ਕਪੂਰਥਲਾ ਵਿਖੇ ਇਕ ਨੌਜਵਾਨ ਦੁਆਰਾ ਘਰ ਦੇ ਅੰਦਰ ਹੀ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮਜ਼੍ਹਬੀ ਸਿੱਖ ਮੋਰਚਾ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਮ੍ਰਿਤਕ ਜਗਦੀਪ ਸਿੰਘ ਦਾ ਲਗਭਗ ਤਿੰਨ ਮਹੀਨੇ ਪਹਿਲਾਂ ਪਿੰਡ ਨੱਥੂਪੁਰ ਦੀ ਲੜਕੀ ਨਾਲ ਵਿਆਹ ਹੋਇਆ ਸੀ। ਮ੍ਰਿਤਕ ਦੀ ਪਤਨੀ ਅਕਸਰ ਹੀ ਮ੍ਰਿਤਕ ਨੂੰ ਆਨੇ ਬਹਾਨੇ ਤੰਗ ਕਰਦੀ ਰਹਿੰਦੀ ਸੀ। ਮ੍ਰਿਤਕ ਦੀ ਸੱਸ ਅਤੇ ਸਹੁਰਾ ਵੀ ਇਸ ਕੰਮ ਵਿੱਚ ਆਪਣੀ ਲੜਕੀ ਦਾ ਸਾਥ ਹੀ ਦਿੰਦੇ ਸਨ।
ਆਪਣੀ ਪਤਨੀ ਸੱਸ ਅਤੇ ਸਹੁਰੇ ਦੁਆਰਾ ਤੰਗ ਪ੍ਰੇਸ਼ਾਨ ਕਰਨ ਕਰਕੇ ਮ੍ਰਿਤਕ ਨੇ ਘਰ ਵਿਚ ਹੀ ਪੱਖੇ ਨਾਲ ਲਟਕ ਕੇ ਜਾਨ ਦੇ ਦਿੱਤੀ। ਉਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਉਸ ਨੂੰ ਤੰਗ ਕਰਦੀ ਸੀ। ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਮ੍ਰਿਤਕ ਅਤੇ ਉਸ ਦੀ ਪਤਨੀ ਵਿਚਕਾਰ ਆਪਸ ਵਿੱਚ ਬਣਦੀ ਨਹੀਂ ਸੀ।
ਮਿ੍ਤਕ ਦੀ ਸੱਸ ਅਤੇ ਸਹੁਰਾ ਕੁੱਝ ਦੇਰ ਬਾਅਦ ਹੀ ਆ ਕੇ ਆਪਣੀ ਲੜਕੀ ਨੂੰ ਲੈ ਜਾਂਦੇ ਸਨ। ਉਸ ਦਾ ਕਹਿਣਾ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਸ ਨੇ ਪੁਲਿਸ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਜਦੋਂ ਪੱਤਰਕਾਰਾਂ ਨੇ ਪੁਲਸ ਨਾਲ ਇਸ ਮਾਮਲੇ ਸਬੰਧੀ ਗੱਲ ਕੀਤੀ ਤਾਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਨੌਜਵਾਨ ਜਗਦੀਪ ਸਿੰਘ ਦੀ ਮੌਤ ਦੀ ਖਬਰ ਮਿਲੀ ਸੀ। ਜਦੋਂ ਉਹ ਘਟਨਾ ਸਥਾਨ ਤੇ ਪਹੁੰਚੇ ਤਾਂ ਮ੍ਰਿਤਕ ਦੀ ਲਾਸ਼ ਪੱਖੇ ਦੀ ਹੁੱਕ ਨਾਲ ਲਟਕ ਰਹੀ ਸੀ।
ਇਸ ਚੋਂ ਅਤੇ ਡਿਪਟੀ ਸੁਪਰਡੈਂਟ ਦੀ ਮੌਜੂਦਗੀ ਵਿੱਚ ਲਟਕਦੀ ਹੋਈ ਲਾਸ਼ ਨੂੰ ਥੱਲੇ ਉਤਾਰਿਆ ਗਿਆ। ਪੁਲਿਸ ਦੁਆਰਾ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜਾ ਵੀ ਬੰਦਾ ਦੋਸ਼ੀ ਪਾਇਆ ਗਿਆ। ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ
Home ਤਾਜਾ ਜਾਣਕਾਰੀ ਨਵ ਵਿਆਹੀ ਵਹੁਟੀ ਕਰਕੇ ਹੋ ਗਿਆ ਵੱਡਾ ਕਾਂਡ, ਚਾਵਾਂ ਨਾਲ ਜਿਸ ਨੂੰ ਵਿਆਹ ਕੇ ਲਿਆਏ ਸੀ ਘਰ, ਉਸੀ ਨੇ ਘਰ ਕੀਤਾ ਤਬਾਹ, ਦੇਖੋ ਵੀਡੀਓ
ਤਾਜਾ ਜਾਣਕਾਰੀ