ਆਈ ਤਾਜ਼ਾ ਵੱਡੀ ਖਬਰ
ਜਿੱਥੇ ਭਾਰਤ ਅਤੇ ਪਾਕਿਸਤਾਨ ਦੀ ਵੰਡ ਹੋਈ ਉਥੇ ਵੀ ਬਹੁਤ ਸਾਰੇ ਪਰਿਵਾਰ ਵੀ ਵੰਡੇ ਗਏ। ਇਹ ਪਾੜਾ ਹੌਲੀ-ਹੌਲੀ ਵਧਦਾ ਗਿਆ ਤੇ ਇਕ ਦੂਸਰੇ ਪ੍ਰਤੀ ਕਈ ਲੋਕਾਂ ਦੇ ਮਨਾਂ ਵਿੱਚ ਨਫ਼ਰਤ ਵੀ ਪੈਦਾ ਹੋ ਗਈ। ਜਿੱਥੇ ਇਕ ਦੂਜੇ ਦੇਸ਼ਾਂ ਦੇ ਕਈ ਵਿਅਕਤੀ ਗਲਤੀ ਨਾਲ ਉਨ੍ਹਾਂ ਦੀਆਂ ਸਰਹੱਦਾਂ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ਨੂੰ ਫੌਜ ਵੱਲੋਂ ਆਪਣੀ ਹਿਰਾਸਤ ਵਿਚ ਲੈ ਲਿਆ ਗਿਆ ਅਤੇ ਉਨ੍ਹਾਂ ਨੂੰ ਕਈ ਸਾਲਾਂ ਤੱਕ ਤਸੀਹੇ ਦੇ ਕੇ ਜੇਲ੍ਹਾਂ ਵਿੱਚ ਬੰਦ ਰੱਖਿਆ ਗਿਆ। ਅਜਿਹੀਆਂ ਦਰਦ ਬਿਆਨ ਕਰਨ ਵਾਲੀਆਂ ਬਹੁਤ ਸਾਰੀਆਂ ਕਹਾਣੀਆਂ ਹਨ ਜਿਨ੍ਹਾਂ ਵਿਚੋਂ ਇੱਕ ਨਾਮ ਹੈ ਸਰਬਜੀਤ ਸਿੰਘ ਦਾ , ਜਿਸ ਨੇ ਆਪਣੀ ਜ਼ਿੰਦਗੀ ਦੇ ਬਹੁਤ ਸਾਰੇ ਸਾਲ ਪਾਕਿਸਤਾਨ ਦੀ ਜੇਲ ਵਿਚ ਹੀ ਗੁਜ਼ਾਰ ਦਿੱਤੇ।
ਭਾਰਤ ਸਰਕਾਰ ਅਤੇ ਉਸਦੇ ਪੰਜਾਬ ਵਸਦੇ ਪਰਿਵਾਰ ਵੱਲੋਂ ਉਸ ਨੂੰ ਪਾਕਿਸਤਾਨ ਤੋਂ ਭਾਰਤ ਵਾਪਸ ਲਿਆਉਣ ਦੀਆਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਪਰ ਉਸਦੀ ਮੌਤ ਹੋਣ ਤੇ ਮ੍ਰਿਤਕ ਦੇਹ ਭਾਰਤ ਲਿਆਂਦੀ ਗਈ ਦੇ ਤੇ ਉਸ ਦੇ ਪਿੰਡ ਵਿੱਚ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਆਪਣੇ ਭਰਾ ਨੂੰ ਛੁਡਾਉਣ ਵਾਸਤੇ ਜਿੱਥੇ ਭੈਣ ਦਲਬੀਰ ਕੌਰ ਵੱਲੋਂ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਉਥੇ ਹੀ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈ। ਹੁਣ ਪਾਕਿਸਤਾਨ ਜੇਲ ਵਿੱਚ ਸ਼ਹੀਦ ਹੋਏ ਸਰਬਜੀਤ ਸਿੰਘ ਦੇ ਪਰਿਵਾਰ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਜੇਲ ਵਿਚ ਸ਼ਹੀਦ ਹੋਣ ਵਾਲੇ ਸਰਬਜੀਤ ਸਿੰਘ ਦੀ ਪਤਨੀ ਸੁਖਪ੍ਰੀਤ ਕੌਰ ਦੇ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਸੁਖਪ੍ਰੀਤ ਕੌਰ ਜਿਥੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਈ ਹੈ, ਉੱਥੇ ਹੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੀ ਬੇਟੀ ਸਵਪਨਦੀਪ ਕੌਰ ਵੱਲੋਂ ਦੱਸਿਆ ਗਿਆ ਹੈ ਕਿ ਉਸਦੀ ਮਾਂ ਜਦੋਂ ਉਸ ਨੂੰ ਮਿਲਣ ਤੋਂ ਬਾਅਦ ਆਪਣੇ ਇਕ ਰਿਸ਼ਤੇਦਾਰ ਦੇ ਨਾਲ ਭਿੱਖੀਵਿੰਡ ਅੰਮ੍ਰਿਤਸਰ ਨੂੰ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਸੀ। ਰਸਤੇ ਵਿੱਚ ਐਕਸੀਡੈਂਟ ਹੋ ਗਿਆ।
ਜਿੱਥੇ ਹਸਪਤਾਲ ਵਿੱਚ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ ਉਥੇ ਹੀ ਕੌਮਾਂ ਵਿੱਚ ਜਾਣ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਵੱਲੋਂ ਅੱਜ ਉਨ੍ਹਾਂ ਦੀ ਮਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
ਤਾਜਾ ਜਾਣਕਾਰੀ