BREAKING NEWS
Search

ਪਿਸਤੌਲ ਦੀ ਨੋਕ ਤੇ ਲੁਟੇਰਿਆਂ ਵਲੋਂ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਦੁਕਾਨ ਚ ਦਾਖਿਲ ਹੋ ਕੇ

ਆਈ ਤਾਜ਼ਾ ਵੱਡੀ ਖਬਰ 

ਜਿਸ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਉਥੇ ਹੀ ਉਸ ਵੱਲੋਂ ਕਈ ਤਰ੍ਹਾਂ ਦੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਗਏ ਹਨ ਉਥੇ ਹੀ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਪੰਜਾਬ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਸਖ਼ਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ। ਜਿਸ ਨੇ ਪੰਜਾਬ ਵਿੱਚ ਵਾਪਰਨ ਵਾਲੀਆਂ ਲੁੱਟ-ਖੋਹ ਚੋਰੀ ਠੱਗੀ ਅਤੇ ਕਤਲੇਆਮ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।

ਜਿਸ ਪਾਸੇ ਪੰਜਾਬ ਪੁਲੀਸ ਵੱਲੋਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਬਾਵਜੂਦ ਵੀ ਵਾਪਰ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬੀ ਜਿੱਥੇ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਤੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ਜਿੱਥੇ ਦੁਕਾਨ ਚ ਦਾਖਲ ਹੋ ਕੇ 50 ਹਜ਼ਾਰ ਰੁਪਏ ਲੁੱਟੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਉੜਮੁੜ ਦੇ ਜਲੰਧਰ ਪਠਾਂਨਕੋਟ ਰਾਸਟਰੀ ਮਾਰਗ ਤੇ ਪੈਂਦੇ ਪਿੰਡ ਖੁੱਡਾ ਤੋਂ ਸਾਹਮਣੇ ਆਈ ਹੈ। ਜਿੱਥੇ ਕੁਝ ਲੁਟੇਰਿਆਂ ਵੱਲੋਂ ਇਸ ਪਿੰਡ ਦੇ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕੀ ਬੇਅੰਤ ਖਾਲਸਾ ਜਨਰਲ ਸਟੋਰ ਨੂੰ ਲੁੱਟ ਦਾ ਸ਼ਿਕਾਰ ਬਣਾਇਆ ਗਿਆ ਹੈ।

ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਸੁਖਪ੍ਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਖੁੱਡਾ ਵੱਲੋਂ ਦੱਸਿਆ ਗਿਆ ਹੈ ਕਿ ਘਟਨਾ ਉਸ ਸਮੇਂ ਵਾਪਰੀ ਜਦੋਂ ਨਕਾਬਪੋਸ਼ ਲੁਟੇਰੇ ਦੁਪਹਿਰ ਦੇ ਸਮੇਂ ਪੌਣੇ ਚਾਰ ਵਜੇ ਦੇ ਦੌਰਾਨ ਉਨ੍ਹਾਂ ਦੀ ਦੁਕਾਨ ਵਿੱਚ ਦਾਖਲ ਹੋਏ, ਜਿਨ੍ਹਾਂ ਵੱਲੋਂ ਅੰਦਰ ਆਉਂਦੇ ਹੀ ਪਿਸਤੌਲ ਤਾਣ ਦਿੱਤਾ ਗਿਆ ਅਤੇ ਨਗਦੀ ਦੀ ਮੰਗ ਕੀਤੀ ਗਈ ਅਤੇ 50 ਹਜ਼ਾਰ ਰੁਪਏ ਲੁਟੇਰੇ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ।

ਲੁਟੇਰਿਆਂ ਵੱਲੋਂ ਜਿੱਥੇ ਦਿਨ-ਦਿਹਾੜੇ ਹੀ ਬੇਅੰਤ ਜਨਰਲ ਸਟੋਰ ਵਿੱਚ ਇਸ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਥੇ ਹੀ ਪੁਲਿਸ ਨੂੰ ਇਸ ਬਾਰੇ ਤੁਰੰਤ ਦੁਕਾਨ ਮਾਲਕ ਵੱਲੋਂ ਜਾਣਕਾਰੀ ਦਿੱਤੀ ਗਈ। ਜਿਨ੍ਹਾਂ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਸ਼ੁਰੂ ਕੀਤੀ ਗਈ ਹੈ।



error: Content is protected !!