BREAKING NEWS
Search

ਨੌਜਵਾਨ ਕਬੱਡੀ ਖਿਡਾਰੀ ਨੂੰ ਆਪਣੀ ਇਸ ਗਲਤੀ ਕਾਰਨ ਮਿਲੀ ਦਰਦਨਾਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਤੋਂ ਪਹਿਲਾਂ ਜਿਥੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੀ ਸੱਤਾ ਤੇ ਰਾਜ ਕੀਤਾ ਗਿਆ ਹੈ ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਕਾਂਗਰਸ ਸਰਕਾਰ ਵੱਲੋਂ ਜਿੱਤ ਹਾਸਲ ਕੀਤੀ ਗਈ ਤਾਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਸ ਸਮੇਂ ਨਸ਼ਿਆਂ ਦਾ ਲੱਕ ਤੋੜਨ ਦਾ ਵਾਅਦਾ ਕੀਤਾ ਗਿਆ ਸੀ। ਪਰ ਅਜੇ ਤੱਕ ਪੰਜਾਬ ਅੰਦਰ ਇੰਨੇ ਸਾਲ ਬੀਤ ਜਾਣ ਦੇ ਬਾਵਜੂਦ ਵੀ ਨਸ਼ਿਆਂ ਨੂੰ ਠੱਲ ਨਹੀਂ ਪਾਈ ਗਈ ਹੈ। ਜਿੱਥੇ ਪੰਜਾਬ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਵੱਲੋਂ ਬਹੁਤ ਸਾਰੀਆਂ ਉਮੀਦਾਂ ਰੱਖੀਆਂ ਜਾ ਰਹੀਆਂ ਹਨ ਉਥੇ ਹੀ ਨਸ਼ਿਆਂ ਦੇ ਕਾਰਨ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨਾਂ ਦੀ ਮੌਤ ਵੀ ਹੋ ਰਹੀ ਹੈ।

ਹੁਣ ਨੌਜਵਾਨ ਕਬੱਡੀ ਖਿਡਾਰੀ ਨੂੰ ਆਪਣੀ ਗਲਤੀ ਦੇ ਕਾਰਨ ਹੀ ਦਰਦਨਾਕ ਮੌਤ ਮਿਲੀ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖੇਡ ਜਗਤ ਵਿੱਚ ਉਸ ਸਮੇਂ ਦੀ ਲਹਿਰ ਫੈਲ ਗਈ ਜਦੋਂ ਇੱਕ 20 ਸਾਲਾ ਦੇ ਕਬੱਡੀ ਖਿਡਾਰੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ। ਜ਼ਿਲ੍ਹਾ ਤਰਨ ਤਾਰਨ ਦੇ ਵਿੱਚ ਜਿੱਥੇ ਇਸ ਨੌਜਵਾਨ ਖ਼ਿਡਾਰੀ ਵੱਲੋਂ ਨਸ਼ੇ ਦੀ ਓਵਰਡੋਜ਼ ਲਈ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੰਜਾਬ ਵਿਚ ਨੌਜਵਾਨਾਂ ਵਿੱਚ ਵਧ ਰਹੀ ਨਸ਼ੇ ਦੀ ਲੱਤ ਦੇ ਚਲਦਿਆਂ ਹੋਇਆਂ ਹੀ ਬਹੁਤ ਸਾਰੇ ਖਿਡਾਰੀ ਵੀ ਇਸ ਨਸ਼ਿਆਂ ਦੀ ਮਾਰ ਹੇਠ ਆ ਰਹੇ ਹਨ।

ਇਸ ਨੌਜਵਾਨ ਦੀ ਗਲਤੀ ਹੀ ਇਸ ਦੀ ਜ਼ਿੰਦਗੀ ਖਤਮ ਹੋਣ ਦੀ ਵਜਾ ਬਣ ਗਈ ਹੈ। ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਕਬੱਡੀ ਦੇ ਖਿਡਾਰੀ ਸੁਖਵਿੰਦਰ ਸਿੰਘ ,20 ਸਾਲਾਂ ਨਿਵਾਸੀ ਪਿੰਡ ਮਹਿਦੀਪੁਰ ਦੀ ਹੋਈ ਮੌਤ ਨਾਲ ਜਿੱਥੇ ਪਿੰਡ ਵਿਚ ਸੋਗ ਦੀ ਲਹਿਰ ਹੈ ਉਥੇ ਹੀ ਇਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਸਵੇਰੇ ਦੇ ਸਮੇਂ ਜਿਥੇ ਇਹ ਨੌਜਵਾਨ 7 ਵਜੇ ਦੇ ਕਰੀਬ ਆਪਣੇ ਘਰ ਤੋਂ ਗਿਆ ਸੀ ਉਥੇ ਹੀ ਇਸ ਨੌਜਵਾਨ ਦੇ ਖੇਮਕਰਨ ਵਿੱਚ ਡਿੱਗੇ ਹੋਣ ਦੀ ਜਾਣਕਾਰੀ 11 ਵਜੇ ਮਿਲੀ ਸੀ, ਜਦੋਂ ਵੇਖਿਆ ਗਿਆ ਤਾਂ ਇਸ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਚੁੱਕੀ ਸੀ।

ਉਹ ਇੱਕ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਨਸ਼ਿਆਂ ਦੀ ਦਲਦਲ ਉੱਪਰ ਕਾਬੂ ਪਾਇਆ ਜਾਵੇ ਤਾਂ ਜੋ ਹੋਰ ਪਰਿਵਾਰਾ ਦੇ ਨੌਜਵਾਨ ਨਸ਼ਿਆਂ ਦੀ ਮਾਰ ਹੇਠ ਨਾ ਆਉਣ।



error: Content is protected !!