BREAKING NEWS
Search

ਪੰਜਾਬੀ ਮੁੰਡੇ ਨੇ ਪੱਕੇ ਹੋਣ ਦੇ ਸੁਪਨੇ ਨਾਲ ਲਗਾਈ ਸੀ ਫਾਈਲ, ਪਰ ਗੋਲੀਆਂ ਨਾਲ ਦਿੱਤੀ ਮੌਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਧ ਰਹੀ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਮਾਰ ਦੇ ਕਾਰਨ ਹੀ ਬਹੁਤ ਸਾਰੇ ਪਰਵਾਰਾਂ ਵੱਲੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਕਾਹਲ ਕੀਤੀ ਜਾ ਰਹੀ ਹੈ ਜਿੱਥੇ ਜਾ ਕੇ ਉਨ੍ਹਾਂ ਦੇ ਬੱਚੇ ਘਰ ਦਾ ਗੁਜ਼ਾਰਾ ਕਰਨ ਵਾਸਤੇ ਰੋਜ਼ੀ-ਰੋਟੀ ਦਾ ਇੰਤਜ਼ਾਮ ਕਰ ਸਕਣ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿਥੇ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਦਿਨ ਰਾਤ ਮਿਹਨਤ ਕਰਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦਾ ਗੁਜ਼ਾਰਾ ਕੀਤਾ ਜਾਂਦਾ ਹੈ। ਉਥੇ ਹੀ ਵਿਦੇਸ਼ ਗਏ ਇਨ੍ਹਾਂ ਨੌਜਵਾਨਾਂ ਵਾਸਤੇ ਪਰਿਵਾਰਕ ਮੈਂਬਰਾਂ ਵੱਲੋਂ ਹਰ ਵਕਤ ਪ੍ਰਮਾਤਮਾਂ ਅੱਗੇ ਅਰਦਾਸ ਕੀਤੀ ਜਾਂਦੀ ਹੈ।

ਪਰ ਵਿਦੇਸ਼ਾਂ ਵਿਚ ਬਹੁਤ ਸਾਰੇ ਨੌਜਵਾਨ ਕਈ ਤਰ੍ਹਾਂ ਦੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਇਥੇ ਪੰਜਾਬੀ ਮੁੰਡੇ ਨੇ ਪੱਕੇ ਹੋਣ ਦੇ ਸੁਪਨੇ ਨਾਲ ਫਾਈਲ ਲਗਾਈ ਸੀ ਪਰ ਗੋਲੀਆਂ ਨਾਲ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜ਼ੀਰਾ ਤੋਂ ਸਾਹਮਣੇ ਆਇਆ ਹੈ ਜਿਥੋਂ ਦਾ ਇੱਕ ਨੌਜਵਾਨ ਮਨੀਲਾ ਵਿੱਚ 4 ਸਾਲ ਪਹਿਲਾਂ ਰੁਜ਼ਗਾਰ ਦੀ ਖਾਤਰ ਗਿਆ ਸੀ ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਜ਼ੀਰੇ ਰਹਿੰਦੇ ਪਰਵਾਰ ਨੂੰ ਮਿਲਣ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਜ਼ੀਰਾ ਦੇ ਜੌਹਲ ਮਹੱਲੇ ਵਿੱਚ ਰਹਿਣ ਵਾਲੇ ਉਸਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਉਨ੍ਹਾਂ ਦਾ ਪੁੱਤਰ ਸੁਖਚੈਨ ਸਿੰਘ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਉੱਥੇ ਹੀ ਉਸ ਦਾ ਕੁਝ ਬਦਮਾਸ਼ਾਂ ਵੱਲੋਂ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦੋਂ ਉਹ ਠੀਕ ਨਾ ਹੋਣ ਤੇ ਚਲਦਿਆਂ ਹੋਇਆਂ ਡਾਕਟਰ ਕੋਲੋਂ ਦਵਾਈ ਲੈ ਕੇ ਆਪਣੇ ਘਰ ਵਾਪਸ ਪਰਤ ਰਿਹਾ ਸੀ।

ਇਸ ਸਭ ਬਾਰੇ ਜਾਣਕਾਰੀ ਉਸ ਦੇ ਇਕ ਦੋਸਤ ਵੱਲੋਂ ਪਰਿਵਾਰ ਨੂੰ ਫੋਨ ਕਰਕੇ ਦਿੱਤੀ ਗਈ ਹੈ। ਦੱਸਿਆ ਗਿਆ ਹੈ ਕਿ ਨੌਜਵਾਨ ਵੱਲੋਂ ਜਿੱਥੇ ਮਨੀਲਾ ਵਿਚ ਰਹਿੰਦੇ ਹੋਏ ਪੱਕੇ ਹੋਣ ਵਾਸਤੇ ਫਾਈਲ ਲਗਾਈ ਗਈ ਸੀ। ਉੱਥੇ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ ਹੈ।



error: Content is protected !!