ਆਈ ਤਾਜ਼ਾ ਵੱਡੀ ਖਬਰ
ਹਾਦਸਾ ਸ਼ਬਦ ਸੁਣ ਕੇ ਜਿੱਥੇ ਹਰ ਇੱਕ ਇਨਸਾਨ ਦੇ ਦਿਲ ਵਿੱਚ ਡਰ ਪੈਦਾ ਹੋ ਜਾਂਦਾ ਹੈ ਉਥੇ ਹੀ ਰੋਜ਼ਾਨਾ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਕਮੀ ਉਨ੍ਹਾਂ ਦੇ ਖ਼ੇਤਰ ਤੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ,ਉਥੇ ਹੀ ਅਜਿਹੀਆ ਘਟਨਾਵਾ ਬਹੁਤ ਸਾਰੇ ਲੋਕਾਂ ਦੇ ਦਿਲ ਵਿੱਚ ਡਰ ਪੈਦਾ ਕਰਦੀਆਂ ਹਨ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਲਾਗੂ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਨਾ ਕਰਨ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਅਜਿਹੇ ਕਈ ਹਾਦਸਿਆਂ ਦੇ ਕਾਰਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ।
ਉੱਥੇ ਹੀ ਇਕ ਤੋਂ ਬਾਅਦ ਇਕ ਅਜਿਹੇ ਦੁਖਦਾਈ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਬਹੁਤ ਸਾਰੇ ਲੋਕ ਜਿੱਥੇ ਕੰਮਕਾਜ ਦੇ ਸਿਲਸਿਲੇ ਵਿਚ ਆਪਣੇ ਘਰ ਤੋਂ ਬਾਹਰ ਜਾਂਦੇ ਹਨ ਪਰ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਉਨ੍ਹਾਂ ਨੇ ਆਪਣੇ ਘਰ ਵਾਪਸ ਨਹੀਂ ਆਉਣਾ ਅਤੇ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਇੱਥੇ ਆਪ ਲੀਡਰ ਦੀ ਭਿਆਨਕ ਹਾਦਸੇ ਵਿੱਚ ਮੌਤ ਹੋਈ ਹੈ ਜਿੱਥੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਇਕ ਕਾਰ ਅਤੇ ਟਰੈਕਟਰ-ਟਰਾਲੀ ਦੇ ਵਿਚਕਾਰ ਹੋਈ ਭਿਆਨਕ ਟੱਕਰ ਤੇ ਚਲਦਿਆਂ ਹੋਇਆਂ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਨੇਤਾ ਤੁਸ਼ਾਰ ਬੰਟੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ।
ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੀਤੀ ਰਾਤ ਤੁਸ਼ਾਰ ਬੰਟੀ ਜਲਾਲਾਬਾਦ ਤੋਂ ਆਪਣੇ ਪਿੰਡ ਲਮੋਚੜ ਨੂੰ ਆਪਣੀ ਕਾਰ ਤੇ ਸਵਾਰ ਹੋ ਕੇ ਜਾ ਰਹੇ ਸਨ ਤਾਂ ਰਸਤੇ ਵਿੱਚ ਇੱਕ ਟਰੈਕਟਰ ਟਰਾਲੀ ਨੂੰ ਕਰਾਸ ਕਰਦੇ ਸਮੇਂ ਕਾਰ ਬੇਕਾਬੂ ਹੋ ਕੇ ਟਰਾਲੀ ਨਾਲ ਟਕਰਾ ਗਈ ਜਿਸ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਤੁਸ਼ਾਰ ਨੂੰ ਜਿੱਥੇ ਕਾਫੀ ਸਮਾਂ ਲਗਾ ਕੇ ਕਾਰ ਤੋਂ ਕੱਢਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ ਉੱਥੇ ਹੀ ਰਸਤੇ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸਾਹਮਣੇ ਆਉਂਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
ਤਾਜਾ ਜਾਣਕਾਰੀ