1
ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।
2
ਇਸ ਤੋਂ ਇਲਾਵਾ ਸੁੰਦਰ ਜਲੌਅ ਸਜਾਏ ਜਾਣਗੇ ਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ।
3
ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
4
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ।
5
ਸ੍ਰੀ ਹਰਿਮੰਦਰ ਸਾਹਿਬ ਦੀ ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ।
6
ਗੁਰੂ ਘਰ ਦੇ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਸੇਵਾ ਕਰਵਾ ਰਹੇ ਹਨ।
7
ਤਸਵੀਰਾਂ- ਸੋਸ਼ਲ ਮੀਡੀਆ
8
9
10
11
12
13
14
15
16
17
ਵਾਇਰਲ