ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ — ਸਥਾਨਕ ਮਿੱਠਾ ਬਾਜ਼ਾਰ ‘ਚ ਇਕ ਹੀ ਪਰਿਵਾਰ ਦੇ 3 ਮੈਬਰਾਂ ਦੀ ਰਿਪੋਰਟ ਆਉਣ ਤੋਂ ਬਾਅਦ ਐਤਵਾਰ ਪੁਰਾਣੀ ਸਬਜੀ ਮੰਡੀ ਕੋਲ ਵੀ ਇਕ ਪਰਿਵਾਰ ਦੇ 5 ਹੋਰ ਮੈਬਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਖੇਤਰ ‘ਚ ਹੜਕੰਪ ਮੱਚ ਗਿਆ। ਇਕ ਹੀ ਪਰਿਵਾਰ ਦੇ 5 ਮੈਬਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਆਲੇ-ਦੁਆਲੇ ਦੇ ਖੇਤਰਾਂ ‘ਚ ਵੀ ਹੜਕੰਪ ਮੱਚ ਗਿਆ। ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੇ ਪੁਰਾਣੀ ਸਬਜੀ ਮੰਡੀ ਅਤੇ ਉਸ ਦੇ ਆਲੇ ਦੁਆਲੇ ਦੇ ਕਈ ਖੇਤਰਾਂ ਨੂੰ ਸੀਲ ਕਰ ਦਿੱਤਾ ਹੈ। ਜਿਸ ਦੇ ਨਾਲ ਹੀ ਕਈ ਲੋਕਾਂ ਨੂੰ ਕੁਆਰੰਟਾਈਨ ਵੀ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮਿੱਠਾ ਬਾਜ਼ਾਰ ਵਾਸੀ ਪ੍ਰਵੀਣ ਕੁਮਾਰ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੇ 3 ਹੋਰ ਮੈਬਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਕਾਰਨ ਪੁਲਸ ਪ੍ਰਸ਼ਾਸਨ ਨੇ ਪਹਿਲਾਂ ਮਿੱਠਾ ਬਾਜ਼ਾਰ ਨੂੰ ਸੀਲ ਕੀਤਾ ਸੀ। ਉਥੇ ਹੀ ਦੂਜੇ ਪਾਸੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਵੀ ਮਿੱਠਾ ਬਾਜ਼ਾਰ ਅਤੇ ਪੁਰਾਣੀ ਸਬਜ਼ੀ ਮੰਡੀ ਅਤੇ ਮਕਸੂਦਾਂ ਖੇਤਰ ਦਾ ਦੌਰਾ ਕਰ ਕੇ ਜਾਇਜ਼ਾ ਲਿਆ ਸੀ। ਉਥੇ ਹੀ ਕੁਝ ਦਿਨ ਪਹਿਲਾਂ ਪੁਰਾਣੀ ਸਬਜ਼ੀ ਮੰਡੀ ਦੇ ਕੋਲ ਸਥਿਤ ਇਸ ਪਰਿਵਾਰ ਦੇ 1 ਮੈਂਬਰ ਦੀ
ਰਿਪੋਰਟ ਪਾਜ਼ਟਿਵ ਆਈ ਸੀ। ਜਿਸ ਤੋਂ ਬਾਅਦ 5 ਹੋਰ ਮੈਬਰਾਂ ਦੀ ਰਿਰਪੋਟ ਐਤਵਾਰ ਪਾਜ਼ਟਿਵ ਆਉਣ ਤੋਂ ਬਾਅਦ ਖੇਤਰ ਨੂੰ ਸੀਲ ਕਰ ਦਿੱਤਾ ਗਿਆ। ਦੂਜੇ ਪਾਸੇ ਏ. ਸੀ. ਪੀ. ਹਰਸਿਮਰਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸੀਲ ਖੇਤਰਾਂ ‘ਚ ਵੀ ਡਰੋਨ ਦੀ ਮਦਦ ਨਾਲ ਨਜ਼ਰ ਰੱਖੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਤਾਜਾ ਜਾਣਕਾਰੀ