BREAKING NEWS
Search

ਪੁੱਤ ਦੇ ਵਿਧਾਇਕ ਬਣਨ ਮੰਗਰੋਂ ਵੀ ਨਹੀਂ ਛੱਡੀ ਕਿਰਤ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ 

ਇਸ ਵਾਰ ਪੰਜਾਬ ਦੀ ਸਿਆਸਤ ਵਿੱਚ ਹੋਏ ਵੱਡੇ ਉਲਟਫੇਰ ਨੇ ਜਿਥੇ ਸਾਰੀ ਦੁਨੀਆ ਨੂੰ ਸੋਚਾਂ ਵਿਚ ਪਾ ਦਿੱਤਾ ਹੈ ਉਥੇ ਹੀ ਦੇਸ਼ ਵਿਦੇਸ਼ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੇ ਜਸ਼ਨ ਲਗਾਤਾਰ ਮਨਾਏ ਜਾ ਰਹੇ ਹਨ। ਇਸ ਵਾਰ ਜਿੱਥੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਇਕ ਬਹੁਤ ਵੱਡੀ ਪਾਰਟੀ ਬਣ ਕੇ ਉੱਭਰੀ ਹੈ। ਜਿਸ ਵੱਲੋਂ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਤੇ ਹੋਈਆਂ ਚੋਣਾਂ ਵਿੱਚੋਂ 92 ਸੀਟਾਂ ਉਪਰ ਜਿੱਤ ਹਾਸਲ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਜਿੱਥੇ ਨਿਯੁਕਤ ਕੀਤੇ ਗਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਪਾਰਟੀ ਨੂੰ ਲੈ ਕੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਉਨ੍ਹਾਂ ਵੱਲੋਂ ਵੱਖ-ਵੱਖ ਚੋਣ ਹਲਕਿਆਂ ਤੋਂ ਆਮ ਲੋਕਾਂ ਨੂੰ ਹੀ ਇਨ੍ਹਾਂ ਸੀਟਾਂ ਉਪਰ ਚੋਣ ਲੜਨ ਦਾ ਮੌਕਾ ਦਿੱਤਾ ਗਿਆ ਸੀ। ਜਿਸ ਨੂੰ ਆਮ ਜਨਤਾ ਦੀ ਜਿੱਤ ਅਖਿਆ ਜਾ ਰਿਹਾ ਹੈ।

ਹੁਣ ਪੁੱਤਰ ਦੇ ਐਮ ਐਲ ਏ ਬਣਨ ਦੇ ਬਾਵਜੂਦ ਵੀ ਮਾਂ ਵੱਲੋਂ ਆਪਣਾ ਸਫਾਈ ਕਰਮਚਾਰੀ ਦਾ ਕੰਮ ਜਾਰੀ ਰੱਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਭਦੌੜ ਤੋਂ ਜਿੱਥੇ ਆਮ ਆਦਮੀ ਪਾਰਟੀ ਦੇ ਚੁਣੇ ਗਏ ਵਿਧਾਇਕ ਲਾਭ ਸਿੰਘ ਉਗੋਕੇ ਇੱਕ ਆਮ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਥੇ ਹੀ ਉਨ੍ਹਾਂ ਦੀ ਮਾਤਾ ਬਲਦੇਵ ਕੌਰ ਪਿੰਡ ਦੇ ਹੀ ਮਿਡਲ ਸਕੂਲ ਵਿੱਚ ਸਫਾਈ ਸੇਵਕ ਦੇ ਤੌਰ ਤੇ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਜਿੱਥੇ ਉਨ੍ਹਾਂ ਦੇ ਪੁੱਤਰ ਨੇ ਆਮ ਆਦਮੀ ਪਾਰਟੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਇਕ ਬਹੁਤ ਵੱਡੀ ਜਿੱਤ ਹਾਸਲ ਕੀਤੀ ਹੈ।

ਜਿਸ ਨਾਲ ਉਨ੍ਹਾਂ ਨੂੰ ਬਹੁਤ ਹੀ ਫ਼ਖ਼ਰ ਮਹਿਸੂਸ ਹੋ ਰਿਹਾ ਹੈ ਪਰ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਆਪਣੀ ਸਕੂਲ ਵਿੱਚ ਸਫਾਈ ਕਰਨ ਦੀ ਡਿਊਟੀ ਨਿਭਾਈ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਹਲਕਾ ਭਦੌੜ ਦੇ ਵਧਾਇਕ ਦੇ ਮਾਤਾ ਜੀ ਨੂੰ ਸਕੂਲ ਪਹੁੰਚ ਕੇ ਵੀ ਲੋਕਾਂ ਵੱਲੋਂ ਮੁਬਾਰਕਬਾਦ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਦੀ ਜਿੱਤ ਤੋਂ ਬਹੁਤ ਖੁਸ਼ ਹਨ ਪਰ ਉਹ ਆਪਣਾ ਕੰਮ ਉਸੇ ਤਰ੍ਹਾਂ ਇਮਾਨਦਾਰੀ ਅਤੇ ਮਿਹਨਤ ਨਾਲ ਕਰਦੇ ਰਹਿਣਗੇ,ਉਨ੍ਹਾਂ ਦੇ ਪੁੱਤਰ ਵੱਲੋਂ ਵੀ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। ਦੱਸਿਆ ਗਿਆ ਹੈ ਕਿ ਵਧਾਇਕ ਦੇ ਮਾਤਾ ਜੀ ਪਿਛਲੇ 22 ਸਾਲ ਤੋਂ ਇਸ ਸਕੂਲ ਵਿੱਚ ਸਫਾਈ ਸੇਵਕਾਂ ਵਜੋਂ ਕੰਮ ਕਰਦੇ ਆ ਰਹੇ ਹਨ।



error: Content is protected !!