣ ਅਮਲ ਮੁਕੰਮਲ ਹੋਣ ਤੱਕ ਲਾਗੂ ਰਹੇਗਾ।
ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਐਲਾਨ
ਸੰਧੂ ਨੇ ਕਿਹਾ ਕਿ 13276 ਪੰਚਾਇਤਾਂ ਲਈ 83831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨਾਂ ਵਿੱਚੋਂ ਅਨਸੂਚਿਤ ਜਾਤੀ ਲਈ 17811, ਅਨਸੂਚਿਤ ਜਾਤੀ ਇਸਤਰੀ ਲਈ 12634, ਆਮ ਵਰਗ ਇਸਤਰੀਆਂ ਲਈ 22690, ਪਛੜੀਆਂ ਸ਼੍ਰੇਣੀਆਂ ਲਈ 4381 ਅਤੇ ਆਮ ਵਰਗ ਲਈ 26315 ਸੀਟਾਂ ਹਨ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਲਈ 40 ਤੋਂ 50 ਅਬਜ਼ਰਵਰ ਲਾਏ ਜਾਣਗੇ।ਰਾਜ ਚੋਣ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿੱਥੀ ਗਈ ਹੈ,
ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ। ਗ੍ਰਾਮ ਪੰਚਾਇਤ ਚੋਣਾਂ ਲਈ ਰਾਜ ਵਿੱਚ ਕੁੱਲ 12787395 ਵੋਟਰਾਂ ਦਾ ਨਾਮ ਦਰਜ ਹਨ, ਜਿਨਾਂ ਵਿੱਚੋਂ 6688245 ਪੁਰਸ਼ ਵੋਟਰ ਹਨ। 6099245 ਮਹਿਲਾ ਅਤੇ 97 ਤੀਜਾ ਲਿੰਗ ਵੋਟਰ ਹਨ।
ਤਾਜਾ ਜਾਣਕਾਰੀ