ਆਈ ਤਾਜ਼ਾ ਵੱਡੀ ਖਬਰ
ਅੱਜਕਲ ਲੁੱਟ-ਖੋਹ ਅਤੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਜਿਸ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਹੋ ਰਿਹਾ ਹੈ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਪੰਜਾਬ ਦੇ ਹਲਾਤਾਂ ਤੇ ਅਸਰ ਪਾਉਂਦੀਆਂ ਹਨ ਉਥੇ ਹੀ ਲੋਕਾਂ ਵਿੱਚ ਵੀ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਅਣਪਛਾਤਿਆਂ ਵਲੋਂ ਤੇਜਧਾਰ ਹਥਿਆਰਾਂ ਨਾਲ ਔਰਤ ਦਾ ਕੀਤਾ ਗਿਆ ਕਤਲ, ਫੈਲੀ ਸਨਸਨੀ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਚੋਗਾਵਾ ਦੇ ਲੋਪੋਕੇ ਅਧੀਨ ਆਉਂਦੇ ਪਿੰਡ ਬਹਿੜਵਾਲ ਤੋਂ ਸਾਹਮਣੇ ਆਇਆ ਹੈ।
ਜਿੱਥੇ ਇਸ ਪਿੰਡ ਦੇ ਵਿੱਚ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਸ ਪਿੰਡ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਉਥੇ ਵੀ ਦੱਸਿਆ ਗਿਆ ਹੈ ਕਿ ਮ੍ਰਿਤਕ ਦੀ ਪਹਿਚਾਣ ਬੀਬੀ ਪਰਮਜੀਤ ਕੌਰ ਵਜੋਂ ਹੋਈ ਹੈ ਜੋ ਕਿ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਸੀ। ਇਸ ਔਰਤ ਦੇ ਪੁੱਤਰ ਕੁਲਦੀਪ ਸਿੰਘ ਵੱਲੋਂ ਆਪਣੀ ਮਾਤਾ ਦੀ ਮੌਤ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ਼ ਉਹਨਾਂ ਦੇ ਘਰ ਆ ਕੇ ਉਸਦੀ ਮਾਂ ਉਪਰ ਹਮਲਾ ਕੀਤਾ ਗਿਆ।
ਜਿਸ ਸਮੇਂ ਉਨ੍ਹਾਂ ਦੀ ਮਾਂ ਘਰ ਵਿੱਚ ਰਾਤ ਦੇ ਸਾਢੇ ਸੱਤ ਵਜੇ ਇਕੱਲੀ ਸੀ। ਜਿੱਥੇ ਕਾਤਲ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਦੀ ਮਾਂ ਉੱਪਰ ਹਮਲਾ ਕਰਕੇ ਘਟਨਾ ਸਥਾਨ ਤੋਂ ਫਰਾਰ ਹੋ ਗਏ। ਉਥੇ ਹੀ ਉਸ ਦੀ ਮਾਂ ਦੀ ਗੰਭੀਰ ਹਾਲਤ ਦੇ ਕਾਰਨ ਮੌਤ ਹੋ ਗਈ। ਕਤਲ ਬਾਰੇ ਅਜੇ ਤੱਕ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ।
ਜਿਨ੍ਹਾਂ ਵੱਲੋਂ ਮ੍ਰਿਤਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਥੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਲਗਾਤਾਰ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਤਾਜਾ ਜਾਣਕਾਰੀ