ਆਈ ਤਾਜ਼ਾ ਵੱਡੀ ਖਬਰ
ਕਤਲੇਆਮ ਦੀਆਂ ਵਧ ਰਹੀਆਂ ਘਟਨਾਵਾਂ ਦੇ ਚਲਦਿਆਂ ਹੋਇਆ ਹੀ ਅੱਜ ਇਥੇ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਹੋਇਆ ਹੈ ਕਿ ਅਜਿਹੀਆਂ ਘਟਨਾਵਾਂ ਦੇ ਸਾਹਮਣੇ ਆਉਣ ਨਾਲ ਉਨ੍ਹਾਂ ਖੇਤਰਾਂ ਦੇ ਵਿੱਚ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਅਜਿਹੇ ਸਾਹਮਣੇ ਆਉਣ ਵਾਲੇ ਬਹੁਤ ਸਾਰੇ ਮਾਮਲੇ ਜਿੱਥੇ ਲੁੱਟ ਖੋਹ ਨਾਲ ਜੁੜੇ ਹੁੰਦੇ ਹਨ ਉਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਵੀ ਕਈ ਲੋਕਾਂ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਪੁਲਸ ਪ੍ਰਸ਼ਾਸਨ ਨੂੰ ਅਜਿਹੇ ਹਲਾਤਾਂ ਨੂੰ ਰੋਕਣ ਵਾਸਤੇ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਸਭ ਦੇ ਬਾਵਜੂਦ ਵੀ ਲਗਾਤਾਰ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ ਜਿਥੇ ਖੂਨ ਨਾਲ ਲਥਪਥ ਲਾਸ਼ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਹਾਨਗਰ ਲੁਧਿਆਣਾ ਦੇ ਦੌਰਾਹਾ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਦੋਰਾਹਾ ਵਿਖੇ ਇੱਕ ਡੇਰਾ ਲਗਾ ਕੇ ਰਹਿ ਰਹੇ ਨਿਹੰਗ ਸਿੰਘ ਦੀ ਲਾਸ਼ ਮਿਲੀ ਹੈ ਜਿਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ ਹੈ। ਇਹ ਲਾਸ਼ ਜਿੱਥੇ ਦੋਰਾਹਾ ਨਹਿਰ ਦੇ ਕੋਲੋਂ ਪ੍ਰਾਪਤ ਹੋਈ ਹੈ।
ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਨਿਹੰਗ ਸਿੰਘ ਗੁਰਮੇਲ ਸਿੰਘ ਨਿਵਾਸੀ ਨਾਭਾ 50 ਸਾਲ ਜਿੱਥੇ ਡੇਰਾ ਬਣਾ ਕੇ ਰਹਿ ਰਿਹਾ ਸੀ ਉਥੇ ਹੀ ਜਦੋਂ ਉਹ ਸਵੇਰੇ 6 ਵਜੇ ਚਾਹ ਲੈ ਕੇ ਗਿਆ ਤਾਂ ਨਿਹੰਗ ਸਿੰਘ ਦੀ ਲਾਸ਼ ਨੂੰ ਖੂਨ ਨਾਲ ਲਥਪਥ ਵੇਖਿਆ। ਜਿਸ ਦੀ ਜਾਣਕਾਰੀ ਤੁਰੰਤ ਹੀ ਨਜ਼ਦੀਕ ਦੇ ਲੋਕਾਂ ਅਤੇ ਪੁਲਿਸ ਨੂੰ ਦਿੱਤੀ ਗਈ। ਉਥੇ ਹੀ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਵੀ ਭੇਜਿਆ ਗਿਆ ਹੈ।
ਇਸ ਹਾਦਸੇ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨਿਹੰਗ ਸਿੰਘ ਦੇ ਸਾਥੀ ਬਲਵਿੰਦਰ ਸਿੰਘ ਵੱਲੋਂ ਵੀ ਦੱਸਿਆ ਗਿਆ ਹੈ ਕਿ 2 ਲੋਕ ਨਿਹੰਗ ਸਿੰਘ ਦੇ ਕੋਲ ਆਏ ਹੋਏ ਸਨ, ਉਹਨਾਂ ਉਪਰ ਵੀ ਇਸ ਕਤਲ ਦਾ ਸ਼ੱਕ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸੀ ਸੀ ਟੀ ਵੀ ਕੈਮਰੇ ਦੀ ਫੁਟੇਜ਼ ਨੂੰ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾ ਸਕੇ।
ਤਾਜਾ ਜਾਣਕਾਰੀ