BREAKING NEWS
Search

ਪੰਜਾਬ : ਇਹਨਾਂ ਵਿਦਿਆਰਥੀਆਂ ਲਈ ਆਈ ਇਹ ਵੱਡੀ ਖਬਰ , ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਹਿਰ ਨੇ ਪੂਰੀ ਦੁਨੀਆਂ ਦੀ ਜ਼ਿੰਦਗੀ ਨੂੰ ਬਦਲ ਕੇ ਰੱਖ ਦਿੱਤਾ ਹੈ। ਦੁਨੀਆਂ ਵਿੱਚ ਕਰੋਨਾ ਪਹਿਲਾਂ ਘੱਟ ਨਹੀਂ ਹੋਈ ਸੀ ਕਿ ਬ੍ਰਿਟੇਨ ਦੇ ਨਵੇਂ ਸਟ੍ਰੇਨ ਨੇ ਵੀ ਮੁੜ ਤੋਂ ਦੁਨੀਆ ਵਿੱਚ ਤਰਥੱਲੀ ਮਚਾ ਦਿੱਤੀ। ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰਿਆਂ ਨੂੰ ਵੀ ਪਿਛਲੇ ਸਾਲ ਮਾਰਚ ਤੋਂ ਬੰਦ ਕੀਤਾ ਗਿਆ ਹੈ।

ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਜਾ ਰਿਹਾ ਸੀ ਕਿ ਮੁੜ ਤੋਂ ਕਰੋਨਾ ਨੇ ਦਸਤਕ ਦੇ ਦਿੱਤੀ। ਸੂਬੇ ਵਿੱਚ ਕਰੋਨਾ ਕੇਸਾਂ ਨੂੰ ਵੇਖਦੇ ਹੋਏ ਜਿੱਥੇ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਪੰਜਵੀਂ, ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਤੇ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਵੀ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਵਿੱਚ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ।

ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਿਥੇ ਪੰਜਵੀਂ , ਅੱਠਵੀਂ ਤੇ ਦਸਵੀਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕੀਤਾ ਗਿਆ ਸੀ ,ਉੱਥੇ ਹੀ ਹੁਣ ਸਰਕਾਰ ਵੱਲੋਂ 5ਵੀਂ ਕਲਾਸ ਦੇ ਨਤੀਜੇ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਕਲਸਟਰ ਹੈਡ ਵੱਲੋਂ ਮਾਰਕਿੰਗ ਐਪ ਤੇ ਅੰਕ ਅਪਲੋਡ ਕਰਨੇ ਬਾਕੀ ਹਨ ਤਾਂ ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਣਾ ਚਾਹੀਦਾ ਹੈ। ਤਾਂ ਜੋ ਨਤੀਜੇ ਸਬੰਧੀ ਸਾਰੀ ਜਾਣਕਾਰੀ 27 ਅਪ੍ਰੈਲ ਤੋਂ ਪਹਿਲਾਂ ਸਬਮਿਟ ਕੀਤੀ ਜਾ ਸਕੇ। ਸਾਰੇ ਕਲਸਟਰ ਹੈੱਡਸ ਨੂੰ ਉਸ ਆਈ ਡੀ ਤੇ ਹੀ ਫਾਈਨਲ ਅੰਕ ਸਬਮਿਟ ਕਰਨੇ ਲਾਜ਼ਮੀ ਹੋਣਗੇ,

ਜੋ ਸਕੂਲ ਦੀ ਲਾਗ ਇਨ ਆਈ ਡੀ ਹੋਵੇਗੀ। ਇਸ ਤੋਂ ਇਲਾਵਾ ਕਲਸਟਰ ਹੈਡ ਦੇ ਅਧੀਨ ਆਉਂਦੇ ਸਕੂਲਾਂ ਚ ਵਿਲੱਖਣ ਸਮਰੱਥਾ ਵਾਲੇ ਪ੍ਰੀਖਿਆਰਥੀਆਂ ਦੇ ਅੰਕ ਇਸ ਆਈ ਡੀ ਤੇ ਅਪਲੋਡ ਕੀਤੇ ਜਾਣਗੇ। ਇਸ ਤੋਂ ਬਾਅਦ ਹੀ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਜਾਵੇਗਾ। ਅਗਰ ਕਿਸੇ ਵੀ ਪੰਜਵੀਂ ਜਮਾਤ ਦੇ ਬੱਚੇ ਦੇ ਅੰਕ ਸ਼ਾਮਲ ਨਹੀਂ ਕੀਤੇ ਜਾਂਦੇ ਤਾਂ ਉਸ ਦੀ ਜ਼ਿੰਮੇਵਾਰੀ ਕਲਸਟਰ ਹੈਡ ਦੀ ਹੋਵੇਗੀ। ਬੱਚੇ ਆਪਣੇ ਪੰਜਵੀਂ ਜਮਾਤ ਦੇ ਨਤੀਜੇ ਨੂੰ ਸੁਣਨ ਲਈ ਉਤਸੁਕ ਹਨ।



error: Content is protected !!