BREAKING NEWS
Search

ਪਾਕਿਸਤਾਨ ਦੇ ਜੇਲ ਚ ਜਾਨ ਗਵਾਉਣ ਵਾਲੇ ਸਰਬਜੀਤ ਦੀ ਭੈਣ ਦਲਬੀਰ ਕੌਰ ਦੀ ਹੋਈ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਕਰੋਨਾ ਦੇ ਚਲਦਿਆਂ ਹੋਇਆਂ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਦੀ ਮੌਤ ਹੋਈ ਹੈ ਉੱਥੇ ਹੀ ਆਮ ਲੋਕ ਵੀ ਇਸ ਦੀ ਚਪੇਟ ਵਿਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਪੰਜਾਬ ਵਿੱਚ ਬਹੁਤ ਸਾਰੇ ਮਾਮਲੇ ਪਾਕਿਸਤਾਨ ਨਾਲ ਸਬੰਧਤ ਲਗਾਤਾਰ ਚਰਚਾ ਵਿਚ ਰਹੇ ਹਨ। ਜਿਨ੍ਹਾਂ ਮਾਮਲਿਆਂ ਦਾ ਸੰਬੰਧ ਪਾਕਿਸਤਾਨ ਨਾਲ ਸੀ। ਜਿਨ੍ਹਾਂ ਵਿੱਚੋਂ ਇੱਕ ਲੰਮੇ ਸਮੇਂ ਤੱਕ ਪਾਕਿਸਤਾਨ ਦੀ ਜੇਲ ਵਿੱਚ ਰਹਿਣ ਵਾਲੇ ਕੈਦੀ ਸਰਬਜੀਤ ਸਿੰਘ ਰਹੇ ਹਨ ਜਿਨ੍ਹਾਂ ਦਾ ਮਾਮਲਾ ਕਾਫੀ ਲੰਮਾ ਸਮਾਂ ਚਰਚਾ ਦੇ ਵਿੱਚ ਰਿਹਾ ਹੈ ਅਤੇ ਉਨ੍ਹਾਂ ਦੀ ਰਿਹਾਈ ਵਾਸਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ।

ਕੈਦੀਆਂ ਵਿਚਕਾਰ ਹੋਈ ਲੜਾਈ ਦੇ ਵਿਚ ਸਰਬਜੀਤ ਸਿੰਘ ਦੀ ਮੌਤ ਹੋ ਗਈ ਸੀ। ਜਿਸ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਗਿਆ ਸੀ ਅਤੇ ਪੰਜਾਬ ਵਿੱਚ ਉਸ ਦੇ ਪਿੰਡ ਵਿਖੇ ਹੀ ਅੰਤਿਮ ਸੰਸਕਾਰ ਕੀਤਾ ਗਿਆ ਸੀ। ਹੁਣ ਪਾਕਿਸਤਾਨ ਦੀ ਜੇਲ੍ਹ ਵਿੱਚ ਆਪਣੀ ਜਾਨਾਂ ਗੁਆਉਣ ਵਾਲੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦੀ ਮੌਤ ਹੋਣ ਬਾਰੇ ਵੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪਾਕਿਸਤਾਨ ਦੀ ਜੇਲ ਵਿਚ ਬੰਦ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਵੱਲੋਂ ਆਪਣੇ ਭਰਾ ਦੀ ਰਿਹਾਈ ਵਾਸਤੇ ਬਹੁਤ ਸਾਰੇ ਯਤਨ ਕੀਤੇ ਗਏ ਸਨ, ਉਨ੍ਹਾਂ ਨੂੰ ਮਿਲਣ ਲਈ ਪਾਕਿਸਤਾਨ ਵੀ ਗਈ ਸੀ।

ਉੱਥੇ ਹੀ ਉਹਨਾਂ ਨੂੰ ਲੈ ਕੇ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਦੱਸਿਆ ਗਿਆ ਹੈ ਕਿ ਬੀਤੀ ਰਾਤ ਦਲਬੀਰ ਕੌਰ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਜਿੱਥੇ ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ,ਉੱਥੇ ਹੀ ਰਾਤ ਨੂੰ ਅਚਾਨਕ ਹੋਈ ਉਨ੍ਹਾਂ ਦੀ ਮੌਤ ਦੀ ਖਬਰ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਭਿੱਖੀਵਿੰਡ ਤਰਨਤਾਰਨ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ 1 ਵਜੇ ਕੀਤਾ ਜਾਵੇਗਾ।

ਸਰਬਜੀਤ ਸਿੰਘ ਦੀ ਜਿੰਦਗੀ ਉਪਰ ਇਕ ਫਿਲਮ ਵੀ ਬਣਾਈ ਗਈ ਸੀ। ਜਿਸ ਵਿਚ ਦਲਬੀਰ ਕੌਰ ਦੀ ਭੂਮਿਕਾ ਐਸ਼ਵਰਿਆ ਰਾਏ ਵੱਲੋਂ ਨਿਭਾਈ ਗਈ ਸੀ। ਦਲਬੀਰ ਕੌਰ ਦੀ ਮੌਤ ਤੇ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।



error: Content is protected !!