ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਕਾਫ਼ੀ ਉਥਲ ਪੁਥਲ ਜਿੱਥੇ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਦੇਖੀ ਜਾ ਰਹੀ ਹੈ ਜਿੱਥੇ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਿਆਸੀ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਥੇ ਕਾਂਗਰਸ ਵਿਚ ਕਾਟੋ ਕਲੇਸ਼ ਦੇ ਕਾਰਨ ਜਿਥੇ ਕਾਂਗਰਸ ਪਾਰਟੀ ਨੂੰ ਹੋਈਆਂ ਵਿਧਾਨਸਭਾ ਚੋਣਾਂ ਦੇ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉੱਥੇ ਹੀ ਕਾਂਗਰਸ ਪਾਰਟੀ ਦੇ ਵਿਚਕਾਰ ਇਸੇ ਕਲੇਸ਼ ਦੇ ਚਲਦਿਆਂ ਹੋਇਆਂ ਪਾਰਟੀ ਨੂੰ ਕਈ ਵਾਰ ਵੱਡੇ ਨੁਕਸਾਨ ਦਾ ਸਾਹਮਣਾ ਵੀ ਕਰਨਾ ਪਿਆ ਹੈ।
ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਅਤੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਸੀ ਬੀਤੇ ਦਿਨੀਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ ਅਤੇ ਕਾਂਗਰਸ ਪ੍ਰਧਾਨ ਬਣਨ ਦੀਆਂ ਕੋਸ਼ਿਸ਼ਾ ਕੀਤੀਆਂ ਗਈਆਂ ਸੀ ਜਿਥੇ ਉਨ੍ਹਾਂ ਵੱਲੋਂ ਪਟਿਆਲਾ ਦੇ ਆਪਣੀ ਰਿਹਾਇਸ਼ ਉੱਪਰ ਕਾਂਗਰਸ ਦੇ ਸਾਬਕਾ ਵਿਧਾਇਕਾਂ ਦੇ ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ ਗਈਆਂ ਸਨ। ਹੁਣ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ।
ਜਿੱਥੇ ਹੁਣ ਉਨ੍ਹਾਂ ਨੂੰ ਇਕ ਸਾਲ ਦੀ ਸਜ਼ਾ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੰਘ ਸਿੱਧੂ ਜੋ ਕਿ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਰਹਿ ਚੁੱਕੇ ਹਨ ਉਨ੍ਹਾਂ ਨੂੰ ਹੁਣ ਇਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਸਜ਼ਾ ਉਹਨਾਂ ਨੂੰ 33 ਸਾਲ ਪਹਿਲਾਂ ਇਕ ਚਲ ਰਹੇ ਕੇਸ ਦੇ ਮਾਮਲੇ ਵਿਚ ਸੁਣਾਈ ਗਈ ਹੈ ਜਿੱਥੇ ਪਟਿਆਲਾ ਦੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ।
ਜਿੱਥੇ ਗੁਰਨਾਮ ਸਿੰਘ ਨਾਮ ਦੇ ਇਕ ਵਿਅਕਤੀ ਦੇ ਨਾਲ ਨਵਜੋਤ ਸਿੰਘ ਸਿੱਧੂ ਦੀ ਇਸ ਵਿਵਾਦ ਨੂੰ ਲੈ ਕੇ ਹੱਥੋ ਪਾਈ ਹੋਈ ਸੀ ਅਤੇ ਇਸੇ ਦੌਰਾਨ ਹੀ ਘਟਨਾ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਰੁਪਿੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਫ਼ੈਸਲੇ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ 1 ਸਾਲ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਜਿੱਥੇ ਉਸ ਦੇ ਖਿਲਾਫ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਤਾਜਾ ਜਾਣਕਾਰੀ