ਆਈ ਤਾਜ਼ਾ ਵੱਡੀ ਖਬਰ

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਜਿੱਤ ਵਾਸਤੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਚਿਹਰਿਆਂ ਨੂੰ ਰਾਜਨੀਤੀ ਵਿੱਚ ਲਿਆਂਦਾ ਗਿਆ ਹੈ ਕਿ ਜਿਸ ਦੇ ਕਾਰਨ ਉਨ੍ਹਾਂ ਦੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲ ਸਕੇ। ਬਾਕੀ ਪਾਰਟੀਆਂ ਵਿੱਚ ਅਜੇ ਵੀ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਉਲਝਣ ਭਰੀ ਸਥਿਤੀ ਬਣੀ ਹੋਈ ਹੈ। ਜਿੱਥੇ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਚਿਹਰਿਆਂ ਨੂੰ ਮੁੱਖ ਮੰਤਰੀ ਵਜੋਂ ਵੇਖਿਆ ਜਾ ਰਿਹਾ ਹੈ। ਜਿੱਥੇ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ਕਾਰਨ ਲੋਕਾਂ ਵਿੱਚ ਵੀ ਇਸ ਗੱਲ ਨੂੰ ਲੈ ਕੇ ਹੈਰਾਨੀ ਦੇਖੀ ਜਾ ਰਹੀ ਹੈ। ਹੁਣ ਨਵਜੋਤ ਸਿੱਧੂ ਬਾਰੇ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਸੰਕੇਤ ਦਿੱਤੇ ਗਏ ਹਨ।

ਜਿੱਥੇ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਪਾਰਟੀ ਪ੍ਰਧਾਨ ਨਵਜੋਤ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅਤੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਸਾਹਮਣੇ ਲਿਆਉਣ ਦੀ ਗੱਲ ਆਖੀ ਗਈ ਸੀ। ਉਥੇ ਹੀ ਕਈ ਜਗ੍ਹਾ ਤੇ ਨਵਜੋਤ ਸਿੱਧੂ ਵੱਲੋਂ ਵੀ ਆਪਣੇ ਆਪ ਨੂੰ ਮੁਖ ਮੰਤਰੀ ਬਣਾਉਣ ਦੇ ਸੰਕੇਤ ਦਿੱਤੇ ਜਾ ਰਹੇ ਸਨ। ਪਰ ਹੁਣ ਇਨ੍ਹਾਂ ਸਭ ਉਪਰ ਵਿਰਾਮ ਲਗਾਉਂਦੇ ਹੋਏ ਕਾਂਗਰਸ ਪਾਰਟੀ ਵਿੱਚ ਬਾਲੀਵੁਡ ਸਟਾਰ ਸੋਨੂੰ ਸੂਦ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਭਵਿੱਖ ਦਾ ਮੁਖ ਮੰਤਰੀ ਬਣਾਉਣ ਦੇ ਸੰਕੇਤ ਜਾਰੀ ਕੀਤੇ ਹਨ।

ਇਸ ਵੀਡੀਓ ਵਿੱਚ ਸਿੱਧੂ ਕਿਤੇ ਵੀ ਨਜ਼ਰ ਨਹੀਂ ਆ ਰਹੇ। ਜਿੱਥੇ ਆਪਣੀ ਭੈਣ ਨੂੰ ਮੋਗੇ ਤੋਂ ਟਿਕਟ ਮਿਲਣ ਤੋਂ ਬਾਅਦ ਹੀ ਅਭਿਨੇਤਾ ਸੋਨੂੰ ਸੂਦ ਵੱਲੋਂ ਟਵੀਟ ਤੇ ਇਹ ਵੀਡੀਓ ਸ਼ੇਅਰ ਕੀਤੀ ਗਈ ਹੈ। ਉੱਥੇ ਹੀ ਇਸ ਦੇ ਨਾਲ ਨਵਜੋਤ ਸਿੱਧੂ ਨੂੰ ਕਾਫੀ ਭਾਰੀ ਝਟਕਾ ਲਗਾ ਹੈ। ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਉਹ ਹੁੰਦਾ ਹੈ ,ਜਿਸ ਨੂੰ ਦੱਸਣ ਦੀ ਲੋੜ ਨਹੀਂ ਹੁੰਦੀ,ਕਿ ਮੇਂ ਪਰਧਾਨ ਹਾਂ।

ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਸ ਅਹੁਦੇ ਤੇ ਬਿਰਾਜਮਾਨ ਕੀਤਾ ਗਿਆ ਸੀ। ਉਥੇ ਹੀ ਲੋਕਾਂ ਵੱਲੋਂ ਵੀ ਅੱਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਭਵਿੱਖ ਵਿੱਚ ਮੁੱਖ ਮੰਤਰੀ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ।

Home ਤਾਜਾ ਜਾਣਕਾਰੀ ਨਵਜੋਤ ਸਿੱਧੂ ਬਾਰੇ ਆ ਰਹੀ ਮਾੜੀ ਖਬਰ – ਕਾਂਗਰਸ ਪਾਰਟੀ ਨੇ ਜਾਰੀ ਕਰਕੇ CM ਚਿਹਰੇ ਬਾਰੇ ਦਿੱਤੇ ਇਹ ਸੰਕੇਤ

ਤਾਜਾ ਜਾਣਕਾਰੀ
ਨਵਜੋਤ ਸਿੱਧੂ ਬਾਰੇ ਆ ਰਹੀ ਮਾੜੀ ਖਬਰ – ਕਾਂਗਰਸ ਪਾਰਟੀ ਨੇ ਜਾਰੀ ਕਰਕੇ CM ਚਿਹਰੇ ਬਾਰੇ ਦਿੱਤੇ ਇਹ ਸੰਕੇਤ
ByadminJanuary 18, 2022Comments Off on ਨਵਜੋਤ ਸਿੱਧੂ ਬਾਰੇ ਆ ਰਹੀ ਮਾੜੀ ਖਬਰ – ਕਾਂਗਰਸ ਪਾਰਟੀ ਨੇ ਜਾਰੀ ਕਰਕੇ CM ਚਿਹਰੇ ਬਾਰੇ ਦਿੱਤੇ ਇਹ ਸੰਕੇਤ
Previous PostCM ਚੰਨੀ ਦੇ ਪ੍ਰੀਵਾਰ ਤੇ ਈਡੀ ਵਲੋਂ ਹੋ ਗਈ ਵੱਡੀ ਕਾਰਵਾਈ – ਭਤੀਜੇ ਦੇ ਘਰੋਂ ਆ ਰਹੀ ਇਹ ਵੱਡੀ ਖਬਰ
Next Postਸਫ਼ਰ ਦੇ ਵਿਚਕਾਰ ਪਾਇਲਟ ਨੇ ਇਸ ਕਾਰਨ ਜਹਾਜ ਉਡਾਉਣ ਤੋਂ ਕੀਤਾ ਇਨਕਾਰ – ਫਿਰ ਹੋ ਗਿਆ ਹੰਗਾਮਾ