BREAKING NEWS
Search

ਧੀ ਨੂੰ ਮੋਬਾਈਲ ਤੇ ਵੀਡੀਓ ਬਣਾਉਣ ਤੋਂ ਰੋਕਣ ਤੇ ਕੁੜੀ ਨੇ ਕਰਤਾ ਵੱਡਾ ਕਾਂਡ – ਮਚਿਆ ਹੜਕੰਪ

ਆਈ ਤਾਜਾ ਵੱਡੀ ਖਬਰ 

ਕਰੋਨਾ ਦੇ ਚਲਦੇ ਹੋਏ ਜਿੱਥੇ ਇਨ੍ਹਾਂ ਦੋ ਸਾਲਾਂ ਦੇ ਦੌਰਾਨ ਕਾਫੀ ਸਮਾਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਘਰ ਤੋਂ ਹੀ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਜਿਸ ਕਾਰਨ ਸਾਰੇ ਸਕੂਲਾਂ ਵੱਲੋਂ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾਂਦੀ ਹੈ। ਇਨ੍ਹਾਂ ਦੋ ਸਾਲਾਂ ਦੇ ਦੌਰਾਨ ਜਿੱਥੇ ਬੱਚਿਆਂ ਵਿਚ ਫ਼ੋਨ ਦੀ ਵਰਤੋਂ ਕਰਨ ਦੀ ਦਰ ਵੀ ਪਹਿਲਾਂ ਦੇ ਮੁਕਾਬਲੇ ਵਧੇਰੇ ਵਧ ਗਈ ਹੈ। ਬਹੁਤ ਸਾਰੇ ਪਰਿਵਾਰਾਂ ਵਿਚ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਵੀ ਪ੍ਰਵਾਰਾਂ ਵੱਲੋਂ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਸਮਾਟ ਫੋਨ ਲੈ ਕੇ ਦੇਣੇ ਪਏ ਹਨ।

ਜਿਸ ਸਦਕਾ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਉੱਪਰ ਕੋਈ ਵੀ ਅਸਰ ਨਾ ਪੈ ਸਕੇ। ਪਰ ਬੱਚਿਆਂ ਵੱਲੋਂ ਕਿਤੇ ਨਾ ਕਿਤੇ ਇਸ ਦਾ ਨਜਾਇਜ਼ ਫਾਇਦਾ ਚੁੱਕਿਆ ਜਾ ਰਿਹਾ ਹੈ ਜਿਸ ਦੇ ਕਾਰਨ ਮਾਪਿਆਂ ਵੱਲੋਂ ਬੱਚਿਆਂ ਨੂੰ ਡਾਂਟਿਆ ਵੀ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਬੱਚੇ ਕਿਤੇ ਕੁਰਾਹੇ ਨਾ ਪੈ ਜਾਣ। ਹੁਣ ਇਥੇ ਧੀ ਨੂੰ ਮੋਬਾਇਲ ਤੇ ਵੀਡੀਓ ਬਣਾਉਣ ਤੋਂ ਰੋਕਣ ਉਪਰ ਕੁੜੀ ਵੱਲੋਂ ਇਹ ਕਾਂਡ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਰਿਆਣਾ ਦੇ ਫਤਿਹਾਬਾਦ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਪਿਤਾ ਵੱਲੋਂ ਆਪਣੀ 14 ਸਾਲਾਂ ਦੀ ਲੜਕੀ ਨੂੰ ਪੜ੍ਹਾਈ ਕਰਨ ਵਾਸਤੇ ਮੋਬਾਇਲ ਫੋਨ ਲੈ ਕੇ ਦਿੱਤਾ ਗਿਆ ਸੀ।

ਪਰ ਲੜਕੀ ਵੱਲੋਂ ਮੋਬਾਇਲ ਫੋਨ ਉਪਰ ਵੀਡੀਓ ਬਣਾਉਣ ਦੀ ਆਦਤ ਬਣਨ ਤੋਂ ਪ੍ਰੇਸ਼ਾਨ ਪਿਤਾ ਵੱਲੋਂ ਆਪਣੀ ਬੇਟੀ ਦਾ ਮੋਬਾਇਲ ਫੋਨ ਵੇਚ ਦਿੱਤਾ ਗਿਆ। ਕਿਉਂਕਿ ਪਿਤਾ ਵੱਲੋਂ ਆਪਣੀ ਬੇਟੀ ਦੀ ਪੜ੍ਹਾਈ ਨੂੰ ਦੇਖਦੇ ਹੋਏ ਉਸ ਨੂੰ ਇਹ ਮੋਬਾਇਲ ਫੋਨ ਲੈ ਕੇ ਦਿੱਤਾ ਗਿਆ ਸੀ। ਪਰ ਉਸ ਦੀ ਆਦਤ ਨੂੰ ਦੇਖਦੇ ਹੋਏ ਪਿਤਾ ਵੱਲੋਂ ਇਹ ਕਦਮ ਚੁੱਕਿਆ ਗਿਆ।

ਜਿਸ ਕਾਰਨ ਉਨ੍ਹਾਂ ਦੀ ਬੇਟੀ ਵੱਲੋਂ ਗੁੱਸੇ ਵਿਚ ਆ ਕੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲੜਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਪੁਲਸ ਵੱਲੋਂ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਦੇ ਹਵਾਲੇ ਕਰ ਦਿੱਤੀ ਗਈ ਹੈ।



error: Content is protected !!