BREAKING NEWS
Search

ਨਹੀਂ ਟਲਦਾ ਸਿੱਧੂ ਹੁਣ ਕਰਤਾ ਇਹ ਵੱਡਾ ਐਲਾਨ – ਚੰਨੀ ਸਰਕਾਰ ਪਾਤੀ ਸੋਚੀਂ , ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਜਿਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ੍ਰੋਮਣੀ ਅਕਾਲੀ ਦਲ ਵੱਲੋਂ ਅਤੇ ਆਮ ਆਦਮੀ ਪਾਰਟੀ ਵੱਲੋਂ ਪਹਿਲਾਂ ਹੀ ਵੱਖ ਵੱਖ ਜਗਾ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਹੁਣ ਕਾਂਗਰਸ ਪਾਰਟੀ ਵੱਲੋਂ ਵੀ ਚੋਣ ਰੈਲੀਆਂ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਜਿੱਥੇ ਸਾਰੀਆਂ ਪਾਰਟੀਆਂ ਵੱਲੋਂ ਆਪਣੀਆਂ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ। ਉਥੇ ਹੀ ਚੋਣਾਂ ਨੂੰ ਲੈ ਕੇ ਲੋਕਾਂ ਨਾਲ ਬਹੁਤ ਵੱਡੇ-ਵੱਡੇ ਵਾਅਦੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਵੋਟਾਂ ਪ੍ਰਾਪਤ ਕੀਤੀਆਂ ਜਾ ਸਕਣ। ਪਰ ਕਾਂਗਰਸ ਪਾਰਟੀ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਿਹਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ ਜੋ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ।

ਪਿਛਲੇ ਦਿਨੀਂ ਜਿੱਥੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਦੂਰੀਆਂ ਖਤਮ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ ਪਰ ਉੱਥੇ ਹੀ ਇਹ ਦੂਰੀਆਂ ਲਗਾਤਾਰ ਨਜ਼ਰ ਆ ਰਹੀਆਂ ਹਨ। ਹੁਣ ਨਵਜੋਤ ਸਿੱਧੂ ਵੱਲੋਂ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਚੰਨੀ ਸਰਕਾਰ ਵੀ ਸੋਚਾਂ ਵਿੱਚ ਪੈ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਜਿੱਥੇ ਪੰਜਾਬ ਦੇ ਮਹਾਂਨਗਰ ਲੁਧਿਆਣਾ ਵਿੱਚ ਕਾਂਗਰਸ ਸਰਕਾਰ ਵੱਲੋਂ ਆਪਣੀ ਪਹਿਲੀ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ ਸੀ।

ਜਿਸ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਹੁਤ ਸਾਰੇ ਐਲਾਨ ਕੀਤੇ ਗਏ ਅਤੇ ਜਿਸ ਵਿੱਚ ਆਟੋ ਚਾਲਕਾਂ ਨੂੰ ਵੀ ਕਾਫੀ ਰਾਹਤ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਜਿਥੇ ਕੱਲ ਲੁਧਿਆਣਾ ਵਿਚ ਹੋਈ ਰੈਲੀ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੰਮੇ ਹੱਥੀਂ ਲੈਂਦੇ ਹੋਏ ਉਨ੍ਹਾਂ ਉੱਪਰ ਨਿਸ਼ਾਨਾ ਸਾਧਿਆ ਗਿਆ ਹੈ। ਜਿੱਥੇ ਨਵਜੋਤ ਸਿੱਧੂ ਵੱਲੋਂ ਦਿੱਤੇ ਜਾ ਰਹੇ ਭਾਸ਼ਨ ਵਿੱਚ ਚੰਨੀ ਸਰਕਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਵੀ ਨਜ਼ਰ ਆ ਰਹੀਆਂ ਸਨ।

ਜਿੱਥੇ ਉਨ੍ਹਾਂ ਵੱਲੋਂ ਰੇਤ ਦੇ ਮਹਿੰਗੇ ਭਾਅ ਨੂੰ ਲੈ ਕੇ ਤੰਜ਼ ਕਸੇ ਗਏ, ਉਨ੍ਹਾਂ ਵੱਲੋਂ ਆਖਿਆ ਗਿਆ ਕਿ ਉਹ ਰੇਤ ਨੂੰ ਸਸਤੇ ਕਰਵਾ ਕੇ ਹੀ ਸਾਹ ਲੈਣਗੇ ਨਹੀਂ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਤੋਂ ਬਾਅਦ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਵੱਲੋਂ ਆਖਿਆ ਗਿਆ ਕਿ ਉਨ੍ਹਾਂ ਵੱਲੋਂ ਰੇਤ ਦੀ ਕੀਮਤ ਵਿੱਚ ਕਮੀ ਕੀਤੀ ਗਈ ਹੈ। ਜਿੱਥੇ ਇੱਕ ਮੰਚ ਤੋਂ ਦੋਹਾਂ ਵੱਲੋਂ ਇਸ ਰੈਲੀ ਨੂੰ ਸੰਬੋਧਨ ਕੀਤਾ ਗਿਆ। ਉੱਥੇ ਹੀ ਦੋਹਾਂ ਵਿਚਕਾਰ ਦੂਰੀਆਂ ਵੀ ਨਜ਼ਰ ਆ ਰਹੀਆਂ ਸਨ।



error: Content is protected !!