BREAKING NEWS
Search

ਪਾਬੰਦੀਆਂ ਤੋਂ ਬੋਖਲਾਇਆ ਚਾਈਨਾ ਨੇ ਸਾਰੀ ਦੁਨੀਆਂ ਲਈ ਜਾਰੀ ਕੀਤਾ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਾਬੰਦੀਆਂ ਤੋਂ ਬੌਖਲਾਏ ਚੀਨ ਨੇ ਦਿੱਤੀ ਧ ਮ ਕੀ, ਕਿਹਾ-ਪੂਰੀ ਦੁਨੀਆ ਅੰਜਾਮ ਭੁਗਤਣ ਲਈ ਰਹੇ ਤਿਆਰ – ਬੀਜਿੰਗ : ਦੁਨੀਆ ਦੇ ਕਈ ਦੇਸ਼ਾਂ ਵੱਲੋਂ ਟਿਕਟਾਕ ਅਤੇ ਹੁਵਾਵੇਈ ਵਰਗੀਆਂ ਚੀਨੀ ਕੰਪਨੀਆਂ ਖ਼ਿਲਾਫ ਕੀਤੀ ਜਾ ਰਹੀ ਕਾਰਵਾਈ ‘ਤੇ ਚੀਨ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਚੀਨੀ ਸਰਕਾਰ ਨੇ ਅਮਰੀਕਾ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਹੈ ਕਿ ਉਹ

ਆਪਣੇ ਦੇਸ਼ ਦੀਆਂ ਕੰਪਨੀਆਂ ਦੇ ਹਿੱਤਾਂ ਦੀ ਰੱਖਿਆ ਲਈ ਜ਼ਰੂਰੀ ਕਦਮ ਚੁੱਕੇਗੀ ਅਤੇ ਜੋ ਦੇਸ਼ ਝੂਠੀ ਅਫਵਾਹਾਂ ਫੈਲਾ ਰਹੇ ਹਨ, ਉਨ੍ਹਾਂ ਨੂੰ ਵੀ ਸਬਕ ਸਿਖਾਏਗੀ। ਚੀਨ ਨੇ ਕਿਹਾ ਇਸ ਦਾ ਅੰਜਾਮ ਪੂਰੀ ਦੁਨੀਆ ਨੂੰ ਭੁਗਤਣਾ ਪੈ ਸਕਦਾ ਹੈ।

ਦਰਅਸਲ ਬ੍ਰਿਟੇਨ ਨੇ ਮੰਗਲਵਾਰ ਨੂੰ ਹੁਵਾਵੇਈ ‘ਤੇ ਭਵਿੱਖ ਵਿਚ 5ਜੀ ਨੈੱਟਵਰਕ ਵਿਚ ਸ਼ਾਮਲ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ ਜਿਸ ਦਾ ਸਵਾਗਤ ਅਮਰੀਕਾ ਨੇ ਵੀ ਕੀਤਾ ਹੈ। ਬ੍ਰਿਟੇਨ ਨੇ 2027 ਤੱਕ ਦੇਸ਼ ਦੇ 5ਜੀ ਨੈੱਟਵਰਕ ਨੂੰ ਹੁਵਾਵੇਈ ਮੁਕਤ ਬਣਾਉਣ ਦੀ ਘੋਸ਼ਣਾ ਕੀਤੀ ਹੈ। ਅਮਰੀਕਾ ਅਤੇ ਚੀਨ ਵਿਚਾਲੇ ਕਈ ਮੁੱਦਿਆਂ ਨੂੰ ਲੈ ਕੇ ਬਹੁਤ ਜ਼ਿਆਦਾ ਤਣਾਅ ਬਣਿਆ ਹੋਇਆ ਹੈ।

ਚੀਨੀ ਵਣਜ ਮੰਤਰਾਲਾ ਨੇ ਅਮਰੀਕਾ ਸਰਕਾਰ ‘ਤੇ ਚੀਨ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਣ ਦਾ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਵਾਸ਼ਿੰਗਟਨ ਚੀਨ ਦੀਆਂ ਕੰਪਨੀਆਂ ਦੇ ਦਮਨ ਲਈ ਮਨੁੱਖੀਅਧਿਕਾਰਾਂ ਦੀਆਂ ਸ਼ਿਕਾਇਤਾਂ ਦਾ ਇਸਤੇਮਾਲ ਕਰ ਰਿਹਾ ਹੈ। ਮੰਤਰਾਲਾ ਨੇ ਇਕ ਬਿਆਨ ਵਿਚ ਕਿਹਾ ਇਹ ਚੀਨ ਲਈ ਨੁਕਸਾਨਦਾਇਕ ਹੈ, ਅਮਰੀਕਾ ਲਈ ਨੁਕਸਾਨਦਾਇਕ ਹੈ ਅਤੇ ਪੂਰੀ ਦੁਨੀਆ ਲਈ ਨੁਕਸਾਨਦਾਇਕ ਹੈ। ਮੰਤਰਾਲਾ ਨੇ ਬਿਆਨ ਵਿਚ ਕਿਹਾ ਕਿ, ‘ਚੀਨੀ ਕੰਪਨੀਆਂ ਦੇ ਕਾਨੂੰਨੀ ਅਧਿਕਾਰਾਂ ਅਤੇ ਹਿੱਤਾਂ ਦੀ ਰੱਖਿਆ ਯਕੀਨੀ ਕਰਨ ਲਈ ਚੀਨ ਜ਼ਰੂਰੀ ਕਦਮ ਚੁੱਕੇਗਾ।’

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |



error: Content is protected !!