BREAKING NEWS
Search

ਪੰਜਾਬ: ਅਵਾਰਾ ਕੁਤਿਆਂ ਨੇ ਘਰ ਤੇ ਬੋਲਿਆ ਧਾਵਾ, 50 ਪਸ਼ੂ ਨੋਚ ਨੋਚ ਖਾ ਗਏ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਹਾਦਸੇ ਕੁਦਰਤੀ ਹੁੰਦੇ ਹਨ ਅਤੇ ਕੁਝ ਹਾਦਸੇ ਅਚਾਨਕ ਵਾਪਰਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਕਈ ਵਾਰ ਜਿਥੇ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਲੋਕਾਂ ਵੱਲੋਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਕਾਰਨ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ। ਪਰ ਉਥੇ ਹੀ ਅਚਾਨਕ ਕਈ ਹਾਦਸੇ ਅਜਿਹੇ ਵੀ ਵਾਪਰ ਜਾਂਦੇ ਹਨ ਜਿਥੇ ਕੁਝ ਆਵਾਰਾ ਪਸ਼ੂਆਂ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਨਾਲ ਭਾਰੀ ਨੁਕਸਾਨ ਹੋਇਆ, ਕਈ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਜਿਸ ਕਾਰਨ ਕਈ ਵਾਰ ਲੋਕਾਂ ਵੱਲੋਂ ਪ੍ਰਸ਼ਾਸਨ ਨੂੰ ਵੀ ਅਜਿਹੇ ਅਵਾਰਾ ਪਸ਼ੂਆਂ ਨੂੰ ਕਾਬੂ ਕਰਨ ਵਾਸਤੇ ਕਦਮ ਚੁੱਕੇ ਜਾਣ ਲਈ ਅਪੀਲ ਕੀਤੀ ਜਾਂਦੀ ਹੈ। ਆਵਾਰਾ ਪਸ਼ੂਆਂ ਦੇ ਕਾਰਨ ਵਾਪਰਨ ਵਾਲੀਆਂ ਕਈ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਿੱਚ ਇੱਥੇ ਅਵਾਰਾ ਕੁੱਤਿਆਂ ਵੱਲੋਂ ਇੱਕ ਘਰ ਤੇ ਧਾਵਾ ਬੋਲ ਕੇ ਪੰਜਾਹ ਪਸ਼ੂ ਨੋਚ ਨੋਚ ਕੇ ਖਾ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੁਢਲਾਡਾ ਦੇ ਅਧੀਨ ਆਉਣ ਵਾਲੇ ਪਿੰਡ ਗੁੜੱਦੀ ਤੋਂ ਸਾਹਮਣੇ ਆਇਆ ਹੈ। ਜਿੱਥੇ ਅਚਾਨਕ ਹੀ ਹੱਡਾਰੋੜੀ ਦੇ ਅਵਾਰਾ ਕੁੱਤਿਆਂ ਵੱਲੋਂ ਇੱਕ ਘਰ ਦੇ ਵਿੱਚ ਰੱਖੇ ਗਏ ਪਸ਼ੂਆਂ ਦੇ ਉਪਰ ਹਮਲਾ ਕਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਆਜੜੀ ਹਮੀਰ ਸਿੰਘ ਅਤੇ ਕੁਲਦੀਪ ਸਿੰਘ ਵਲੋ ਭੇਡਾਂ ਬੱਕਰੀਆਂ ਦੇ ਇੱਜੜ ਦਾ ਪਾਲਣ-ਪੋਸ਼ਨ ਕੀਤਾ ਜਾਂਦਾ ਹੈ।

ਜਿਸ ਦੇ ਕਾਰਨ ਹੀ ਉਨ੍ਹਾਂ ਵੱਲੋਂ ਆਪਣੇ ਘਰ ਦਾ ਗੁਜ਼ਾਰਾ ਕੀਤਾ ਜਾਂਦਾ ਹੈ।ਉਥੇ ਹੀ ਬੁੱਧਵਾਰ ਦੀ ਰਾਤ ਨੂੰ ਹੱਡਾਰੋੜੀ ਦੇ ਇਨ੍ਹਾਂ ਅਵਾਰਾ ਕੁੱਤਿਆਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਰਾਤ ਦੇ ਸਮੇਂ ਪਸ਼ੂਆਂ ਉਪਰ ਹਮਲਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚ 35 ਭੇਡਾਂ ਅਤੇ 15 ਬੱਕਰੀਆਂ ਨੁਕਸਾਨੀਆਂ ਗਈਆਂ ਹਨ।

ਜਿਨ੍ਹਾਂ ਉਪਰ ਇਹਨਾਂ ਘੁੰਮ ਰਹੇ ਅਵਾਰਾ ਹੱਡਾ-ਰੋੜੀ ਦੇ ਕੁੱਤਿਆਂ ਵੱਲੋਂ ਹਮਲਾ ਕਰਕੇ ਉਨ੍ਹਾਂ ਨੂੰ ਨੋਚ-ਨੋਚ ਕੇ ਖਾ ਲਿਆ ਗਿਆ ਹੈ ਜਿਸ ਕਾਰਨ ਪਰਵਾਰ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਜਿਨ੍ਹਾਂ ਵੱਲੋਂ ਪ੍ਰਸ਼ਾਸਨ ਤੋਂ ਇਨ੍ਹਾਂ ਕੁੱਤਿਆਂ ਨੂੰ ਕਾਬੂ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਅਤੇ ਮੁਆਵਜ਼ਾ ਦਿੱਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।



error: Content is protected !!