BREAKING NEWS
Search

ਪੰਜਾਬ: ਅਚਾਨਕ ਆਏ ਕੋਰੋਨਾ ਕੇਸਾਂ ਦਾ ਕਰਕੇ ਇਸ ਇਲਾਕੇ ਨੂੰ ਐਲਾਨਿਆ ਕੰਨਟੈਂਨਮੈਂਟ ਜੋਨ, ਕੀਤਾ ਗਿਆ ਸੀਲ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੱਧ ਪ੍ਰਭਾਵਿਤ ਹੋਣ ਵਾਲੇ ਜ਼ਿਲਿਆ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਜਿੱਥੇ ਟੀਕਾਕਰਨ ਆਰੰਭ ਕਰ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਕਰੋਨਾ ਕਾਰਣ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ,ਜਿੱਥੇ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ।

ਅਚਾਨਕ ਵਧੇ ਕਰੋਨਾ ਦੇ ਕਾਰਨ ਪੰਜਾਬ ਵਿਚ ਹੁਣ ਇਸ ਜਗ੍ਹਾ ਨੂੰ ਕੰਟੇਨਮੈਂਟ ਜੋਨ ਐਲਾਨਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਾਂਸ਼ਹਿਰ ਦੇ ਅਧੀਨ ਆਉਂਦੇ ਪਿੰਡ ਭਰੋਮਜ਼ਾਰਾ ਵਿੱਚ ਕਰੋਨਾ ਦੇ ਕਈ ਕੇਸ ਮਿਲਣ ਕਾਰਨ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਜਿੱਥੇ ਪਿੰਡ ਦੇ ਲੋਕਾਂ ਨੂੰ ਮਾਸਕ , ਸਮਾਜਕ ਦੂਰੀ ਰੱਖਣ ਅਤੇ ਸੈਨੇਟਾਇਜਰ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਹੀ ਪਿੰਡ ਦੇ ਲੋਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਸਭ ਪਿੰਡ ਵਾਸੀਆਂ ਨੂੰ ਇਸ ਦੀ ਚਪੇਟ ਵਿਚ ਆਉਣ ਤੋਂ ਬਚਾਇਆ ਜਾ ਸਕੇ।

ਪਿੰਡ ਭਰੋਮਜਾਰਾ ਵਿੱਚ ਜਿੱਥੇ ਪਹਿਲਾਂ ਹੀ ਮਰੀਜ਼ਾਂ ਦੀ ਰਿਪੋਰਟ ਕਰੋਨਾ ਸੰਕ੍ਰਮਿਤ ਹੋਣ ਦੀ ਗੱਲ ਸਾਹਮਣੇ ਆਈ ਸੀ ਉਥੇ ਹੀ ਇਕ ਮਹਿਲਾ ਸਮੇਤ 6 ਵਿਅਕਤੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਉਥੇ ਹੀ ਐਸ ਡੀ ਐਮ ਬੰਗਾ ਅਤੇ ਡੀ ਐਸ ਪੀ ਬੰਗਾ ਵੱਲੋਂ ਵੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਲੋਕਾਂ ਨੂੰ ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।

ਜਿਨ੍ਹਾਂ ਲੋਕਾਂ ਨੂੰ ਕਰੋੜਾਂ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ ਕਰੋਨਾ ਦੇ ਮਰੀਜ਼ ਵਧਣ ਕਾਰਨ ਉਨ੍ਹਾਂ ਦੀ ਜਾਂਚ ਲਈ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਬਾਰੇ ਗੱਲਬਾਤ ਕਰਦੇ ਹੋਏ ਐਸ ਐਚ ਓ ਪਵਨ ਕੁਮਾਰ ਨੇ ਦੱਸਿਆ ਕਿ ਪਿੰਡ ਵਿੱਚ 6 ਲੋਕ ਸੰਕਰਮਿਤ ਹੋਏ ਹਨ ਅਤੇ ਹੋਰ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ।



error: Content is protected !!