BREAKING NEWS
Search

ਨਰਿੰਦਰ ਮੋਦੀ ਦੇ ਲਈ ਗੁਰਦਵਾਰੇ ਚ ਅਰਦਾਸ ਕਰਨ ਵਾਲੇ ਗ੍ਰੰਥੀ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਜਿਥੇ ਪਹਿਲਾਂ ਹੀ ਕੇਂਦਰ ਸਰਕਾਰ ਦਾ ਦੇਸ਼ ਦੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਤਿਨ ਕਾਲੇ ਖੇਤੀ ਕਨੂੰਨ ਲਾਗੂ ਕੀਤੇ ਗਏ ਹਨ। ਜਿਨ੍ਹਾਂ ਦਾ ਦੇਸ਼ ਦੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਨੂੰਨਾਂ ਨੂੰ ਰੱਦ ਕੀਤਾ ਜਾਵੇ। ਉੱਥੇ ਹੀ ਭਾਜਪਾ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਹਨਾ ਖੇਤੀ ਕਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਹੈ। ਇਸ ਲਈ ਹੀ ਕਿਸਾਨਾਂ ਵੱਲੋਂ ਪੰਜਾਬ ਵਿੱਚ ਵੀ ਟੋਲ ਪਲਾਜ਼ਾ ਅਤੇ ਰਿਲਾਇੰਸ ਦੇ ਪੇਟ੍ਰੋਲ ਪੰਪ ਉੱਪਰ ਵੀ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਨਰਿੰਦਰ ਮੋਦੀ ਲਈ ਗੁਰਦੁਆਰੇ ਚ ਅਰਦਾਸ ਕਰਨ ਵਾਲੇ ਗ੍ਰੰਥੀ ਬਾਰੇ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਜਿੱਥੇ ਪੰਜਾਬ ਦੇ ਕਿਸਾਨਾਂ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖੇਤੀ ਕਨੂੰਨਾਂ ਨੂੰ ਲੈ ਕੇ ਵਿਰੋਧ ਕੀਤਾ ਜਾ। ਉਥੇ ਹੀ ਭਾਜਪਾ ਆਗੂਆਂ ਦਾ ਘਿਰਾਓ ਅਤੇ ਵਿਰੋਧ ਜਾਰੀ ਹੈ। ਅੱਜ ਬਠਿੰਡਾ ਦੇ ਅਧੀਨ ਉਹਦੇ ਇਕ ਪਿੰਡ ਬੀੜ ਤਲਾਬ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਅਰਦਾਸ ਕਰਨ ਨੂੰ ਲੈ ਕੇ ਸਥਿਤੀ ਗੰਭੀਰ ਹੋ ਗਈ। ਕਿਉਂਕਿ ਪਿੰਡ ਬੀੜ ਤਲਾਬ ਵਿਚ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਗੁਰਦੁਆਰਾ ਸਾਹਿਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰਨ ਨੂੰ ਲੈ ਕੇ ਪ੍ਰਧਾਨ ਮੰਤਰੀ ਦੀ ਸੁੱਖ-ਸ਼ਾਂਤੀ ਦੀ ਕਾਮਨਾ ਕੀਤੀ ਅਤੇ ਸਰਬੱਤ ਦਾ ਭਲਾ ਮੰਗਿਆ ਸੀ।

ਇਸ ਗਲ ਤੋਂ ਖਫਾ ਹੋ ਕੇ ਹੀ ਪੰਜਾਬ ਪੁਲਿਸ ਵੱਲੋਂ ਦਲਿਤ ਭਾਈਚਾਰੇ ਦੇ ਇਸ ਗ੍ਰੰਥੀ ਨੂੰ ਕਾਂਗਰਸ ਦੇ ਕਥਿਤ ਇਸ਼ਾਰਿਆਂ ਉਪਰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣੇ ਲਿਜਾਇਆ ਗਿਆ। ਇਸ ਘਟਨਾ ਤੋਂ ਬਾਅਦ ਇਸ ਗ੍ਰੰਥੀ ਸਿੰਘ ਦੀ ਹਿਮਾਇਤ ਲਈ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਵੱਲੋਂ ਕੌਮੀ ਐਸ ਸੀ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸਐਸਪੀ ਬਠਿੰਡਾ ਤੋਂ ਗ੍ਰੰਥੀ ਸਿੰਘ ਦੀ ਗ੍ਰਿਫਤਾਰੀ ਸਬੰਧੀ ਰਿਪੋਰਟ ਮੰਗੀ ਹੈ।

ਸੁਖਪਾਲ ਸਰਾ ਨੇ ਇਸ ਗ੍ਰਿਫਤਾਰੀ ਨੂੰ ਨਾਜਾਇਜ਼ ਕਰਾਰ ਦਿੰਦਿਆਂ ਹੋਇਆ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਤੇ ਉਨ੍ਹਾਂ ਗੁਰਮੇਲ ਸਿੰਘ ਨੂੰ ਫੌਰੀ ਤੌਰ ਤੇ ਰਿਹਾ ਕਰਨ ਦੀ ਮੰਗ ਵੀ ਕੀਤੀ ਹੈ। ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਵੱਲੋਂ ਵੀ ਆਰਟੀਕਲ 338 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੋਹਾਂ ਅਧਿਕਾਰੀਆਂ ਨੂੰ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ।



error: Content is protected !!