BREAKING NEWS
Search

ਪ੍ਰਧਾਨ ਮੰਤਰੀ ਮੋਦੀ ਇਸ ਦਿਨ ਆਉਣਗੇ ਜਲੰਧਰ – ਹੋ ਗਿਆ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਕਿਸਾਨੀ ਸੰਘਰਸ਼ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਸੰਘਰਸ਼ ਦੇ ਕਾਰਨ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਾ ਆਪਸੀ ਗੱਠਜੋੜ ਟੁੱਟ ਗਿਆ। ਜਿਥੇ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਦੇ ਨਾਲ ਗਠਜੋੜ ਕੀਤਾ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ 2022 ਲੜੀਆਂ ਜਾ ਰਹੀਆਂ ਹਨ। ਉੱਥੇ ਹੀ ਕਾਂਗਰਸ ਦੇ ਕਾਟੋ-ਕਲੇਸ਼ ਦੇ ਚਲਦੇ ਹੋਇਆ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਕਿਨਾਰਾ ਕਰਦੇ ਹੋਏ ਆਪਣੀ ਵੱਖਰੀ ਪਾਰਟੀ ਦਾ ਗਠਨ ਕੀਤਾ ਗਿਆ ਹੈ। ਜੋ ਹੁਣ ਭਾਜਪਾ ਦੇ ਨਾਲ ਰਲ ਕੇ 2022 ਦੀਆਂ ਚੋਣਾਂ ਲੜ ਰਹੀ ਹੈ।

ਜਿੱਥੇ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਚੋਣ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ। ਉਥੇ ਹੀ ਭਾਜਪਾ ਵੱਲੋਂ 5 ਜਨਵਰੀ ਨੂੰ ਪੰਜਾਬ ਦੇ ਵਿੱਚ ਫਿਰੋਜ਼ਪੁਰ ਵਿਖੇ ਰੈਲੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚਣ ਵਾਲੇ ਸਨ। ਉੱਥੇ ਹੀ ਨਰਿੰਦਰ ਮੋਦੀ ਵੱਲੋਂ ਫਿਰੋਜ਼ਪੁਰ ਰੈਲੀ ਵਾਲੀ ਜਗ੍ਹਾ ਤੇ ਜਾਂਦੇ ਹੋਏ ਰਸਤੇ ਵਿਚ ਰੁਕਣ ਕਾਰਨ ਅਤੇ ਕੁਝ ਹੋਰ ਕਾਰਨਾਂ ਨੂੰ ਲੈ ਕੇ ਇਸ ਰੈਲੀ ਨੂੰ ਰੱਦ ਕਰ ਦਿੱਤਾ ਅਤੇ ਵਾਪਸ ਚਲੇ ਗਏ। ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਿਨ ਜਲੰਧਰ ਆਉਣਗੇ ਜਿਸ ਬਾਰੇ ਹੁਣ ਵੱਡਾ ਐਲਾਨ ਹੋ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕੁਝ ਦਿਨ ਪਹਿਲਾਂ ਭਾਜਪਾ ਦੇ ਚੋਣ ਪ੍ਰਚਾਰ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੇ ਆਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਹੁਣ ਜਾਣਕਾਰੀ ਸਾਹਮਣੇ ਆਈ ਹੈ ਕਿ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣ ਪ੍ਰਚਾਰ ਲਈ ਜਲੰਧਰ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਭਾਜਪਾ ਪਾਰਟੀ ਦੇ ਚੋਣ ਪ੍ਰਚਾਰ ਨੂੰ ਅੱਜ ਤੋਂ ਪੰਜਾਬ ਵਿੱਚ ਸ਼ੁਰੂ ਕਰ ਦਿੱਤਾ ਹੈ। ਜਿਸ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਅੱਜ ਲੁਧਿਆਣਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਵਿੱਚ ਵਰਚੁਅਲ ਰੈਲੀਆਂ ਕਰਕੇ ਕਰ ਦਿੱਤੀ ਗਈ ਹੈ।

ਜਿੱਥੇ ਹੁਣ ਕੱਲ੍ਹ ਨੂੰ ਵੀ ਉਹਨਾਂ ਵੱਲੋਂ ਤਿੰਨ ਜ਼ਿਲ੍ਹਿਆਂ ਵਿੱਚ ਰੈਲੀਆਂ ਨੂੰ ਇਸੇ ਤਰ੍ਹਾਂ ਹੀ ਵਰਚੁਅਲ ਤੌਰ ਤੇ ਸੰਬੋਧਨ ਕੀਤਾ ਜਾਵੇਗਾ। ਉਨ੍ਹਾਂ ਵੱਲੋਂ ਆਖਿਆ ਗਿਆ ਸੀ ਕਿ ਕੁਝ ਦਿਨਾਂ ਬਾਅਦ ਮੇਰਾ ਪੰਜਾਬ ਆਉਣ ਦਾ ਪ੍ਰੋਗਰਾਮ ਹੈ। ਜਿਸ ਬਾਰੇ ਹੁਣ ਐਲਾਨ ਹੋ ਗਿਆ ਹੈ ਕਿ 14 ਫਰਵਰੀ ਨੂੰ ਚੋਣ ਪ੍ਰਚਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਆਉਣਗੇ।



error: Content is protected !!