BREAKING NEWS
Search

ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਲਈ ਆਈ ਵੱਡੀ ਖੁਸ਼ਖਬਰੀ – ਇਮਰਾਨ ਖ਼ਾਨ ਨੇ ਕਰਤਾ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਚੜਦੇ ਪੰਜਾਬ ਅਤੇ ਲਹਿੰਦੇ ਪੰਜਾਬ ਦਾ ਰਿਸ਼ਤਾ ਜਿੱਥੇ ਬਹੁਤ ਹੀ ਜ਼ਿਆਦਾ ਮਜ਼ਬੂਤ ਅਤੇ ਆਪਸੀ ਪਿਆਰ ਵਾਲਾ ਹੈ। ਕਿਉਂਕਿ ਸੰਤਾਲੀ ਦੇ ਦੌਰਾਨ ਜਿੱਥੇ ਭਾਰਤ ਅਤੇ ਪਾਕਿਸਤਾਨ ਦੀ ਵੰਡ ਹੋ ਗਈ। ਉੱਥੇ ਹੀ ਬਹੁਤ ਸਾਰੇ ਪਰਿਵਾਰ ਇੱਕ ਦੂਸਰੇ ਤੋਂ ਹਮੇਸ਼ਾ ਲਈ ਵਿਛੜ ਗਏ। ਜਿੱਥੇ ਦੋਹਾਂ ਮੁਲਕਾਂ ਦੀਆਂ ਸਰਕਾਰਾਂ ਵੱਲੋਂ ਹੌਲੀ-ਹੌਲੀ ਲੰਘੇ ਨੂੰ ਖੋਲ੍ਹਿਆ ਗਿਆ ਅਤੇ ਲੋਕਾਂ ਨੂੰ ਫਿਰ ਤੋਂ ਆਪਣੇ ਨਾਲ ਮਿਲਣ ਦਾ ਮੌਕਾ ਦਿੱਤਾ ਗਿਆ। ਉੱਥੇ ਹੀ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਬਹੁਤ ਸਾਰੇ ਸ਼ਲਾਘਾਯੋਗ ਕਦਮ ਵੀ ਚੁੱਕੇ ਗਏ ਹਨ। ਜਿੱਥੇ ਪੰਜਾਬ ਦੇ ਲੋਕਾਂ ਨੂੰ ਪਾਕਿਸਤਾਨ ਜਾਣ ਦਾ ਮੌਕਾ ਮਿਲਦਾ ਹੈ। ਉੱਥੇ ਹੀ ਬਹੁਤ ਸਾਰੇ ਸਿੱਖ ਆਪਣੇ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਦੇ ਹਨ। ਹੁਣ ਪਾਕਿਸਤਾਨ ਜਾਣ ਵਾਲੀ ਸਿੱਖ ਸੰਗਤ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿੱਥੇ ਇਮਰਾਨ ਖਾਨ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।

ਜਿੱਥੇ ਪਾਕਿਸਤਾਨ ਦੇ ਮੌਜੂਦਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋ ਆਪਣੇ ਕਾਰਜਕਾਲ ਦੇ ਦੌਰਾਨ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ ਉਨ੍ਹਾਂ ਵਿੱਚੋਂ ਇੱਕ ਉਹਨਾਂ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲੇ ਜਾਣਾ ਵੀ ਸ਼ਾਮਲ ਹੈ, ਜਿੱਥੇ ਭਾਰਤ ਤੋਂ ਬਹੁਤ ਸਾਰੇ ਸਿੱਖ ਸ਼ਰਧਾਲੂ ਕਰਤਾਰਪੁਰ ਸਾਹਿਬ ਜਾ ਕੇ ਨਤਮਸਤਕ ਹੋਏ ਹਨ ਅਤੇ ਅਪਣਿਆਂ ਨੂੰ ਮਿਲੇ ਹਨ। ਉੱਥੇ ਹੀ ਪਾਕਿਸਤਾਨ ਵਿਚ ਜਾਣ ਵਾਲੀ ਸਿੱਖ ਸੰਗਤ ਨੂੰ 4 ਵਾਰ ਮੌਕਾ ਦਿੱਤਾ ਜਾਂਦਾ ਸੀ, ਜੋ ਹੁਣ ਇਮਰਾਨ ਖਾਨ ਸਰਕਾਰ ਵੱਲੋਂ ਵਧਾ ਕੇ ਸੱਤ ਵਾਰ ਕਰ ਦਿੱਤਾ ਗਿਆ ਹੈ।

ਹੁਣ ਭਾਰਤ ਦੇ ਪੰਜਾਬ ਤੋਂ ਜਾਣ ਵਾਲੇ ਸਿੱਖ ਸ਼ਰਧਾਲੂ ਸਾਲ ਵਿੱਚ 7 ਵਾਰ ਪਾਕਿਸਤਾਨ ਦੇ ਗੁਰਦੁਆਰਿਆਂ ਦੇ ਦਰਸ਼ਨ ਕਰ ਸਕਣਗੇ। ਇਸ ਦੀ ਜਾਣਕਾਰੀ ਪਾਕਿਸਤਾਨ ਵਿੱਚ ਲਹਿੰਦੇ ਪੰਜਾਬ ਤੋਂ ਮੰਤਰੀ ਮਹਿੰਦਰਪਾਲ ਸਿੰਘ ਵੱਲੋਂ ਦਿੱਤੀ ਗਈ ਹੈ। ਜਿਸ ਨੂੰ ਸੁਣਦੇ ਹੀ ਪੰਜਾਬ ਵਿੱਚ ਸਿੱਖ ਭਾਈਚਾਰੇ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ ਹੈ।

ਜਿੱਥੇ ਪਹਿਲਾਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਦੇ ਜੱਥੇ ਵਿਸਾਖੀ, ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ, ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਉਪਰ ਜਾਂਦੇ ਸਨ ਉੱਥੇ ਹੀ ਹੁਣ ਸ਼ਰਧਾਲੂ 9 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ, 29 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ, ਅਤੇ 21 ਫਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਮਨਾਉਣ ਲਈ ਪਾਕਿਸਤਾਨ ਜਾ ਸਕਦੇ ਹਨ। ਇਸ ਬਾਰੇ ਸੁਣ ਕੇ ਸਿੱਖ ਸ਼ਰਧਾਲੂਆਂ ਵਿੱਚ ਅਥਾਹ ਖੁਸ਼ੀ ਵੇਖੀ ਜਾ ਰਹੀ ਹੈ।



error: Content is protected !!