BREAKING NEWS
Search

ਨੌਜਵਾਨ ਪ੍ਰੇਸ਼ਾਨ ਸੀ ਚੋਰੀ ਦੇ ਦੋਸ਼ ਤੋਂ , ਚੁੱਕ ਲਿਆ ਖੌਫਨਾਕ ਕਦਮ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆ ਜਾਂਦੀਆਂ ਹਨ ਜਿਥੇ ਗਲਤੀ ਨਾ ਹੋਣ ਦੇ ਬਾਵਜੂਦ ਵੀ ਕੁਝ ਲੋਕਾਂ ਨੂੰ ਸਜ਼ਾ ਮਿਲੀ ਹੈ, ਜਿਸ ਕਾਰਨ ਪਰਿਵਾਰ ਨੂੰ ਦੁਖਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਕ ਵਾਰ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਛੋਟੀ ਜਿਹੀ ਗ਼ਲਤਫਹਿਮੀ ਦੇ ਚਲਦਿਆਂ ਹੋਇਆ ਸੋਗ ਦੀ ਲਹਿਰ ਫੈਲ ਜਾਂਦੀ ਹੈ ਜਿਥੇ ਪੰਜਾਬ ਵਿੱਚ ਅੱਜ ਬਹੁਤ ਸਾਰੇ ਗੈਰ ਸਮਾਜਿਕ ਅਨਸਰਾਂ ਵੱਲੋਂ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਉਥੇ ਹੀ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਥੇ ਚੋਰੀ ਨਾ ਕਰਨ ਦੇ ਬਾਵਜੂਦ ਵੀ ਕੁਝ ਲੋਕਾਂ ਦੇ ਨਾਮ ਸਾਹਮਣੇ ਆ ਜਾਂਦੇ ਹਨ। ਹੁਣ ਇਥੇ ਇਕ ਨੌਜਵਾਨ ਵੱਲੋਂ ਚੋਰੀ ਦੇ ਦੋਸ਼ ਤੋਂ ਪਰੇਸ਼ਾਨ ਹੋ ਕੇ ਖੌਫਨਾਕ ਕਦਮ ਚੁੱਕਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਧੀਨ ਆਉਂਦੇ ਪਿੰਡ ਧੂੰਦਾ ਤੋਂ ਸਾਹਮਣੇ ਆਇਆ ਹੈ। ਜਿਥੇ ਇੱਕ ਨੌਜਵਾਨ ਦੇ ਦੋਸਤ ਦੇ ਪਿਤਾ ਵੱਲੋਂ ਉਸ ਉਪਰ ਚੋਰੀ ਦਾ ਇਲਜ਼ਾਮ ਲਗਾਇਆ ਗਿਆ ਸੀ ਕਿ ਉਸ ਵੱਲੋਂ ਉਨ੍ਹਾਂ ਦੇ ਘਰ ਆ ਕੇ ਗੋਲਕ ਚੋਰੀ ਕੀਤੀ ਗਈ ਹੈ ਜਿਸ ਵਿਚ 5 ਹਜ਼ਾਰ ਰੁਪਏ ਸਨ। ਇਸ ਇਲਜ਼ਾਮ ਦੇ ਕਾਰਨ ਜਿੱਥੇ ਇਹ ਨੌਜਵਾਨ ਕਾਫ਼ੀ ਪਰੇਸ਼ਾਨ ਸੀ, ਉੱਥੇ ਹੀ ਉਸ ਵੱਲੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ ਗਈ, ਜਿਥੇ ਡੁੱਬ ਜਾਣ ਕਾਰਨ ਉਸ ਦੀ ਮੌਤ ਹੋ ਗਈ ਕਿਉਂਕਿ ਉਸ ਨੂੰ ਤੈਰਨਾ ਨਹੀਂ ਆਉਂਦਾ ਸੀ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਗੁਰਲਾਲ ਸਿੰਘ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ 23 ਸਾਲਾਂ ਦਾ ਪੁੱਤਰ ਆਪਣੇ ਇੱਕ ਦੋਸਤ ਅੰਮ੍ਰਿਤਪਾਲ ਸਿੰਘ ਦੇ ਘਰ ਬੀਤੇ ਦਿਨੀਂ ਮਿਲਣ ਵਾਸਤੇ ਗਿਆ ਸੀ। ਜਿੱਥੇ ਉਸ ਦੇ ਦੋਸਤ ਦੇ ਪਿਤਾ ਵੱਲੋਂ ਉਸ ਉਪਰ ਚੋਰੀ ਕੀਤੇ ਜਾਣ ਦਾ ਦੋਸ਼ ਲਗਾਉਂਦੇ ਹੋਏ ਅਗਲੇ ਦਿਨ ਉਨ੍ਹਾਂ ਦੇ ਘਰ ਆ ਕੇ ਉਲਾਂਭਾ ਦਿੱਤਾ ਗਿਆ ਸੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

25 ਅਗਸਤ ਦੀ ਸ਼ਾਮ ਨੂੰ ਸਾਢੇ ਛੇ ਵਜੇ ਦੇ ਕਰੀਬ ਜਦੋਂ ਗੁਰਲਾਲ ਸਿੰਘ ਘਰ ਨਹੀਂ ਆਇਆ ਤਾਂ ਪਤਾ ਲੱਗਾ ਕਿ ਉਸ ਨੂੰ ਭਜਾ ਭਜਾ ਕੇ ਗੁਰਲਾਲ ਦੇ ਦੋਸਤ ਅੰਮ੍ਰਿਤਪਾਲ ਸਿੰਘ ਵੀਰੂ,ਜਸਕਰਨ ਅਤੇ ਧਰਮਜੀਤ ਸਿੰਘ ਵੱਲੋਂ ਬਾਬਾ ਸ਼ਾਹ ਹੁਸੈਨ ਵਾਲੇ ਪਾਸੇ ਦਰਿਆ ਦੇ ਕੋਲ ਲਿਜਾਇਆ ਗਿਆ ਹੈ। ਜਿੱਥੇ ਇਹ ਸਾਰੀ ਘਟਨਾ ਵਾਪਰੀ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!