ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਪਰਿਵਾਰਾਂ ਦੇ ਵਿੱਚ ਕਈ ਪਰਿਵਾਰਕ ਝਗੜਿਆਂ ਦੇ ਚਲਦਿਆਂ ਹੋਇਆ ਜਿੱਥੇ ਕਈ ਤਰ੍ਹਾਂ ਦੀਆਂ ਘਟਨਾਵਾਂ ਵਾਪਰਨ ਦੀਆਂ ਖਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਕੁੱਝ ਪ੍ਰਵਾਰਿਕ ਝਗੜੇ ਦੇ ਚਲਦਿਆਂ ਹੋਇਆਂ ਕਈ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ। ਪਰ ਕੁੱਝ ਘਰੇਲੂ ਵਿਵਾਦ ਇਸ ਕਦਰ ਵਧ ਜਾਂਦੇ ਹਨ ਕੇ ਇੱਕ ਦੂਜੇ ਦਾ ਹੀ ਕਤਲ ਕਰ ਦਿੱਤਾ ਜਾਂਦਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਅਚਾਨਕ ਸਮਸ਼ਾਨ ਘਾਟ ਚੋਂ ਪੁਲਿਸ ਚੁੱਕ ਕੇ ਲੈ ਗਈ ਲਾਸ਼, ਪਰਿਵਾਰ ਨੇ ਲਾਏ ਗੰਭੀਰ ਦੋਸ਼, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਵੈਸਟ ਦੇ ਬਸਤੀ ਸ਼ੇਖ ਦੇ ਸ਼ਮਸ਼ਾਨਘਾਟ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਵੱਲੋਂ ਇੱਕ ਵਿਅਕਤੀ ਦੀ ਲਾਸ਼ ਨੂੰ ਉਸ ਸਮੇਂ ਬਰਾਮਦ ਕੀਤਾ ਗਿਆ ਜਦੋਂ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ। ਪੁਲਿਸ ਨੂੰ ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਨਹੀਂ ਕੀਤੀ ਗਈ ਹੈ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ।
ਅੰਤਿਮ ਸੰਸਕਾਰ ਦੇ ਮੌਕੇ ਜਿੱਥੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਮ੍ਰਿਤਕ ਦਾ ਕਤਲ ਕੀਤਾ ਗਿਆ ਹੈ, ਉੱਥੇ ਹੀ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਘਟਨਾ ਸਥਾਨ ਉਪਰ ਥਾਣਾ ਭਾਰਗੋ ਕੈਂਪ ਦੇ ਐੱਸ.ਐੱਚ.ਓ. ਸਮੇਤ ਪੁਲਸ ਪਾਰਟੀ ਐੱਸ.ਐੱਚ.ਓ. ਗਗਨਦੀਪ ਸਿੰਘ ਸੇਖੋਂ ਵੱਲੋਂ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਬਾਰੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦਈਏ ਕਿ ਵਿਅਕਤੀ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਵਿਵਾਦਤ ਬਿਆਨ ਦਿੱਤੇ ਜਾ ਰਹੇ ਹਨ ਕੇ ਵਿਅਕਤੀ ਦਾ ਕਤਲ ਕੀਤਾ ਗਿਆ ਹੈ। ਉਸ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਨਹੀਂ ਕੀਤੀ ਗਈ ਸੀ।
ਤਾਜਾ ਜਾਣਕਾਰੀ