BREAKING NEWS
Search

ਦੇਸ਼ ਦੇ ਪ੍ਰਧਾਨਮੰਤਰੀ ਮੋਦੀ ਵਲੋਂ ਹੋਗਿਆ ਇਹ ਵੱਡਾ ਐਲਾਨ, ਅਗਲੇ 10 ਸਾਲਾਂ ਦੇ ਲਈ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਬਹੁਤ ਸਾਰੇ ਐਲਾਨ ਕੀਤੇ ਜਾਂਦੇ ਹਨ ਉਥੇ ਹੀ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਕਰੋਨਾ ਦੌਰਾਨ ਵੀ ਕੇਂਦਰ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਸਨ ਜਿਨ੍ਹਾਂ ਦਾ ਫਾਇਦਾ ਦੇਸ਼ ਦੇ ਲੋਕਾਂ ਨੂੰ ਹੋਇਆ ਹੈ। ਜਿੱਥੇ ਲੋਕਾਂ ਨੂੰ ਮੁਫ਼ਤ ਰਾਸ਼ਨ ਮੁਹਈਆ ਕਰਵਾਇਆ ਜਾ ਰਿਹਾ ਹੈ ਉਥੇ ਹੀ ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਵੀ ਸਰਕਾਰ ਵੱਲੋਂ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਹਨ ਜਿਸ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਅਤੇ ਜਨਔਸ਼ਧੀ ਯੋਜਨਾ ਵੀ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਦਿੱਤੀ ਜਾ ਰਹੀ ਹੈ।

ਜਿਸ ਦਾ ਫਾਇਦਾ ਦੇਸ਼ ਅੰਦਰ ਲੱਖਾਂ ਪਰਵਾਰ ਲੈ ਰਹੇ ਹਨ ਅਤੇ ਉਨ੍ਹਾਂ ਦੇ ਇਲਾਜ ਵਾਸਤੇ ਲੱਖਾਂ ਕਰੋੜਾਂ ਰੁਪਏ ਦਾ ਹੋਣ ਵਾਲਾ ਖਰਚਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਗਲੇ 10 ਸਾਲਾਂ ਲਈ ਇਹ ਵੱਡਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕ ਵੀਡੀਓ ਕਾਨਫਰੰਸਿੰਗ ਰਾਹੀਂ 200 ਬਿਸਤਰਿਆਂ ਵਾਲਾ ਕੇ ਕੇ ਪਟੇਲ ਚੈਰੀਟੇਬਲ ਸੁਪਰ ਸਪੈਸਲਿਸਟੀ ਹਸਪਤਾਲ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕੀਤਾ ਹੈ।

ਉਥੇ ਹੀ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਕੱਛ ਵਿੱਚ ਇਹ ਪਹਿਲਾ ਸੁਪਰ ਸਪੈਸਲਿਸਟੀ ਹਸਪਤਾਲ ਹੈ ਜਿੱਥੇ ਲੋਕਾਂ ਨੂੰ ਫਰੀ ਇਲਾਜ ਦਿੱਤਾ ਜਾਵੇਗਾ। ਇਸ ਹਸਪਤਾਲ ਦਾ ਨਿਰਮਾਣ ਭੁਜ ਵਿੱਚ ਕੁੱਛੀ ਲੇਵਾ ਪਟੇਲ ਸਮਾਜ ਦੁਆਰਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਜਿਥੇ ਲੋਕਾਂ ਨੂੰ ਮੁਫ਼ਤ ਵਿਚ ਇਲਾਜ ਮਿਲੇਗਾ ਅਤੇ ਉਨ੍ਹਾਂ ਨੂੰ ਆਪਣੇ ਇਲਾਜ਼ ਦੇ ਖਰਚੇ ਦੀ ਚਿੰਤਾ ਨਹੀਂ ਹੋਵੇਗੀ। ਓਥੇ ਵੀ ਲੋਕਾਂ ਨੂੰ ਗਰੀਬੀ ਤੋਂ ਮੁਕਤੀ ਮਿਲਦੀ ਹੈ ਅਤੇ ਉਹ ਬੇਫ਼ਿਕਰ ਹੋ ਕੇ ਆਪਣਾ ਇਲਾਜ ਕਰਵਾ ਸਕਣਗੇ। ਉਥੇ ਹੀ ਸ੍ਰੀ ਨਰਿੰਦਰ ਮੋਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ 10 ਸਾਲਾਂ ਦੇ ਵਿੱਚ ਨਵੇ ਡਾਕਟਰ ਦੇਸ਼ ਨੂੰ ਰਿਕਾਰਡ ਗਿਣਤੀ ਵਿਚ ਮਿਲਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਹਰ ਜ਼ਿਲੇ ਨੂੰ ਮੈਡੀਕਲ ਯੂਨੀਵਰਸਿਟੀ ਦੇ ਨਿਰਮਾਣ ਦੇ ਟੀਚੇ ਅਤੇ ਮੈਡੀਕਲ ਸਿੱਖਿਆ ਨੂੰ ਸਰਬਵਿਆਪੀ ਬਨਾਉਣ ਵਾਸਤੇ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।



error: Content is protected !!