=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਚ ਸਿਖਿਆ ਮੰਤਰੀ ਵਲੋਂ ਆਇਆ ਇਹ ਬਿਆਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬੇ ਅੰਦਰ ਹੁੰਦੇ ਕਰੋਨਾ ਦੇ ਪ੍ਰਸਾਰ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਅਹਿਮ ਫੈਸਲਾ ਲੈਂਦੇ ਹੋਏ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਤਾਂ ਜੋ ਸੂਬੇ ਦੇ ਵਿਦਿਆਰਥੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਤੋਂ ਇਲਾਵਾ ਬੱਚਿਆਂ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਸੀ। ਮੁੜ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ 10 ਅਪ੍ਰੈਲ ਤੇ ਹੁਣ 30 ਅਪ੍ਰੈਲ ਤੱਕ ਲਾਗੂ ਕੀਤਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜਾਈ ਅਜੇ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਬਾਰੇ ਸਿੱਖਿਆ ਮੰਤਰੀ ਵੱਲੋਂ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਨਿੱਜੀ ਸਕੂਲਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤੇ ਜਾਣ ਤੇ ਸੂਬਾ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਨਿੱਜੀ ਸਕੂਲਾਂ ਵੱਲੋਂ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਦੀ ਇਜਾਜ਼ਤ ਮੰਗੀ ਜਾ ਰਹੀ ਹੈ, ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਨਾ ਹੋ ਸਕੇ।

ਇਸ ਗੱਲ ਦਾ ਜਵਾਬ ਦਿੰਦਿਆ ਹੋਇਆ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਆਖਿਆ ਹੈ ਕਿ ਜਦੋਂ ਤੱਕ ਸੂਬੇ ਦੇ ਹਾਲਾਤ ਸਹੀ ਨਹੀਂ ਹੋ ਜਾਂਦੇ ਉਦੋਂ ਤੱਕ ਬੱਚਿਆਂ ਦੀ ਜਾਨ ਜੋਖ਼ਮ ਵਿੱਚ ਨਹੀਂ ਪਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਵੱਲੋਂ ਨਿੱਜੀ ਸਕੂਲਾਂ ਨੂੰ ਮਾਪਿਆਂ ਦੀ ਸਹਿਮਤੀ ਨਾਲ ਖੋਲਣ ਦੇ ਆਦੇਸ਼ ਦਿੱਤੇ ਗਏ ਸਨ ,ਤਾ ਕਿਸੇ ਵੀ ਸਕੂਲ ਵੱਲੋਂ ਇਹ ਕਦਮ ਨਹੀਂ ਚੁੱਕਿਆ ਗਿਆ। ਹੁਣ ਫੀਸਾਂ ਲੈਣ ਖਾਤਰ ਨਿੱਜੀ ਸਕੂਲਾਂ ਵੱਲੋਂ ਸਕੂਲ ਖੋਲ੍ਹਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕਰੋਨਾ ਦੇ ਕੇਸ ਵਧਣ ਕਾਰਨ ਕੇਂਦਰ ਸਰਕਾਰ ਵੱਲੋਂ ਮਾਹਰਾਂ ਦੀਆਂ ਟੀਮਾਂ ਪੰਜਾਬ ਵਿਚ ਭੇਜੀਆਂ ਜਾ ਰਹੀਆਂ ਹਨ।

ਉਥੇ ਹੀ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹੋਣ ਵਾਲੇ ਰਾਜਨੀਤਕ ਇਕੱਠਾਂ ਨੂੰ ਵੀ 30 ਅਪਰੈਲ ਤੱਕ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਸਕੂਲ ਖੋਲਣ ਦਾ ਚੈਲੰਜ ਦੇਣ ਵਾਲੇ ਨਿੱਜੀ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਜਾਂ ਦੂਜੇ ਅਧਿਕਾਰੀ ਹਨ। ਉਹ ਬੱਚਿਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਲੈਣ ਲਈ ਤਿਆਰ ਰਹਿਣ, ਅਗਰ ਕਿਸੇ ਬੱਚੇ ਨੂੰ ਕੁਝ ਹੁੰਦਾ ਹੈ ਤਾਂ ਉਸ ਦੇ ਜ਼ਿੰਮੇਵਾਰ ਨਿੱਜੀ ਸਕੂਲ ਹੋਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਆਪਣੇ ਪਿਤਾ ਸਵ.ਸੰਤ ਰਾਮ ਸਿੰਗਲਾ ਦੀ ਬਰਸੀ ਮੌਕੇ ਸਮਾਣਾ ਵਿਚ ਸ਼ਰਧਾਂਜਲੀ ਦਿੰਦੇ ਹੋਏ ਕੀਤਾ ਗਿਆ।




error: Content is protected !!