ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਬਹੁਤ ਸਾਰੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਉਥੇ ਹੀ ਵਾਪਰਨ ਵਾਲੀਆਂ ਅਜਿਹੀਆਂ ਦੁਖਦਾਈ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਵੀ ਪੈਦਾ ਹੋ ਜਾਂਦੀ ਹੈ। ਇਸ ਸਮੇਂ ਪੰਜਾਬ ਵਿੱਚ ਜਿੱਥੇ ਖੁਸ਼ੀਆਂ ਨੂੰ ਲੈ ਕੇ ਵੱਖ ਵੱਖ ਤਿਉਹਾਰਾਂ ਤੇ ਆਉਣ ਦਾ ਸਿਲਸਿਲਾ ਜਾਰੀ ਹੈ। ਲੋਕਾਂ ਵੱਲੋਂ ਤਿਉਹਾਰਾਂ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਅਜਿਹੀਆਂ ਦੁਖਦਾਈ ਖ਼ਬਰ ਦੇ ਸਾਹਮਣੇ ਆਉਣ ਨਾਲ ਬਹੁਤ ਸਾਰੇ ਪਰਵਾਰਾਂ ਵਿੱਚ ਇਹ ਖ਼ੁਸ਼ੀਆਂ ਗ਼ਮ ਵਿਚ ਤਬਦੀਲ ਹੋ ਜਾਂਦੀਆਂ ਹਨ।
ਪਰ ਅਚਾਨਕ ਹੋਣ ਵਾਲੀਆਂ ਕਈ ਅਜਿਹੀਆਂ ਦੁਖਦਾਈ ਘਟਨਾਵਾਂ, ਕਈ ਤਰਾਂ ਦੇ ਸਵਾਲ ਖੜੇ ਕਰਦੀਆਂ ਹਨ ਜਿਨ੍ਹਾਂ ਵਿੱਚ ਮੌਤ ਸ਼ੱਕੀ ਜਾਪਦੀ ਹੈ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਵੀ ਕਈ ਵਾਰ ਅਜੀਬੋ-ਗਰੀਬ ਜਾਂਚ ਕੀਤੀ ਜਾਂਦੀ ਹੈ। ਹੁਣ ਪੰਜਾਬ ਵਿੱਚ ਇੱਥੇ ਅਚਾਨਕ ਹੋਏ ਸੰਸਕਾਰ ਦੇ ਦੌਰਾਨ ਪੁਲਸ ਵੱਲੋਂ ਲਾਸ਼ ਚੁੱਕੀ ਗਈ ਹੈ ਤੇ ਭਾਰੀ ਹੰਗਾਮਾ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੁਧਿਆਣਾ ਦੇ ਲੋਹਾਰਾ ਤੋਂ ਬਰੇਟਾ ਰੋਡ ਤੋਂ ਸਾਹਮਣੇ ਆਇਆ ਹੈ।
ਜਿੱਥੇ ਸ਼ੱਕੀ ਹਾਲਾਤ ਵਿੱਚ ਹੋਈ ਇੱਕ ਮੌਤ ਤੋਂ ਬਾਅਦ ਸ਼ਮਸ਼ਾਨਘਾਟ ਵਿੱਚ ਸੰਸਕਾਰ ਲਈ ਲਿਆਂਦੀ ਗਈ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਉਸ ਮੌਕੇ ਤੇ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਜਦੋਂ ਇਸ ਸ਼ੱਕੀ ਹਾਲਤ ਵਿੱਚ ਹੋਈ ਮੌਤ ਤੋਂ ਬਾਅਦ ਸੁਰਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਸੀ। ਦੱਸਿਆ ਗਿਆ ਹੈ ਕਿ ਜਿੱਥੇ ਸੁਰਿੰਦਰ ਸਿੰਘ ਦੀ ਮੌਤ ਸ਼ੱਕੀ ਹਾਲਤ ਵਿੱਚ ਖ਼ੁਦਕੁਸ਼ੀ ਕਰਨ ਦੇ ਨਾਲ ਹੋਈ ਹੈ। ਜੋ ਲੇਬਰ ਦਾ ਕੰਮ ਕਰਦਾ ਸੀ ਅਤੇ ਉਸ ਦੇ ਪਿਤਾ ਜੀ ਡਰਾਈਵਰ ਹਨ।
ਇਸ ਸਮੇਂ ਮ੍ਰਿਤਕ ਨੌਜਵਾਨ ਆਪਣੇ ਚਾਚਾ ਜੀ ਦੇ ਨਾਲ ਰਹਿ ਰਿਹਾ ਸੀ ਅਤੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਹੀ ਉਸ ਵੱਲੋਂ ਵੀਰਵਾਰ ਦੀ ਰਾਤ ਨੂੰ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਜਿੱਥੇ ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਉਥੇ ਹੀ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਆਉਣ ਉਪਰੰਤ ਵੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
ਤਾਜਾ ਜਾਣਕਾਰੀ