ਆਈ ਤਾਜ਼ਾ ਵੱਡੀ ਖਬਰ
ਦੇਸ਼ ਵਿਚ ਜਿੱਥੇ ਵੱਧ ਰਹੀ ਆਵਾਜਾਈ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਜਿੱਥੇ ਵਾਹਨਾਂ ਤੋਂ ਨਿਕਲਣ ਵਾਲਾ ਧੂੰਆਂ ਵਾਤਾਵਰਣ ਨੂੰ ਗੰਧਲਾ ਕਰਦਾ ਹੈ ਅਤੇ ਇਹ ਗੱਡੀਆਂ ਦਾ ਧੂੰਆਂ ਜਿੱਥੇ ਹਵਾ ਵਿੱਚ ਮਿਲ ਜਾਂਦਾ ਹੈ ਅਤੇ ਲੋਕਾਂ ਨੂੰ ਸਿਹਤ ਸਬੰਧੀ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ। ਇਸ ਧੂੰਏਂ ਦੇ ਕਾਰਨ ਵੀ ਲੋਕਾਂ ਨੂੰ ਜਿੱਥੇ ਗੰਭੀਰ ਬੀਮਾਰੀਆਂ ਦੇ ਦੌਰ ਵਿਚੋਂ ਗੁਜ਼ਰਨਾ ਪੈਂਦਾ ਹੈ ਉੱਥੇ ਹੀ ਇਨ੍ਹਾਂ ਬਿਮਾਰੀਆਂ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਅਤੇ ਕਾਫੀ ਲੰਮੇਂ ਸਮੇਂ ਤੋਂ ਵਰਤਿਆ ਜਾਣ ਵਾਲੀਆਂ ਗੱਡੀਆਂ ਦੇ ਕਾਰਨ ਹਾਦਸੇ ਵੀ ਵਾਪਰਦੇ ਹਨ।
ਅਜਿਹੇ ਹਾਦਸਿਆਂ ਨੂੰ ਰੋਕਣ ਵਾਸਤੇ, ਅਤੇ ਉਹਨਾਂ ਦੇ ਨਵੀਨੀਕਰਨ ਨੂੰ ਲੈ ਕੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਵਾਸਤੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਜਿਸ ਸਦਕਾ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਵੀ ਸਮੇਂ ਸਿਰ ਹੱਲ ਕੀਤਾ ਜਾ ਸਕੇ। ਹੁਣ ਪੁਰਾਣੀਆਂ ਗੱਡੀਆਂ ਰੱਖਣ ਵਾਲਿਆਂ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਾਹਨ ਚਾਲਕਾਂ ਵਾਸਤੇ ਇੱਕ ਨਵਾਂ ਫੈਸਲਾ ਸਾਹਮਣੇ ਆਇਆ ਹੈ ਜੋ ਕਿ ਦਿੱਲੀ ਦੀ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆਂ ਗਿਆ ਹੈ।
ਜਿਸ ਵਿੱਚ ਅਦਾਲਤ ਨੇ ਫੈਸਲਾ ਕੀਤਾ ਹੈ ਕਿ 15 ਸਾਲ ਪੁਰਾਣੇ ਪੈਟਰੋਲ ਸੀਐਨਜੀ ਵਾਹਨ ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਅਗਰ ਕੋਈ ਵੀ 15 ਸਾਲ ਪੁਰਾਣੇ ਵਾਹਨਾਂ ਦੀ ਵਰਤੋਂ ਸੜਕਾਂ ਜਾਂ ਜਨਤਕ ਥਾਵਾਂ ਤੇ ਪਾਰਕਿੰਗ ਦੌਰਾਨ ਕਰਦਾ ਹੈ ਤਾਂ ਉਹਨਾਂ ਨੂੰ ਜ਼ਬਤ ਕੀਤਾ ਜਾਵੇਗਾ ਅਤੇ ਮਾਲਕ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾਵੇਗੀ।
ਦੋਸ਼ੀ ਸਾਬਤ ਹੋਣ ਤੇ ਵੱਧ ਤੋਂ ਵੱਧ ਤਿੰਨ ਸਾਲ ਦੀ ਕੈਦ ਦੀ ਵਿਵਸਥਾ ਵੀ ਹੈ। ਅਦਾਲਤ ਵੱਲੋਂ ਆਖਿਆ ਗਿਆ ਹੈ ਕਿ ਅਗਰ ਕੋਈ ਵੀ ਵਾਹਨ ਮਾਲਕ ਆਪਣੇ ਵਾਹਨ ਨੂੰ ਕਬਾੜ ਵਿੱਚ ਨਹੀਂ ਦੇਣਾ ਚਾਹੁੰਦਾ ਤਾਂ ਉਹ ਕੁਝ ਸ਼ਰਤਾਂ ਤੇ ਇਸ ਨੂੰ ਆਪਣੇ ਘਰ ਵਿੱਚ ਹੀ ਯਾਦ,ਤੇ ਵਿਰਾਸਤ ਵਜੋਂ ਸੰਭਾਲ ਕੇ ਰੱਖ ਸਕਦਾ ਹੈ। ਜਿਸ ਦੀ ਇਜਾਜ਼ਤ ਅਦਾਲਤ ਵੱਲੋਂ ਦੇ ਦਿੱਤੀ ਗਈ ਹੈ। ਜਿਸ ਦੇ ਚੱਲਦਿਆਂ ਹੋਇਆਂ ਹੁਣ ਆਪਣੀਆਂ ਪੁਰਾਣੀਆਂ ਗੱਡੀਆਂ ਨੂੰ ਕਬਾੜ ਵਿੱਚ ਨਾ ਦੇ ਕੇ ਘਰ ਵਿੱਚ ਸੰਭਾਲ ਕੇ ਰੱਖਿਆ ਜਾ ਸਕਦਾ ਹੈ।
ਤਾਜਾ ਜਾਣਕਾਰੀ