BREAKING NEWS
Search

ਪੈਨਸ਼ਨ ਲੈਣ ਵਾਲੇ ਇਹਨਾਂ ਲੋਕਾਂ ਲਈ ਸਰਕਾਰ ਨੇ ਜਾਰੀ ਕੀਤਾ ਇਹ ਤਾਜਾ ਹੁਕਮ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕੇਂਦਰ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਏ ਦਿਨ ਹੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਸਦਕਾ ਉਨ੍ਹਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਫ਼ਾਇਦਾ ਹੋ ਸਕੇ। ਕੇਂਦਰ ਸਰਕਾਰ ਵੱਲੋਂ ਜਿਥੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸ ਸਦਕਾ ਉਨ੍ਹਾਂ ਨੂੰ ਵੱਖ ਵੱਖ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਦਾ ਫਾਇਦਾ ਉਹਨਾਂ ਕਰਮਚਾਰੀਆਂ, ਸੇਵਾ ਮੁਕਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹੋ ਸਕੇ। ਜਿੱਥੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਰੱਦ ਕਰ ਦਿਤਾ ਗਿਆ ਹੈ।

ਉੱਥੇ ਹੀ ਹੁਣ ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕੁਝ ਨਿਯਮ ਲਾਗੂ ਕੀਤੇ ਹਨ। ਹੁਣ ਸਰਕਾਰ ਵੱਲੋਂ ਪੈਨਸ਼ਨ ਲੈਣ ਵਾਲੇ ਇਨਾਂ ਲੋਕਾਂ ਲਈ ਇਹ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕੇਂਦਰ ਸਰਕਾਰ ਪੈਨਸ਼ਨ ਪ੍ਰਾਪਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਲਈ ਇਕ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਜਨਤਕ ਸ਼ਿਕਾਇਤਾਂ, ਕੇਂਦਰੀ ਅਮਲਾ ਅਤੇ ਪੈਨਸ਼ਨ ਬਾਰੇ ਰਾਜ ਮੰਤਰੀ ਜਤਿੰਦਰ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਬੈਂਕਾਂ ਵਿੱਚ ਜੀਵਨ ਸਾਥੀ ਨਾਲ ਸਾਂਝਾ ਖਾਤਾ ਲਾਜ਼ਮੀ ਨਹੀਂ ਹੈ।

ਕਿਉਂਕਿ ਕਈ ਜਗ੍ਹਾ ਪੈਨਸ਼ਨਰਾਂ ਵੱਲੋਂ ਕਿਸੇ ਨਾ ਕਿਸੇ ਕਾਰਨ ਸਾਂਝਾ ਖਾਤਾ ਖੋਲ੍ਹਣਾ ਸੰਭਵ ਨਹੀਂ ਹੁੰਦਾ। ਇਸ ਲਈ ਪੈਨਸ਼ਨਰਾਂ ਨੂੰ ਮੁਸ਼ਕਲਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਇਸ ਵਿੱਚ ਢਿੱਲ ਦੇ ਦਿੱਤੀ ਗਈ ਹੈ। ਅਗਰ ਕੋਈ ਵੀ ਪੈਨਸ਼ਨ ਪ੍ਰਾਪਤ ਪਹਿਲਾਂ ਤੋਂ ਹੀ ਜਾਰੀ ਸੰਯੁਕਤ ਖਾਤੇ ਦੀ ਚੋਣ ਕਰਦੇ ਹਨ ਤਾਂ ਉਨ੍ਹਾਂ ਨੂੰ ਨਵਾਂ ਖਾਤਾ ਖੋਲ੍ਹਣ ਵਾਸਤੇ ਮਜ਼ਬੂਰ ਨਹੀਂ ਕੀਤਾ ਜਾਵੇਗਾ। ਇਹ ਸਲਾਹ ਕੇਂਦਰ ਸਰਕਾਰ ਵੱਲੋਂ ਸਾਰੇ ਪੈਨਸ਼ਨਰਾਂ ਦਾ ਭੁਗਤਾਨ ਕਰਨ ਵਾਲੇ ਅਤੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ।

ਪੈਨਸ਼ਨਰ ਆਪਣੇ ਮੌਜੂਦਾ ਖਾਤਿਆਂ ਵਿੱਚ ਆਪਣੀ ਇੱਛਾ ਦੇ ਅਨੁਸਾਰ ਖਾਤੇ ਨੂੰ ਜਾਰੀ ਰੱਖ ਸਕਦਾ ਹੈ, ਜਿਸ ਵਿੱਚ ਸਰਵਾਈਵਰ ਜਾਂ ਸਾਬਕਾ ਕਿਸੇ ਵੀ ਅਧਾਰ ਤੇ ਬੈਂਕ ਖਾਤੇ ਨੂੰ ਚਲਾਇਆ ਜਾ ਸਕਦਾ ਹੈ। ਉਥੇ ਹੀ ਜੀਵਨਸਾਥੀ ਦੇ ਨਾਲ ਸਾਂਝਾ ਖਾਤਾ ਹੋਣਾ ਵੀ ਫਾਇਦੇਮੰਦ ਦੱਸਿਆ ਗਿਆ ਹੈ।



error: Content is protected !!