ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਵਾਪਰਨ ਵਾਲੇ ਪਰਿਵਾਰਕ ਝਗੜੇ ਇਸ ਕਦਰ ਵਧਦੇ ਜਾ ਰਹੇ ਹਨ ਜਿਸ ਕਾਰਨ ਬਹੁਤ ਸਾਰੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬਹੁਤ ਸਾਰੇ ਪਤੀ-ਪਤਨੀ ਦੇ ਵਿਚਕਾਰ ਆਪਸੀ ਝਗੜਾ ਹੌਲੀ-ਹੌਲੀ ਵਧਦਾ ਹੋਇਆ ਇਸ ਹੱਦ ਤੱਕ ਵਧ ਜਾਂਦਾ ਹੈ ਜਿੱਥੇ ਉਹਨਾਂ ਵੱਲੋਂ ਗੁੱਸੇ ਵਿੱਚ ਆ ਕੇ ਅਜਿਹੇ ਕਦਮ ਚੁੱਕ ਲਏ ਜਾਂਦੇ ਹਨ ਜਿਸ ਦਾ ਖਮਿਆਜਾ ਸਾਰੇ ਪ੍ਰਵਾਰ ਨੂੰ ਭੁਗਤਣਾ ਪੈ ਜਾਂਦਾ ਹੈ। ਕਰੋਨਾ ਦੇ ਦੌਰ ਵਿੱਚ ਵੀ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਅਜਿਹੇ ਕਦਮ ਚੁੱਕੇ ਗਏ ਸਨ।
ਉੱਥੇ ਹੀ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਵੱਲੋਂ ਸਹੁਰੇ ਪਰਿਵਾਰ ਵੱਲੋਂ ਦਹੇਜ ਲਈ ਤੰਗ-ਪ੍ਰੇਸ਼ਾਨ ਕੀਤੇ ਜਾਣ ਤੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਜਾ ਰਹੀ ਹੈ। ਹੁਣ ਇੱਕ ਨੌਜਵਾਨ ਕੁੜੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਗਈ ਹੈ ਜਿੱਥੇ ਪਤੀ ਵੱਲੋਂ ਉਸ ਦੀ ਵੀਡੀਓ ਮਾਪਿਆਂ ਨੂੰ ਦਿਖਾਉਣ ਲਈ ਬਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਕਾਨਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਗੁਲਮੋਹਰ ਵਿਹਾਰ ਨੌਂਬਸਤਾ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰ ਵਿੱਚ ਇੱਕ ਵਿਆਹੁਤਾ ਵਲੋ ਪਰਿਵਾਰਕ ਝਗੜੇ ਦੇ ਚਲਦਿਆਂ ਹੋਇਆਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਜਿੱਥੇ ਪਤੀ-ਪਤਨੀ ਦੇ ਵਿਚਕਾਰ 25 ਅਕਤੂਬਰ ਨੂੰ ਝਗੜਾ ਹੋਇਆ ਸੀ।
ਉੱਥੇ ਹੀ ਪਤਨੀ ਵੱਲੋਂ ਫਾਹਾ ਲਿਆ ਜਾ ਰਿਹਾ ਸੀ ਤਾਂ ਉਸ ਸਮੇਂ ਉਸ ਦੇ ਪਤੀ ਵੱਲੋਂ ਉਸ ਦੇ ਮਾਪਿਆਂ ਨੂੰ ਭੇਜਣ ਵਾਸਤੇ ਵਿਡੀਓ ਬਣਾਈ ਗਈ। ਜਦੋਂ ਮਾਪਿਆਂ ਨੂੰ ਭੇਜੇ ਜਾਣ ਤੇ ਉਹ ਵੀਡੀਓ ਵੇਖੀ ਗਈ ਤਾਂ ਮਾਪੇ ਤੁਰੰਤ ਹੀ ਆਪਣੀ ਬੇਟੀ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਦੀ ਬੇਟੀ ਬੈਡ ਉਪਰ ਬੇਹੋਸ਼ੀ ਦੀ ਹਾਲਤ ਵਿਚ ਪਈ ਸੀ ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਲੜਕੀ ਦੇ ਮਾਪਿਆਂ ਵੱਲੋਂ ਸਹੁਰੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ਅਤੇ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਅਤੇ ਉਸ ਨੂੰ ਖੁਦਕੁਸ਼ੀ ਕਰਨ ਵਾਸਤੇ ਉਕਸਾਇਆ ਗਿਆ ਹੈ। ਮ੍ਰਿਤਕਾ ਦਾ ਵਿਆਹ 18 ਫਰਵਰੀ 2017 ਨੂੰ ਹੋਇਆ ਸੀ। ਪਤੀ ਵੱਲੋਂ ਉਸ ਨੂੰ ਬਚਾਉਣ ਦੀ ਬਜਾਏ ਉਸ ਦੀ ਵੀਡੀਓ ਬਣਾ ਕੇ ਉਸਦੇ ਮਾਪਿਆਂ ਨੂੰ ਭੇਜੀ ਗਈ ਹੈ ਜਿਸ ਦੇ ਅਧਾਰ ਤੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Home ਤਾਜਾ ਜਾਣਕਾਰੀ ਨੌਜਵਾਨ ਕੁੜੀ ਨੇ ਘਰ ਚ ਫਾਹਾ ਲਗਾ ਕੀਤੀ ਖ਼ੁਦਕੁਸ਼ੀ, ਪਤਨੀ ਦੇ ਮਾਪਿਆਂ ਨੂੰ ਦਿਖਾਉਣ ਲਈ ਪਤੀ ਬਣਾਦਾ ਰਿਹਾ ਵੀਡੀਓ
ਤਾਜਾ ਜਾਣਕਾਰੀ