BREAKING NEWS
Search

ਪ੍ਰਧਾਨ ਮੰਤਰੀ ਮੋਦੀ ਨੇ ਅਚਾਨਕ ਮੀਟਿੰਗ ਕਰ ਕੇ ਕੋਰੋਨਾ ਰੋਕਣ ਲਈ ਦਿੱਤੇ ਇਹ ਨਵੇਂ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਭਿਆਨਕ ਹੁੰਦੀ ਨਜ਼ਰ ਆ ਰਹੀ ਹੈ। ਕਿਉਂਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਅੰਦਰ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ। ਇਸ ਕਰੋਨਾ ਨਾਲ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਵਿੱਚ ਬਹੁਤ ਸਾਰੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ,ਤਾਂ ਜੋ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਵਿਚ ਆਉਂਣ ਤੋਂ ਬਚਾਇਆ ਜਾ ਸਕੇ। ਦੇਸ਼ ਅੰਦਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿੱਥੇ ਪਾਬੰਦੀਆਂ ਲਗਾਈਆਂ ਜਾਣ ਅਤੇ ਤਾਲਾਬੰਦੀ ਕਰਨ ਦੇ ਬਾਵਜੂਦ ਵੀ ਕੇਸਾਂ ਵਿੱਚ ਕਮੀ ਨਹੀਂ ਹੋ ਰਹੀ। ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਵੀ ਕਰੋਨਾ ਦੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਕੁਝ ਦਿਨ ਦੀ ਤਾਲਾਬੰਦੀ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਚਾਨਕ ਮੀਟਿੰਗ ਕਰਕੇ ਕਰੋਨਾ ਨੂੰ ਰੋਕਣ ਲਈ ਦਿੱਤੇ ਹਨ ਕੁਝ ਨਵੇਂ ਹੁਕਮ ,ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਰੋਨਾ ਸਬੰਧੀ ਤਿਆਰੀਆਂ ਨੂੰ ਦੇਖਦੇ ਹੋਏ ਉੱਚ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ ਗਈ। ਜਿਸ ਵਿੱਚ ਮਰੀਜ਼ਾਂ ਦੀ ਹਾਲਤ ਨੂੰ ਦੇਖਦੇ ਹੋਏ ਅਤੇ ਮਰੀਜ਼ਾ ਵਾਸਤੇ ਹਸਪਤਾਲ ਦੇ ਵਿੱਚ ਜ਼ਰੂਰਤ ਦੀਆਂ ਚੀਜ਼ਾਂ ਵਿਚ ਦਵਾਈਆਂ, ਆਕਸੀਜਨ, ਵੈਟੀਲੇਟਰ ,ਅਤੇ ਟੀਕਾਕਰਨ ਨਾਲ ਸਬੰਧਤ ਪਹਿਲੂਆ ਤੇ ਗੱਲਬਾਤ ਕੀਤੀ ਗਈ।

ਜਿੱਥੇ ਪ੍ਰਧਾਨ ਮੰਤਰੀ ਵੱਲੋਂ ਵੱਧ ਪ੍ਰਭਾਵਤ ਹੋਣ ਵਾਲੀ ਜਗਾ ਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਤੇ ਜ਼ੋਰ ਦਿੱਤਾ ਗਿਆ, ਉਥੇ ਹੀ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣ ਕਰਨ ਲਈ ਵੀ ਆਖਿਆ ਗਿਆ। ਉਨ੍ਹਾਂ ਨੇ ਮਰੀਜ਼ਾਂ ਦੇ ਅਨੁਸਾਰ ਹਸਪਤਾਲਾਂ ਦੇ ਬੈਡ ਦੀ ਸਮਰੱਥਾ ਨੂੰ ਵੀ ਵਧਾਏ ਜਾਣ ਉਪਰ ਜ਼ੋਰ ਦਿੱਤਾ ਹੈ। ਉਥੇ ਹੀ ਇਕਾਂਤਵਾਸ ਲਈ ਮਰੀਜ਼ਾਂ ਦੀ ਜ਼ਰੂਰਤ ਦੇ ਅਨੁਸਾਰ ਅਸਥਾਈ ਹਸਪਤਾਲਾਂ ਅਤੇ ਕੁਆਰੰਟੀਨ ਸੈਂਟਰਾਂ ਰਾਹੀਂ ਬਿਸਤਰਿਆਂ ਦੀ ਸਪਲਾਈ ਨੂੰ ਯਕੀਨੀ ਬਣਾਏ ਜਾਣ ਤੇ ਜ਼ੋਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣ ਲਈ ਸਹੀ ਢੰਗ ਨਾਲ ਟੈਸਟ ਅਤੇ ਇਲਾਜ਼ ਹੋਣਾ ਚਾਹੀਦਾ ਹੈ। ਤੇ ਲੋਕਾਂ ਨੂੰ ਕਰੋਨਾ ਟੀਕਾਕਰਨ ਲਈ ਵੀ ਵਧੇਰੇ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਸ ਕਰੋਨਾ ਨੂੰ ਠੱਲ੍ਹ ਪਾਈ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਲੋਕਾਂ ਦੇ ਸਹਿਯੋਗ ਸਦਕਾ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਿਆ ਗਿਆ ਸੀ। ਇਸ ਵਾਰ ਵੀ ਇਸ ਤਰਾਂ ਹੀ ਕੀਤਾ ਜਾਣਾ ਚਾਹੀਦਾ ਹੈ।



error: Content is protected !!